Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਪੰਜਾਬ

ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੋਰ ਕੌਮਾਂਤਰੀ ਉਡਾਨਾਂ ਸ਼ੁਰੂ ਕਰਨ ਦੀ ਮੰਗ

26 Views

ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਹਵਾਈ ਅੱਡੇ ਦਾ ਨਾਮ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 28 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤ ਸਰਕਾਰ ਨੂੰ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਭਾਈਚਾਰੇ ਦੀ ਸਹੂਲਤ ਲਈ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੋਰ ਕੌਮਾਂਤਰੀ ਉਡਾਨਾਂ ਸ਼ੁਰੂ ਕਰਨ ਦੀ ਮੰਗ ਕੀਤੀ। ਅੱਜ ਇੱਥੇ ਹਵਾਈ ਅੱਡੇ ਦਾ ਨਾਮ ਮਹਾਨ ਸ਼ਹੀਦ ਦੇ ਨਾਮ ਉਤੇ ਰੱਖਣ ਮੌਕੇ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਇਹ ਮਾਮਲਾ ਪ੍ਰਧਾਨ ਮੰਤਰੀ ਅਤੇ ਕੇਂਦਰੀ ਹਵਾਬਾਜ਼ੀ ਮੰਤਰੀ ਕੋਲ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਸ਼ਹੀਦ ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਹੈ ਅਤੇ ਮਹਾਨ ਸ਼ਹੀਦ ਦੇ ਨਾਂ ਉਤੇ ਹਵਾਈ ਅੱਡੇ ਦਾ ਨਾਂ ਰੱਖਣ ਨਾਲ ਇਸ ਦਿਨ ਨੂੰ ਇਤਿਹਾਸਕ ਤੇ ਯਾਦਗਾਰੀ ਬਣਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਹਵਾਈ ਅੱਡੇ ਤੋਂ ਹੋਰ ਉਡਾਨਾਂ ਸ਼ੁਰੂ ਕਰਨੀਆਂ ਚਾਹੀਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਭਰ ਦੇ ਪਰਵਾਸੀ ਪੰਜਾਬੀਆਂ ਵੱਲੋਂ ਸੂਬੇ ਤੋਂ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਅਤੇ ਦੁਨੀਆ ਦੇ ਹੋਰ ਹਿੱਸਿਆਂ ਲਈ ਹਵਾਈ ਸੰਪਰਕ ਯਕੀਨੀ ਬਣਾਉਣ ਲਈ ਅਜਿਹੀਆਂ ਉਡਾਨਾਂ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਉਡਾਨਾਂ ਨਾਲ ਪੰਜਾਬ ਦੇ ਯਾਤਰੀਆਂ ਤੋਂ ਇਲਾਵਾ ਹਰਿਆਣਾ, ਹਿਮਾਚਲ ਪ੍ਰਦੇਸ, ਉੱਤਰਾਖੰਡ, ਜੰਮੂ-ਕਸਮੀਰ ਅਤੇ ਹੋਰ ਰਾਜਾਂ ਦੇ ਯਾਤਰੀਆਂ ਨੂੰ ਵੀ ਫਾਇਦਾ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਹਵਾਈ ਅੱਡੇ ਦਾ ਨਾਂ ਬਦਲ ਕੇ ਸਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਲਈ ਠੋਸ ਉਪਰਾਲੇ ਕੀਤੇ ਹਨ।
