Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਮੁੱਖ ਮੰਤਰੀ ਵੱਲੋਂ ਸਾਰੇ ਲਘੂ ਉਦਯੋਗਾਂ ਲਈ ਪ੍ਰਦੂਸਣ ਕੰਟਰੋਲ ਬੋਰਡ ਦੀ ਪ੍ਰਵਾਨਗੀ ਲੈਣ ਲਈ ਸਵੈ-ਇੱਛੁਕ ਖੁਲਾਸਾ ਯੋਜਨਾ ਦਾ ਐਲਾਨ

12 Views

ਸਕੀਮ ਦੀ ਚੋਣ ਕਰਨ ਵਾਲੀਆਂ ਉਦਯੋਗਿਕ ਇਕਾਈਆਂ ਨੂੰ ਥੋੜ੍ਹੀ ਜਿਹੀ ਫੀਸ ਜਮ੍ਹਾਂ ਕਰਨੀ ਪਵੇਗੀ
ਲੁਧਿਆਣਾ ਦੇ ਉਦਯੋਗਪਤੀਆਂ ਦੇ ਸਾਰੇ ਲਟਕਦੇ ਮਸਲੇ ਹੱਲ ਕਰਨ ਦਾ ਦਿੱਤਾ ਭਰੋਸਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 11 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸਾਰੇ ਲਘੂ ਉਦਯੋਗਾਂ ਜਾਂ ਸੰਸਥਾਵਾਂ/ਹੋਰ ਅਦਾਰਿਆਂ (10 ਕਰੋੜ ਤੋਂ ਘੱਟ ਪੂੰਜੀ ਨਿਵੇਸ ਵਾਲੇ) ਲਈ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ (ਪੀਪੀਸੀਬੀ) ਦੀ ਪ੍ਰਵਾਨਗੀ ਲੈਣ ਲਈ ਇੱਕ ਸਵੈ-ਇੱਛੁਕ ਖੁਲਾਸਾ ਯੋਜਨਾ (ਵੀਡੀਐਸ) ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਲੁਧਿਆਣਾ ਦੇ ਉਦਯੋਗਪਤੀਆਂ ਦੇ ਵਫਦ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਜਲ (ਪ੍ਰਦੂਸਣ ਦੀ ਰੋਕਥਾਮ ਅਤੇ ਕੰਟਰੋਲ) ਐਕਟ, 1974 ਅਤੇ ਹਵਾ (ਪ੍ਰਦੂਸਣ ਦੀ ਰੋਕਥਾਮ ਅਤੇ ਕੰਟਰੋਲ) ਐਕਟ, 1981 ਦੇ ਉਪਬੰਧਾਂ ਤਹਿਤ ਸਾਰੇ ਉਦਯੋਗਾਂ ਨੂੰ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਤੋਂ ਸਥਾਪਨਾ/ਸੰਚਾਲਨ ਲਈ ਪ੍ਰਵਾਨਗੀ ਪ੍ਰਾਪਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੁਝ ਉਦਯੋਗਾਂ ਨੇ ਕਦੇ ਵੀ ਬੋਰਡ ਤੋਂ ਸੰਚਾਲਨ ਲਈ ਸਹਿਮਤੀ ਨਹੀਂ ਲਈ ਅਤੇ ਉਨ੍ਹਾਂ ਨੂੰ 1992 ਤੋਂ ਬਾਅਦ ਜਾਂ ਉਦਯੋਗ ਚਾਲੂ ਹੋਣ ਦੀ ਮਿਤੀ ਤੋਂ, ਜੋ ਵੀ ਬਾਅਦ ਵਿੱਚ ਹੋਵੇ, ਪ੍ਰਵਾਨਗੀ ਫੀਸ ਅਦਾ ਕਰਨ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਉਤਸਾਹਿਤ ਕਰਨ ਅਤੇ ਉਦਯੋਗਾਂ ਨੂੰ ਵਾਤਾਵਰਨ ਨਿਯਮਾਂ ਦੀ ਪਾਲਣਾ ਦੇ ਦਾਇਰੇ ਵਿੱਚ ਲਿਆਉਣ ਲਈ ਸੂਬਾ ਸਰਕਾਰ ਵੱਲੋਂ ਸਾਰੇ ਛੋਟੇ ਉਦਯੋਗਾਂ ਜਾਂ ਸੰਸਥਾਵਾਂ/ਹੋਰ ਅਦਾਰਿਆਂ (10 ਕਰੋੜ ਤੋਂ ਘੱਟ ਪੂੰਜੀ ਨਿਵੇਸ) ਲਈ ਸਵੈ-ਇੱਛੁਕ ਖੁਲਾਸਾ ਸਕੀਮ (ਵੀ.ਡੀ.