11 Views
ਪੰਜਾਬੀ ਖਬਰਸਾਰ ਬਿਉਰੋ
ਬਠਿੰਡਾ, 27 ਸਤੰਬਰ: ਯੂਨਾਈਟਿਡ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸੁਖਜੀਤ ਸਿੰਘ ਡਾਲਾ ਤੇ ਹੋਰਨਾ ਆਗੂਆ ਵਲੋਂ ਡਿਪਟੀ ਕਮਿਸ਼ਨਰ ਨੂੰ ਮੁੱਖ ਮੰਤਰੀ ਦੇ ਨਾਮ ‘ਤੇ ਮੰਗ ਪੱਤਰ ਦਿੱਤਾ ਗਿਆ। ਡੀਸੀ ਬਠਿੰਡਾ ਨੇ ਤਰੁੰਤ ਮੁੱਖ ਮੰਤਰੀ ਪੰਜਾਬ ਨੂੰ ਭੇਜਣ ਦਾ ਵਿਸ਼ਵਾਸ ਦਿੱਤਾ। ਦਲ ਦੇ ਆਗੂਆਂ ਨੇ ਦਸਿਆ ਕਿ ਮੰਗ ਪੱਤਰ ਚ ਮੁੱਖ ਤੋਰ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਤੁਰੰਤ ਗਿਰਫ਼ਤਾਰ ਕੀਤਾ ਜਾਵੇ।ਉਨ੍ਹਾਂ ਦਾਅਵਾ ਕੀਤਾ ਕਿ ਸੁਖਬੀਰ ਸਿੰਘ ਬਾਦਲ ਬਹਿਬਲ ਕਲਾਂ ਕੋਟਕਪੂਰਾ ਗੋਲ਼ੀ ਕਾਂਡ ਲਈ ਜਿੰਮੇਵਾਰ ਹੈ ਅਤੇ ਬਹਿਬਲ ਕਲਾਂ ਕੋਟਕਪੂਰਾ ਗੋਲ਼ੀ ਕਾਂਡ ਦੇ ਸਹਿਦੋਸ਼ੀ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਵੀ ਤੁਰੰਤ ਗਿਰਫ਼ਤਾਰ ਕੀਤਾ ਜਾਵੇ।ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ 328 ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਕੀਤੇ ਸਰੂਪਾਂ ਦੇ ਸਬੰਧੀ ਜਾਂਚ ਕਮੇਟੀ ਬਣਾਉਣ ਦੀ ਮੰਗ ਕੀਤੀ ਗਈ। ਜਦੋਂਕਿ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਕੇਂਦਰ ‘ਤੇ ਵੀ ਦਬਾਅ ਪਾਉਣ ਲਈ ਕਿਹਾ ਗਿਆ। ਇਸ ਮੌਕੇ ਭਾਈ ਸੁਖਜੀਤ ਸਿੰਘ ਡਾਲਾ, ਮੇਜਰ ਸਿੰਘ ਮਲੂਕਾ, ਗੁਰਬਿੰਦਰ ਸਿੰਘ ਬਰਾੜ, ਰਮਨਦੀਪ ਸਿੰਘ ਰਮੀਤਾ, ਚੰਦਰਹੰਸ ਸਿੰਘ, ਜਗਜੀਤ ਸਿੰਘ ਮੁਲਤਾਨੀਆ ਰੋਡ, ਕੋਰ ਸਿੰਘ ਬੁਰਜ ਮਹਿਮਾ, ਭੁਪਿੰਦਰ ਸਿੰਘ ਅਮਰਪੁਰਾ ਕੋਠੇ, ਜਸਵੀਰ ਸਿੰਘ ਗਿੱਲ ਆਦਿ ਹਾਜਰ ਸਨ।