ਸੁਖਜਿੰਦਰ ਮਾਨ
ਬਠਿੰਡਾ, 29 ਮਈ: ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਸ਼੍ਰੀਮਤੀ ਮਾਧਵੀ ਕਟਾਰੀਆ ਵਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਲੋੜੀਂਦੇ ਸੁਝਾਅ ਵੀ ਲਏ ਗਏ। ਸ਼੍ਰੀਮਤੀ ਕਟਾਰੀਆ ਨੇ ਸੂਬਾ ਸਰਕਾਰ ਵਲੋਂ ਵਿਭਾਗ ਨਾਲ ਸਬੰਧਤ ਚਲਾਈਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਦਾ ਰੀਵਿਊ ਕੀਤਾ ਅਤੇ ਉਨ੍ਹਾਂ ਦੀ ਸਮੁੱਚੀ ਕਾਰਗੁਜ਼ਾਰੀ ਤੇ ਨਜ਼ਰਸਾਨੀ ਕਰਦਿਆਂ ਉਨ੍ਹਾਂ ਨੂੰ ਲੋੜੀਂਦੇ ਆਦੇਸ਼ ਵੀ ਦਿੱਤੇ।ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਤੋਂ ਵਾਝਾਂ ਨਾ ਰਹਿ ਸਕੇ।ਮੀਟਿੰਗ ਵਿਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਸਿੰਘ ਗਿੱਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੈਡਮ ਜਸਵੀਰ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰਵਨੀਤ ਕੌਰ, ਸਮੂਹ ਸੀਡੀਪੀਓਜ਼, ਇੰਚਾਰਜ ਸਖੀ ਸੈਂਟਰ ਅਤੇ ਸੁਪਰਡੰਟ ਚਿਲਡਰਨ ਹੋਮ ਕੇਵਲ ਨੰਦ ਮਿਸ਼ਰਾ ਆਦਿ ਹਾਜ਼ਰ ਸਨ।
Share the post "ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨਾ ਬਣਾਇਆ ਜਾਵੇ ਯਕੀਨੀ : ਮਾਧਵੀ ਕਟਾਰੀਆ"