ਯੂਥ ਕਾਂਗਰਸ ਵਲੋਂ ਟਕਸਾਲੀ ਕਾਂਗਰਸੀ ਵਰਕਰਾਂ ਦਾ ਸਨਮਾਨ

0
19

ਸੁਖਜਿੰਦਰ ਮਾਨ

ਬਠਿੰਡਾ, 21 ਨਵੰਬਰ:- ਕਾਂਗਰਸ ਪਾਰਟੀ ਵੱਲੋਂ ‘ਸਾਂਝੀ ਸਿਆਸਤ ਸਾਂਝੀ ਵਿਰਾਸਤ” ਦੇ ਤਹਿਤ ‘ਕਾਂਗਰਸ ਦੇ ਹੀਰੇ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਜਿਸ ਦਾ ਉਪਰਾਲਾ ਯੂਥ ਕਾਂਗਰਸ ਜ਼ਿਲ੍ਹਾ ਬਠਿੰਡਾ ਦੀ ਟੀਮ ਵਲੋਂ ਕੀਤਾ ਗਿਆ। ਇਸ ਮੌਕੇ ਟਕਸਾਲੀ ਕਾਂਗਰਸੀ ਵਰਕਰਾਂ ਦਾ ਸਨਮਾਨ ਕੀਤਾ ,ਜਿਨਾਂ ਨੇ ਆਪਣੀ ਸਾਰੀ ਜ਼ਿੰਦਗੀ ਕਾਂਗਰਸ ਪਾਰਟੀ ਦੀ ਸੇਵਾ ਵਿਚ ਲਾਈ ਅਤੇ ਐਲਾਨ ਕੀਤਾ ਕਿ ਇਹ ਪ੍ਰੋਗਰਾਮ ਯੂਥ ਕਾਂਗਰਸ ਵੱਲੋਂ ਬਠਿੰਡਾ ਜ਼ਿਲ੍ਹੇ ਦੇ ਸਾਰੇ ਹਲਕਿਆਂ ਵਿੱਚ ਕੀਤਾ ਜਾਵੇਗਾ ।ਇਸ ਪ੍ਰੋਗਰਾਮ ਵਿਚ ਯੂਥ ਕਾਂਗਰਸ ਦੇ ਇੰਚਾਰਜ ਮੁਕੇਸ਼ ਕੁਮਾਰ,ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਨਾ, ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਅਤੇ ਹਲਕਾ ਇੰਚਾਰਜ ਤਲਵੰਡੀ ਸਾਬੋ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਲਖਵਿੰਦਰ ਸਿੰਘ ਸਿੱਧੂ ਅਤੇ ਸਾਰੇ ਹਲਕਾ ਪ੍ਰਧਾਨ ਅਤੇ ਸਾਰੇ ਯੂਥ ਕਾਂਗਰਸ ਦੇ ਵਰਕਰ ਅਹੁਦੇਦਾਰ ਸਾਹਿਬਾਨ ਸ਼ਾਮਲ ਹੋਏ । ਇਸ ਮੌਕੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਖੁਸ਼ਬਾਜ ਸਿੰਘ ਜਟਾਣਾ, ਮੁਕੇਸ਼ ਕੁਮਾਰ ਅਤੇ ਲਖਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਟਕਸਾਲੀ ਕਾਂਗਰਸੀ ਪਰਿਵਾਰ ਪਾਰਟੀ ਦੀ ਤਾਕਤ ਹਨ ਪ੍ਰੰਤੂ ਕਈ ਵਾਰ ਹਾਲਾਤ ਅਜਿਹੇ ਬਣੇ ਕਿ ਪਾਰਟੀ ਵਿੱਚ ਅਣਗੌਲਿਆ ਕੀਤਾ ਗਿਆ ਜੋ ਪਾਰਟੀ ਲਈ ਘਾਤਕ ਸਿੱਧ ਵੀ ਹੋਏ ਪ੍ਰੰਤੂ ਅੱਜ ਦੇ ਹਾਲਾਤ ਵਿੱਚ ਕਾਂਗਰਸ ਪਾਰਟੀ ਮਜ਼ਬੂਤ ਸਫਾਂ ਵਿਚ ਵਿਚਰ ਰਹੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਉਲੀਕੇ ਇਤਿਹਾਸਕ ਫ਼ੈਸਲੇ ਪੰਜਾਬ ਨੂੰ ਨਵੀਂ ਰਾਹ ਦੇ ਰਹੇ ਹਨ ਜਿਸ ਤੋਂ ਹਰ ਵਰਗ ਖੁਸ਼ ਹੈ । ਇਸ ਮੌਕੇ ਟਕਸਾਲੀ ਕਾਂਗਰਸੀ ਪਰਿਵਾਰਾਂ ਵੱਲੋਂ ਹੋਏ ਸਨਮਾਨ ਲਈ ਯੂਥ ਕਾਂਗਰਸ ਸਮੇਤ ਪਾਰਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਪਰਾਲੇ ਪਾਰਟੀ ਦੀ ਹੌਸਲਾ ਅਫਜ਼ਾਈ ਲਈ ਮੀਲ ਪੱਥਰ ਸਾਬਤ ਹੋਣਗੇ ।

LEAVE A REPLY

Please enter your comment!
Please enter your name here