“ਮੇਰਾ ਸ਼ਹਿਰ ਮੇਰਾ ਮਾਣ“ ਮੁਹਿੰਮ ਦੀ ਹੋਈ ਸ਼ੁਰੂਆਤ

0
9

ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 26 ਅਗਸਤ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ “ਮੇਰਾ ਸ਼ਹਿਰ ਮੇਰਾ ਮਾਣ“ ਦੀ ਸ਼ੁਰੂਆਤ ਇੱਥੋ ਦੇ ਆਦਰਸ਼ ਨਗਰ ਦੇ ਵਾਰਡ ਨੰਬਰ 1 ਤੋਂ ਕੀਤੀ ਗਈ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ਼੍ਰੀਮਤੀ ਪਲਵੀ, ਨਗਰ ਨਿਗਮ ਦੇ ਮੇਅਰ ਸ਼੍ਰੀਮਤੀ ਰਮਨ ਗੋਇਲ, ਕਾਊਂਸਲਰ ਵਾਰਡ ਨੰਬਰ 1 ਮੈਡਮ ਅਮਨਦੀਪ ਕੌਰ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਵਾਰਡ ਵਾਸੀਆਂ ਨੂੰ ਇਸ ਮੁਹਿੰਮ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਕਮਿਸ਼ਨਰ ਨਗਰ ਨਿਗਮ ਸ਼੍ਰੀਮਤੀ ਪਲਵੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ “ਮੇਰਾ ਸ਼ਹਿਰ ਮੇਰਾ ਮਾਣ“ ਮੁਹਿੰਮ ਦਾ ਮੁੱਖ ਮੰਤਵ ਸ਼ਹਿਰ ਅੰਦਰ ਸਾਫ਼-ਸਫ਼ਾਈ ਰੱਖਣਾ ਹੈ। ਜਿਸ ਨਾਲ ਸ਼ਹਿਰ ਦੀ ਸੁੰਦਰਤਾ ਨੂੰ ਬਣਾਈ ਰੱਖਿਆ ਜਾ ਸਕੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਸੁੰਦਰਤਾ ਬਣਾਉਣ ਦੇ ਮੱਦੇਨਜ਼ਰ ਵਾਰਡ ਵਾਸੀਆਂ ਨੂੰ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ ਲਈ ਇਸ ਮੁਹਿੰਮ ਤਹਿਤ ਹਰ ਹਫ਼ਤੇ ਵਾਰਡ ਦੀ ਚੋਣ ਕਰਕੇ ਉੱਥੇ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਸੀਵਰੇਜ਼ ਅਤੇ ਸਟਰੀਟ ਲਾਇਟਾਂ ਆਦਿ ਸਬੰਧੀ ਆ ਰਹੀਆਂ ਸਮੱਸਿਆਵਾਂ ਨੂੰ ਦੂਰ ਕੀਤਾ ਜਾਵੇਗਾ।
ਕਮਿਸ਼ਨਰ ਨਗਰ ਨਿਗਮ ਮੈਡਮ ਪਲਵੀ ਨੇ ਹੋਰ ਦੱਸਿਆ ਕਿ ਇਸ ਮੁਹਿੰਮ ਤਹਿਤ ਹਰ ਸ਼ੁੱਕਰਵਾਰ ਨੂੰ ਵਾਰਡ ਵਾਈਜ਼ ਵੱਖ-ਵੱਖ ਤਰ੍ਹਾਂ ਦੀਆਂ ਜਾਗਰੂਕ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ। ਇਸ ਮੁਹਿੰਮ ਵਿੱਚ ਐਨਜੀਓਜ਼ ਦਾ ਸਹਿਯੋਗ ਲੈ ਕੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਇਸ ਮੁਹਿੰਮ ਨਾਲ ਜੋੜਨ ਲਈ ਪ੍ਰੇਰਿਤ ਕੀਤਾ ਜਾਵੇਗਾ ਅਤੇ ਨੁਕੜ ਨਾਟਕ ਵੀ ਕਰਵਾਏ ਜਾਣਗੇ। ਇਸ ਮੌਕੇ ਬਠਿੰਡਾ ਸ਼ਹਿਰੀ ਪ੍ਰਧਾਨ ਸ਼੍ਰੀ ਅਮਿ੍ਰਤਲਾਲ ਅਗਰਵਾਲ, ਟ੍ਰੇਡ ਵਿੰਗ ਦੇ ਸੂਬਾ ਪ੍ਰਧਾਨ ਸ਼੍ਰੀ ਅਨਿੱਲ ਠਾਕੁਰ, ਜ਼ਿਲ੍ਹਾ ਯੂਥ ਪ੍ਰਧਾਨ ਅਮਰਦੀਪ ਰਾਜਨ, ਸ. ਸੁਖਦੀਪ ਸਿੰਘ ਢਿੱਲੋਂ, ਸ਼੍ਰੀ ਭੁਪਿੰਦਰ ਬਾਂਸਲ, ਵਾਰਡ ਇੰਚਾਰਜ ਜਗਮੇਲ ਸਿੰਘ, ਨਗਰ ਨਿਗਮ ਦੇ ਐਸਸੀ ਸ਼੍ਰੀ ਸੰਦੀਪ ਗੁਪਤਾ, ਐਕਸੀਐਨ ਰਾਜਿੰਦਰ ਕੁਮਾਰ, ਗੁਰਪ੍ਰੀਤ ਸਿੰਘ, ਐਸਐਸ ਢਿੱਲੋਂ ਤੇ ਸ਼੍ਰੀ ਸਤੀਸ਼ ਕੁਮਾਰ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here