ਰੰਧਾਵਾ ਨੇ ਪੁਲਿਸ ਵਿੱਚ ਗ਼ੈਰ ਪੰਜਾਬੀਆਂ ਦੀ ਹੋਈ ਭਰਤੀ ਸਬੰਧੀ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

0
35
Sukhjinder Singh Randhawa likely to new Punjab CM, announcement soon

ਉਪ ਮੁੱਖ ਮੰਤਰੀ ਨੇ ਪੁਲਿਸ ਮੁਖੀ ਨੂੰ ਸੱਤ ਦਿਨਾਂ ਅੰਦਰ ਰਿਪੋਰਟ ਸੌਂਪਣ ਲਈ ਆਖਿਆ
ਸੁਖਜਿੰਦਰ ਮਾਨ
ਚੰਡੀਗੜ੍ਹ, 3 ਨਵੰਬਰ: ਪੰਜਾਬ ਦੇ ਉਪ ਮੁੱਖ ਮੰਤਰੀ ਸ.ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਵਿੱਚ ਗ਼ੈਰ ਪੰਜਾਬੀਆਂ ਦੀ ਹੋਈ ਭਰਤੀ ਬਾਰੇ ਅੱਜ ਛਪੀਆਂ ਮੀਡੀਆ ਰਿਪੋਰਟਾਂ ਦਾ ਸਖ਼ਤ ਨੋਟਿਸ ਲੈਂਦਿਆਂ ਸੂਬੇ ਦੇ ਡੀ.ਜੀ.ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਪਿਛਲੇ ਸਮੇਂ ਦੌਰਾਨ ਪੰਜਾਬ ਪੁਲਿਸ ਵਿੱਚ ਹੋਈ ਭਰਤੀ ਦੇ ਵੇਰਵਿਆਂ ਦੀ ਰਿਪੋਰਟ ਮੰਗੀ ਹੈ।
ਅੱਜ ਇਥੇ ਪ੍ਰੈਸ ਬਿਆਨ ਵਿੱਚ ਸ. ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਹੈ, ਨੇ ਇਹ ਬਹੁਤ ਹੀ ਗੰਭੀਰ ਮਸਲਾ ਹੈ ਜੋ ਤਰੁੰਤ ਜਾਂਚ ਦੀ ਮੰਗ ਕਰਦਾ ਹੈ, ਇਸ ਲਈ ਉਨ੍ਹਾਂ ਨੇ ਡੀ.ਜੀ.ਪੀ. ਨੂੰ ਇਸ ਭਰਤੀ ਪ੍ਰਕਿਰਿਆ ਨਾਲ ਜੁੜੇ ਸਾਰੇ ਤੱਥ ਪੇਸ਼ ਕਰਨ ਲਈ ਆਖਿਆ ਹੈ। ਉਨ੍ਹਾਂ ਡੀ.ਜੀ.ਪੀ. ਨੂੰ ਇਹ ਰਿਪੋਰਟ ਸੱਤ ਦਿਨਾਂ ਦੇ ਅੰਦਰ ਸੌਂਪਣ ਲਈ ਆਖਿਆ ਹੈ।
ਗ੍ਰਹਿ ਮੰਤਰੀ ਸ. ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਮੁੱਚੇ ਮਾਮਲੇ ਦੀ ਤਹਿ ਤੱਕ ਜਾਵੇਗੀ ਅਤੇ ਜੇਕਰ ਇਸ ਭਰਤੀ ਪ੍ਰਕਿਰਿਆ ਵਿੱਚ ਕੋਈ ਉਲੰਘਣਾ ਜਾਂ ਬੇਨਿਯਮੀ ਪਾਈ ਗਈ ਤਾਂ ਉਸ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here