ਐਸ.) ਅਧੀਨ ਲਿਆਉਣ ਦਾ ਫੈਸਲਾ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਨਅਤਾਂ ਨਿਰਧਾਰਤ ਖੇਤਰਾਂ ਵਿੱਚ ਚੱਲ ਰਹੀਆਂ ਹੋਣ ਜਾਂ ਬੋਰਡ ਨੂੰ ਚਲਾਉਣ ਲਈ ਕਦੇ ਵੀ ਸਹਿਮਤੀ ਨਹੀਂ ਲਈ ਹੋਵੇ ਜਾਂ ਬੋਰਡ ਦੀਆਂ ਪਿਛਲੀਆਂ ਸਵੈ-ਇੱਛੁਕ ਖੁਲਾਸਾ ਸਕੀਮਾਂ ਤਹਿਤ ਕਦੇ ਵੀ ਸਹਿਮਤੀ ਫੀਸ ਨਹੀਂ ਭਰੀ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਉਦਯੋਗਾਂ ਜਾਂ ਸੰਸਥਾਵਾਂ/ਹੋਰ ਅਦਾਰਿਆਂ ਨੂੰ ਸਿਵਾਏ ਪੰਜ ਹਜਾਰ ਰੁਪਏ ਦੀ ਥੋੜ੍ਹੀ ਜਿਹੀ ਫੀਸ ਤੋਂ ਇਲਾਵਾ ਸਾਲ 1992 ਤੋਂ 31 ਅਕਤੂਬਰ, 2018 ਤੱਕ ਕੋਈ ਵੀ ਫੀਸ ਨਹੀਂ ਦੇਣੀ ਪਵੇਗੀ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਉਦਯੋਗਾਂ ਨੂੰ ਪਹਿਲੀ ਨਵੰਬਰ 2018 ਤੋਂ ਬਾਅਦ ਹੀ ਸਹਿਮਤੀ ਫੀਸ ਜਮ੍ਹਾਂ ਕਰਵਾਉਣੀ ਪਵੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਸਕੀਮ ਤਹਿਤ ਉਦਯੋਗਾਂ ਵੱਲੋਂ ਆਨਲਾਈਨ ਅਰਜੀਆਂ ਦਾਖਲ ਕਰਨ ਦੀ ਆਖਰੀ ਮਿਤੀ 31 ਮਾਰਚ, 2023 ਤੱਕ ਹੈ। ਉਨ੍ਹਾਂ ਕਿਹਾ ਕਿ ਵਧੇਰੇ ਵੇਰਵਿਆਂ ਲਈ ਉਦਯੋਗਪਤੀ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਦੀ ਵੈੱਬਸਾਈਟ …. ਦੇਖ ਸਕਦੇ ਹਨ। ਭਗਵੰਤ ਮਾਨ ਨੇ ਉਦਯੋਗਪਤੀਆਂ ਨੂੰ ਫੋਕਲ ਪੁਆਇੰਟਾਂ, ਬਿਜਲੀ ਸਪਲਾਈ, ਸੀ.ਐਲ.ਯੂ., ਲੁਧਿਆਣਾ ਵਿਖੇ ਪ੍ਰਦਰਸਨੀ ਕੇਂਦਰ ਦੇ ਕੰਮ ਵਿੱਚ ਤੇਜੀ ਲਿਆਉਣ, ਠੋਸ ਰਹਿੰਦ-ਖੂੰਹਦ ਪ੍ਰਬੰਧਨ, ਖੋਜ ਅਤੇ ਵਿਕਾਸ, ਹੁਨਰ ਵਿਕਾਸ ਅਤੇ ਨੌਜਵਾਨਾਂ ਦੇ ਰੋਜਗਾਰ ਅਤੇ ਹੋਰਾਂ ਸਬੰਧੀ ਉਨ੍ਹਾਂ ਦੇ ਸਾਰੇ ਬਕਾਇਆ ਮੁੱਦਿਆਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਉਦਯੋਗਾਂ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਉਦਯੋਗਪਤੀਆਂ ਨੂੰ ਪੂਰਨ ਤਾਲਮੇਲ ਅਤੇ ਸਹਿਯੋਗ ਦਾ ਭਰੋਸਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਜਲਦੀ ਹੀ ਦੇਸ ਦਾ ਮੋਹਰੀ ਉਦਯੋਗਿਕ ਸੂਬਾ ਬਣ ਕੇ ਉੱਭਰੇਗਾ।

Related posts

ਡਿਜੀਟਲ ਇੰਡੀਆ ਪਲੇਟਫਾਰਮ ਦੀ ਦਿਸ਼ਾ ਵਿਚ ਹਰਿਆਣਾ ਦੀ ਇਕ ਹੋਰ ਪਹਿਲ – ਕੰਵਰ ਪਾਲ

punjabusernewssite

ਕੇਂਦਰ ਸਰਕਾਰ ਵੱਲੋਂ ਕਣਕ ਦੀ ਬਰਾਮਦ `ਤੇ ਰੋਕ ਲਾਉਣ ਮਗਰੋਂ ਲਿਆ ਫੈਸਲਾ
ਸੂਬੇ ਦੀਆਂ 232 ਮੰਡੀਆਂ 31 ਮਈ ਤੱਕ ਚਾਲੂ ਰਹਿਣਗੀਆਂ

punjabusernewssite

ਅਕਾਲੀ ਦਲ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਸਲਾਹ ਅਨੁਸਾਰ ਆਪ ਗ੍ਰਿਫਤਾਰੀ ਦੇਣ ਦੇ ਫੈਸਲੇ ਦਾ ਕੀਤਾ ਸਵਾਗਤ

punjabusernewssite