ਮੁੱਖ ਮੰਤਰੀ ਨੇ ਹਵਾਈ ਅੱਡੇ ਦਾ ਨਾਂ ਸਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਲਈ ਕੇਂਦਰ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਪੂਰੇ ਦੇਸ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ ਜਿਸ ਨਾਲ ਹਰੇਕ ਦੇਸ ਵਾਸੀ ਖੁਸ਼ ਹੈ। ਉਨ੍ਹਾਂ ਨੇ ਸਹੀਦ ਭਗਤ ਸਿੰਘ ਨੂੰ ਸਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਨੌਜਵਾਨ ਸਹੀਦ ਨੂੰ ਨਾ ਸਿਰਫ ਉਸ ਦੀ ਬਹਾਦਰੀ ਲਈ ਯਾਦ ਕੀਤਾ ਜਾਂਦਾ ਹੈ, ਸਗੋਂ ਉਸ ਦੇ ਸਮਾਜਵਾਦ ਦੇ ਫਲਸਫੇ ਅਤੇ ਬੇਇਨਸਾਫੀ ਵਿਰੁੱਧ ਲੜਾਈ ਲਈ ਵੀ ਚੇਤੇ ਕੀਤਾ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਸਹੀਦ ਦਾ ਜੀਵਨ ਅਤੇ ਫਲਸਫਾ ਨੌਜਵਾਨ ਪੀੜ੍ਹੀ ਨੂੰ ਦੇਸ ਭਗਤੀ ਦੇ ਜਜਬੇ ਨਾਲ ਦੇਸ ਦੀ ਸੇਵਾ ਕਰਨ ਲਈ ਹਮੇਸਾ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਸੂਬੇ ਦੇ ਇਤਿਹਾਸ ਵਿੱਚ ਸੁਨਿਹਰੀ ਅੱਖਰਾਂ ਨਾਲ ਲਿਖਿਆ ਗਿਆ ਹੈ ਕਿਉਂਕਿ ਇਸ ਹਵਾਈ ਅੱਡੇ ਦਾ ਨਾਂ ਧਰਤੀ ਦੇ ਮਹਾਨ ਸਪੂਤ ਦੇ ਨਾਂ ’ਤੇ ਰੱਖਿਆ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਹੀਦ ਭਗਤ ਸਿੰਘ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਉਪਰਾਲੇ ਕਰ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।
ਇਸ ਤੋਂ ਪਹਿਲਾਂ ਕੇਂਦਰੀ ਵਿੱਤ ਮੰਤਰੀ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਮੁੱਖ ਮੰਤਰੀ ਭਗਵੰਤ ਮਾਨ, ਕੇਂਦਰੀ ਮੰਤਰੀ ਜਨਰਲ (ਸੇਵਾ-ਮੁਕਤ) ਵੀ.ਕੇ. ਸਿੰਘ, ਸੰਸਦ ਮੈਂਬਰ ਕਿਰਨ ਖੇਰ, ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸਯੰਤ ਚੌਟਾਲਾ ਅਤੇ ਹਰਿਆਣਾ ਦੇ ਮੰਤਰੀ ਅਨਿਲ ਵਿੱਜ ਨਾਲ ਹਵਾਈ ਅੱਡੇ ਦਾ ਨਾਂ ਸਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਵਾਲੀ ਤਖਤੀ ਤੋਂ ਪਰਦਾ ਚੁੱਕਿਆ।

Related posts

ਪੁਰਾਣੀਆਂ ਪਾਰਟੀਆਂ, ਪੁਰਾਣੇ ਆਗੂਆਂ ਅਤੇ ਪੁਰਾਣੀ ਸਿਆਸਤ ਤੋਂ ਤੰਗ ਆ ਚੁੱਕੀ ਹੈ ਜਨਤਾ- ਅਰਵਿੰਦ ਕੇਜਰੀਵਾਲ

punjabusernewssite

Big News:ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੀ ਕੋਰ ਕਮੇਟੀ ਭੰਗ, ਵਿਰੋਧੀ ਧੜੇ ਨੇ ਚੁੱਕੇ ਸਵਾਲ

punjabusernewssite

ਵੱਡੀ ਖਬਰ: ਪੰਜਾਬ ‘ਚ ਜਿਮਨੀ ਚੋਣਾਂ ਲਈ ਹੁਣ 13 ਨੂੰ ਨਹੀਂ ਪੈਣਗੀਆਂ ਵੋਟਾਂ

punjabusernewssite