ਮੋਗਾ ਰੈਲੀ ਦੀ ਤਿਆਰੀ ਲਈ ਯੂਥ ਅਕਾਲੀ ਦਲ ਦੇ ਵਰਕਰਾਂ ਦੀ ਭਰਵੀਂ ਮੀਟਿੰਗ

0
20

ਰੈਲੀ ਵਿਚ ਸ਼ਾਮਲ ਹੋਣਗੇ ਵੱਡੀ ਗਿਣਤੀ ਵਿੱਚ ਨੌਜਵਾਨ : ਦੀਨਵ ਸਿੰਗਲਾ/ਢਿੱਲੋਂ
ਸੁਖਜਿੰਦਰ ਮਾਨ
ਬਠਿੰਡਾ, 9 ਦਸੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਦਾ ਆਗਾਜ਼ ਕਰਨ ਲਈ ਮੋਗਾ ਵਿਖੇ 14 ਦਸੰਬਰ ਨੂੰ ਰੈਲੀ ਰੱਖੀ ਗਈ ਹੈ, ਜਿਸ ਵਿੱਚ ਸਾਮਲ ਹੋਣ ਲਈ ਯੂਥ ਅਕਾਲੀ ਦਲ ਦੇ ਵਰਕਰਾਂ ਵੱਲੋਂ ਵੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਅੱਜ ਯੂਥ ਅਕਾਲੀ ਦਲ ਦੇ ਕੋਆਰਡੀਨੇਟਰ ਦੀਨਵ ਸਿੰਗਲਾ ਅਤੇ ਯੂਥ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਸਿੰਘ ਢਿੱਲੋਂ ਵੱਲੋਂ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੇ ਯੂਥ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਦੀਨਵ ਸਿੰਗਲਾ ਅਤੇ ਹਰਪਾਲ ਢਿੱਲੋਂ ਨੇ ਕਿਹਾ ਕਿ 14 ਦਸੰਬਰ ਦੀ ਮੋਗਾ ਰੈਲੀ ਇਤਿਹਾਸਕ ਹੋਵੇਗੀ ਜਿਸ ਵਿਚ ਉਮੀਦਵਾਰ ਸਰੂਪ ਚੰਦ ਸਿੰਗਲਾ ਸਾਬਕਾ ਵਿਧਾਇਕ ਬਠਿੰਡਾ ਦੇ ਦਿਸ਼ਾ ਨਿਰਦੇਸ਼ ਤੇ ਨੌਜਵਾਨ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰੇਗਾ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਸੈਂਕੜੇ ਗੱਡੀਆਂ ਅਤੇ ਬੱਸਾਂ ਵਿੱਚ ਨੌਜਵਾਨ ਕੇਸਰੀ ਦਸਤਾਰ ਸਜਾ ਕੇ ਹੱਥ ਵਿਚ ਝੰਡੇ ਲੈ ਕੇ ਕਾਫਲਿਆਂ ਦੇ ਰੂਪ ਵਿੱਚ ਸ਼ਾਮਲ ਹੋਣਗੇ। ਇਸ ਰੈਲੀ ਦੀ ਕਾਮਯਾਬੀ ਲਈ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਵਰਕਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ ਤਾਂ ਜੋ ਇਸ ਰੈਲੀ ਨੂੰ ਕਾਮਯਾਬ ਬਣਾਉਣ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾ ਸਕੇ। ਇਸ ਮੀਟਿੰਗ ਵਿਚ ਸਰਕਲ ਪ੍ਰਧਾਨ ਵਿਸ਼ਾਲ ਜਿੰਦਲ, ਰਾਣਾ ਠਾਕੁਰ, ਰੁਸਤਮ ਦੱਤਾ, ਨਿਤਿਨ ਗੌੜ, ਮਨਦੀਪ ਠੇਕੇਦਾਰ, ਸ਼ਾਹਿਦ ਅਨਸਾਰੀ, ਅਮਨਦੀਪ ਵਿਰਕ, ਮਨਦੀਪ ਸ਼ਰਮਾ, ਹੈਪੀ ਧਾਲੀਵਾਲ, ਮਨਿੰਦਰ ਸਿੰਘ ਕੈਂਡੀ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਹਾਜਰ ਸਨ ।

LEAVE A REPLY

Please enter your comment!
Please enter your name here