ਸੁਖਜਿੰਦਰ ਮਾਨ
ਬਠਿੰਡਾ, 5 ਅਕਤੂਬਰ : ਉੱਤਰ ਪ੍ਰਦੇਸ ਦੇ ਲਖੀਮਪੁਰ ਖੀਰੀ ਵਿਖੇ ਵਾਪਰੀ ਦਰਦਨਾਕ ਘਟਨਾ ’ਚ ਸਹੀਦ ਹੋਏ ਕਿਸਾਨਾਂ ਨੂੰ ਇਨਸਾਫ ਦਵਾਉਣ ਅਤੇ ਸਰਧਾਂਜਲੀ ਦੇਣ ਲਈ ਅੱਜ ਆਮ ਆਦਮੀ ਪਾਰਟੀ ਵਲੋਂ ਹਲਕਾ ਇੰਚਾਰਜ਼ ਜਗਰੂਪ ਸਿੰਘ ਗਿੱਲ ਦੀ ਅਗਵਾਈ ਹੇਠ ਸਥਾਨਕ ਫ਼ਾਈਰ ਬਿ੍ਰਗੇਡ ਚੌਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਪ੍ਰਦਰਸ਼ਨ ਨੂੰ ਸ: ਗਿੱਲ ਤੋਂ ਇਲਾਵਾ ਨੀਲ ਗਰਗ, ਕਾਰਜ਼ਕਾਰੀ ਜਿਲ੍ਹਾ ਪ੍ਰਧਾਨ ਅੰਮਿ੍ਰਤ ਅਗਰਵਾਲ, ਅਨਿਲ ਠਾਕੁਰ, ਐਡਵੋਕੇਟ ਨਵਦੀਪ ਸਿੰਘ ਜੀਦਾ, ਰਕੇਸ਼ ਪੁਰੀ ,ਜਿਲ੍ਹਾ ਪ੍ਰਧਾਨ ਯੂਥ ਵਿੰਗ ਅਮਰਦੀਪ ਸਿੰਘ ਰਾਜਨ ਆਦਿ ਨੇ ਦੋਸ਼ ਲਗਾਇਆ ਕਿ ਇਸ ਸਾਰੇ ਘਟਨਾਕ੍ਰਮ ਪਿੱਛੇ ਭਾਜਪਾ ਦੀ ਸੋਚੀ ਸਮਝੀ ਸਾਜਿਸ ਹੈ ਅਤੇ ਭਾਜਪਾ ਇਸ ਤਰ੍ਹਾਂ ਦੇ ਘਿਨਾਉਣੇ ਕੰਮ ਕਰਕੇ ਕਿਸਾਨੀ ਅੰਦੋਲਨ ਨੂੰ ਦਬਾਉਣ ਦੀ ਗਹਿਰੀ ਸ਼ਾਜਿਸ ਕਰ ਰਹੀ ਹੈ। ਉਹਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਘਟਨਾ ਦੀ ਨਿਖੇਧੀ ਕਰਦੀ ਹੈ ਅਤੇ ਕੜੇ ਸ਼ਬਦਾਂ ਵਿੱਚ ਇਸ ਦੀ ਨਿੰਦਾ ਕਰਦੀ ਹੈ। ਆਗੂਆਂ ਨੇ ਮੰਗ ਕੀਤੀ ਕਿ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਅਤੇ ਉਸ ਦੇ ਪੁੱਤਰ ਨੂੰ ਤੁਰੰਤ ਗਿ੍ਰਫਤਾਰ ਕੀਤਾ ਜਾਵੇ ਅਤੇ ਮੰਤਰੀ ਨੂੰ ਫੌਰੀ ਤੌਰ ’ਤੇ ਅਹੁੱਦੇ ਤੋਂ ਹਟਾਇਆ ਜਾਵੇ। ਇਸ ਮੌਕੇ ਜਿਲ੍ਹਾ ਪ੍ਰਧਾਨ ਬੀ ਸੀ ਵਿੰਗ ਦੇ ਮਨਦੀਪ ਕੌਰ ਰਾਮਗੜ੍ਹੀਆਜਿਲ੍ਹਾ ਕੈਸ਼ੀਅਰ ਐੱਮ ਐੱਲ ਜਿੰਦਲ, ਮੀਡੀਆ ਇੰਚਾਰਜ ਬਲਕਾਰ ਸਿੰਘ ਭੋਖੜਾ, ਲੀਗਲ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਸਿੱਧੂ, ਬੁੱਧੀਜੀਵੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਫੁੱਲੋ ਮਿੱਠੀ, ਐਕਸ ਇੰਪਲਾਈਜ ਵਿੰਗ ਦੇ ਜ਼ਿਲਾ ਪ੍ਰਧਾਨ ਬਲਦੇਵ ਸਿੰਘ, ਟ੍ਰੇਡ ਵਿੰਗ ਦੇ ਜ਼ਿਲਾ ਪ੍ਰਧਾਨ ਰਕੇਸ਼ ਕੁਮਾਰ, ਸੁਰਿੰਦਰ ਸਿੰਘ ਬਿੱਟੂ ਜ਼ਿਲ੍ਹਾ ਸਹਿ ਸਕੱਤਰ ਐਸੀ ਸੀ ਵਿੰਗ, ਹਰਜਿੰਦਰ ਰਾਇ , ਪ੍ਰਮਜੀਤ ਕੌਰ, ਮਲਕੀਤ ਕੌਰ, ਅਲਕਾ ਹਾਂਢਾ ਜਨਾਰਧਨ ਮਹੀਓ ਅਤੇ ਆਮ ਆਦਮੀ ਪਾਰਟੀ ਦੇ ਬਹੁਤ ਸਾਰੇ ਵਲੰਟੀਅਰਜ ਹਾਜ਼ਿਰ ਸਨ।