Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਪੰਜਾਬ

ਰਾਜ ਸਭਾ ਮੈਂਬਰ ਰਾਘਵ ਚੱਢਾ ਬਣੇ ਪੰਜਾਬ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ

18 Views

ਸੁਖਜਿੰਦਰ ਮਾਨ
ਚੰਡੀਗੜ੍ਹ, 11 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਸੂਬਾ ਸਰਕਾਰ ਦੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਪਿਛਲੇ ਕੁੱਝ ਦਿਨਾਂ ਤੋਂ ਚੱਲ ਰਹੀਆਂ ਕਿਆਸਅਰਾਈਆਂ ਨੂੰ ਸੱਚ ਸਾਬਤ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਨੇ ਇਸ ਸਬੰਧੀ ਫਾਇਲ ਨੂੰ ਸੋਮਵਾਰ ਨੂੰ ਮਨਜ਼ੂਰੀ ਦਿੱਤੀ। ਮਾਡਰਨ ਸਕੂਲ ਬਾਰਾਖੰਬਾ ਅਤੇ ਲੰਡਨ ਸਕੂਲ ਆਫ਼ ਇਕਨਾਮਿਕਸ ਵਰਗੀਆਂ ਵਿਸ਼ਵ ਪ੍ਰਸਿੱਧ ਸਿੱਖਿਆ ਸੰਸਥਾਵਾਂ ਤੋਂ ਪੜ੍ਹੇ ਰਾਘਵ ਚੱਢਾ ਪੇਸ਼ੇ ਪੱਖੋਂ ਚਾਰਟਰਡ ਅਕਾਊਂਟੈਂਟ ਹਨ। ਉਨ੍ਹਾਂ ਕੋਲ ਵਿਸ਼ਵ ਦੀਆਂ ਕਈ ਵੱਡੀਆਂ ਕਾਰਪੋਰੇਟ ਫਰਮਾਂ ਵਿੱਚ ਕੰਮ ਕਰਨ ਦਾ ਤਜਰਬਾ ਵੀ ਹੈ।
ਇਸ ਨੌਜਵਾਨ ਸਿਆਸੀ ਆਗੂ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਸਰਕਾਰ ਵਿੱਚ ਵਿੱਤ ਮੰਤਰੀ ਮਨੀਸ਼ ਸਿਸੋਦੀਆ ਦੇ ਵਿੱਤ ਸਲਾਹਕਾਰ ਵਜੋਂ ਵੀ ਸੇਵਾ ਨਿਭਾਈ ਹੈ। ਦਿੱਲੀ ਸਰਕਾਰ ਤੋਂ ਸਿਰਫ਼ ਇਕ ਰੁਪਏ ਤਨਖ਼ਾਹ ਲੈਣ ਵਾਲੇ ਰਾਘਵ ਚੱਢਾ ਨੇ ਉਥੇ ਮਾਲੀਆ ਚੋਰੀ ਰੋਕਣ ਅਤੇ ਭਿ੍ਰਸ਼ਟਾਚਾਰ ਨੂੰ ਘਟਾਉਣ ਵਿੱਚ ਕਾਮਯਾਬੀ ਹਾਸਲ ਕੀਤੀ। ਉਨ੍ਹਾਂ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਦਿੱਲੀ ਮਾਲੀਆ ਸਰਪਲੱਸ ਸੂਬਾ ਬਣਿਆ, ਜਿਸ ਨਾਲ ਦਿੱਲੀ ਨੇ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੋਹਿਆ। ਜਲੰਧਰ ਨਾਲ ਸਬੰਧਤ ਰਾਘਵ ਚੱਢਾ ਦਾ ਪਰਿਵਾਰ ਕੁੱਝ ਦਹਾਕੇ ਪਹਿਲਾਂ ਕੰਮ ਦੇ ਬਿਹਤਰ ਮੌਕਿਆਂ ਦੀ ਭਾਲ ਵਿੱਚ ਦਿੱਲੀ ਚਲਾ ਗਿਆ ਸੀ ਪਰ ਰਾਘਵ ਚੱਢਾ ਹਮੇਸ਼ਾ ਆਪਣੀਆਂ ਜੜ੍ਹਾਂ ਨਾਲ ਜੁੜੇ ਰਹੇ ਅਤੇ ਦਿੱਲੀ ਦੀ ਪੰਜਾਬੀ ਅਕਾਡਮੀ ਨੂੰ ਪੈਰਾਂ ਸਿਰ ਕਰਨ ਲਈ ਅਹਿਮ ਭੂਮਿਕਾ ਨਿਭਾਈ, ਜਿਸ ਨਾਲ ਕੌਮੀ ਰਾਜਧਾਨੀ ਵਿੱਚ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਵਿੱਚ ਮਦਦ ਮਿਲੀ। ਇਸ ਨਵੀਂ ਭੂਮਿਕਾ ਵਿੱਚ ਰਾਘਵ ਚੱਢਾ ਦੇ ਮੋਢਿਆਂ ਉਤੇ ਪੰਜਾਬ ਵਿੱਚ ਆਪ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਨੂੰ ਲਾਗੂ ਕਰਨ ਤੇ ਘੜਨ ਦੀ ਜ਼ਿੰਮੇਵਾਰੀ ਹੋਵੇਗੀ ਅਤੇ ਉਹ ਵਿੱਤ ਨਾਲ ਸਬੰਧਤ ਮੁੱਦਿਆਂ ਉਤੇ ਸਰਕਾਰ ਨੂੰ ਸਲਾਹ ਦੇਣਗੇ। ਉਨ੍ਹਾਂ ਦੀ ਪੁਖ਼ਤਾ ਵਿੱਤੀ ਸੂਝ-ਬੂਝ ਤੇ ਵਿਵੇਕ, ਗੰਭੀਰ ਵਿੱਤੀ ਸੰਕਟ ਨਾਲ ਜੂਝ ਰਹੇ ਪੰਜਾਬ ਨੂੰ ਕਰਜ਼ ਦੇ ਜਾਲ ਵਿੱਚੋਂ ਕੱਢਣ ਲਈ ਵਰਦਾਨ ਸਾਬਤ ਹੋ ਸਕਦਾ ਹੈ ਕਿਉਂਕਿ ਉਹ ਵਿੱਤੀ ਯੋਜਨਾਬੰਦੀ ਤੇ ਪੰਜਾਬ ਨੂੰ ਕਰਜ਼ ਮੁਕਤ ਕਰਨ ਲਈ ਅਹਿਮ ਭੂਮਿਕਾ ਨਿਭਾ ਸਕਦੇ ਹਨ।

Related posts

ਸਿੱਧੂ ਮੂਸੇਵਾਲਾ ਕਤਲ ਕਾਂਡ: ਸ਼ੂਟਰ ਦੀਪਕ ਮੁੰਡੀ ਸਾਥੀਆਂ ਸਹਿਤ ਨੇਪਾਲ ਸਰਹੱਦ ਤੋਂ ਕਾਬੂ

punjabusernewssite

ਹੜ੍ਹਾਂ ਤੋਂ ਬਾਅਦ ਸਰਕਾਰੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਦੀ ਮੁਹਿੰਮ ਮੁੜ ਹੋਵੇਗੀ ਸ਼ੁਰੂ

punjabusernewssite

ਰਾਜਾ ਵੜਿੰਗ ਵੱਲੋਂ ਟਰਾਂਸਪੋਰਟ ਵਿਭਾਗ ਦੀ 21 ਦਿਨਾਂ ਦੀ ਕਾਰਗੁਜ਼ਾਰੀ ਦਾ ਰਿਪੋਰਟ ਕਾਰਡ ਪੇਸ਼

punjabusernewssite