ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 19 ਅਗਸਤ : ਸੂਬੇ ’ਚ ਪਸ਼ੂਆਂ ਨੂੰ ਬੀਮਾਰ ਕਰ ਰਹੀ ਲੰਪੀ ਸਕਿੱਨ ਨਾਂ ਦੀ ਬੀਮਾਰੀ ’ਤੇ ਕਾਬੂ ਪਾਉਣ ਲਈ ਹੁਣ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਖੁਦ ਕਮਾਨ ਸੰਭਾਂਲੀ ਹੈ। ਮੁੱਖ ਮੰਤਰੀ ਨੇ ਮੁੱਖ ਸਕੱਤਰ ਅਤੇ ਪਸ਼ੂ ਪਾਲਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਮੀਟਿੰਗ ਲੈ ਕੇ ਮਿਸ਼ਨ ਮੋਡ ਵਿਚ ਕੰਮ ਕਰਨ ਦੇ ਆਦੇਸ਼ ਦਿੱਤੇੇ। ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੀ ਤਰ੍ਹਾਂ ਇਸ ਬਿਮਾਰੀ ਦੀ ਰੋਕਥਾਮ ਲਈ ਸਾਰੇ ਵਿਭਾਗਾਂ ਨੂੰ ਮਿਲ ਕੇ ਕੰਮ ਕਰਨਾ ਹੈ। ਉਨ੍ਹਾਂ ਨੇ ਮੁੱਖ ਸਕੱਤਰ ਨੂੰ ਆਦੇਸ਼ ਦਿੱਤੇ ਕਿ ਸੂਬੇ ਦੀ ਲੋਂੜ ਅਨੁਸਾਰ ਇਸ ਬਿਮਾਰੀ ਨਾਲ ਜੁੜੀ ਜਿੰਨੀ ਟੀਕੇ ਮਹੁੱਇਆ ਹਨ, ਉਨ੍ਹਾਂ ਨੂੰ ਤੁਰੰਤ ਖਰੀਦਿਆ ਜਾਵੇ ਅਤੇ ਸੂਬੇ ਦੇ ਪਸ਼ੂਆਂ ਨੂੰ ਟੀਕੇ ਲਗਾਏ ਜਾਣ। ਇਸ ਮੀਟਿੰਗ ਵਿਚ ਹਰਿਆਣਾ ਦੇ ਪਸ਼ੂਪਾਲਣ ਤੇ ਡੇਅਰੀ ਵਿਭਾਗ ਦੇ ਮੰਤਰੀ ਜੈ ਪ੍ਰਕਾਸ਼ ਦਲਾਲ ਵੀ ਵੀਡਿਓ ਕਾਨਫਰੈਂਸਿੰਗ ਨਾਲ ਜੁੜੇ।
ਮੀਟਿੰਗ ਦੌਰਾਨ ਮੁੱਖ ਮੰਤਰੀ ਮਨੋਹਰ ਲਾਲ ਨੇ ਲੰਪੀ ਸਿਕਨ ਬਿਮਾਰੀ ਨੂੰ ਲੈ ਕੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੂੰ ਰੋਜਾਨਾ ਨਿਗਰਾਨੀ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਸਕੱਤਰ ਤੁਰੰਤ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਸੁਪਰਡੈਂਟਾਂ, ਪਸ਼ੂ ਪਾਲਣ ਵਿਭਾਗ ਦੇ ਸਾਰੇ ਅਧਿਕਾਰਆਂ ਦੀ ਮੀਟਿੰਗ ਲੈਣ। ਮੁੱਖ ਮੰਤਰੀ ਨੇ ਪਸ਼ੂ ਪਾਲਣ ਵਿਭਾਗ ਨੂੰ ਰਣਨੀਤੀ ਦੇ ਤਹਿਤ ਕੰਮ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੀ ਤਰ੍ਹਾਂ ਸਾਨੂੰ ਇਸ ਬਿਮਾਰੀ ਨਾਲ ਲੜਣ ਲਈ ਮਿਸ਼ਨ ਮੋਡ ਵਿਚ ਕੰਮ ਕਰਨਾ ਹੈ। ਬਾਜਾਰ ਵਿਚ ਜਿੰਨ੍ਹੇ ਟੀਕੇ ਮਹੁੱਇਆ ਹਨ, ਉਨ੍ਹਾਂ ਨੂੰ ਤੁਰੰਤ ਖਰੀਦਿਆ ਜਾਵੇ।
ਮੁੱਖ ਮੰਤਰੀ ਮਨੋਹਰ ਲਾਲ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਲੰਪੀ ਸਿਕਨ ਬਿਮਾਰੀ ਨਾਲ ਜੁੜੇ ਵੈਕਸ਼ੀਨੇਸ਼ਨ ਤੇਜੀ ਨਾਲ ਕੀਤੇ ਜਾਣੇ। ਅਜੇ ਤਕ ਜਿੰਨੀ ਡੋਜ ਮੁਹੱਇਆ ਹੋਈ ਹੈ, ਉਸ ਨੂੰ ਤੁਰੰਤ ਲਗਾਇਆ ਜਾਵੇ। ਉਨ੍ਹਾਂ ਹਿਕਾ ਕਿ ਪਸ਼ੂ ਪਾਲਣ ਵਿਭਾਗ ਸੱਭ ਤੋਂ ਪਹਿਲਾਂ ਉਨ੍ਹਾਂ ਜਿਲ੍ਹਿਆਂ ਵਿਚ ਤੇਜੀ ਨਾਲ ਟੀਕੇ ਲਗਾਏ, ਜਿੱਥੇ ਪ੍ਰਭਾਵਿਤ ਪਸ਼ੂਆਂ ਦੀ ਗਿਣਤੀ ਵੱਧ ਹੈ। ਇਸ ਤੋਂ ਬਾਅਦ ਦੂਜੇ ਜਿਲ੍ਹਿਆਂ ਵਿਚ ਵੀ ਟੀਕੇ ਲਗਾਏ ਜਾਣ। ਮੁੱਖ ਮੰਤਰੀ ਨੇ ਕਿਹਾ ਕਿ ਵੈਕਸੀਨੇਸ਼ਨ ਦੇ ਸਬੰਧ ਵਿਚ ਉਹ ਖੁਦ ਕੇਂਦਰੀ ਪਸ਼ੂ ਪਾਲਣ ਤੇ ਡੇਅਰੀ ਮੰਤਰੀ ਨਾਲ ਗਲ ਕਰਨਗੇ ਅਤੇ ਜਲਦ ਤੋਂ ਜਲਦ ਟੀਕੇ ਮਹੁੱਇਆ ਕਰਵਾਉਣ ਦੀ ਗੁਜ਼ਾਰਿਸ਼ ਕਰਨਗੇ। ਮੁੱਖ ਮੰਤਰੀ ਨੇ ਪਸ਼ੂ ਪਾਲਣ ਵਿਭਾਗ ਨੂੰ ਦਿਨ-ਰਾਤ ਇਕ ਕਰਕੇ ਇਸ ਬਿਮਾਰੀ ਦੇ ਵੈਕਸੀਨੇਸ਼ਨ ਵਿਚ ਜੁੱਟਣ ਦੇ ਆਦੇਸ਼ ਦਿੱਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਬਿਮਾਰੀ ਦੇ ਫੈਲਣ ਵਿਚ ਮੁੱਖ ਕਾਰਣ ਸਾਫ ਸਫਾਈ ਅਤੇ ਬਿਮਾਰੀ ਪਸ਼ੂ ਹਨ। ਅਜਿਹੇ ਵਿਚ ਸਾਰੇ ਪਸ਼ੂਪਾਲਕਾਂ ਨੂੰ ਸਾਫ-ਸਫਾਈ ਦਾ ਖਾਸ ਤੌਰ ‘ਤੇ ਧਿਆਨ ਦੇਣਾ ਚਾਹੀਦਾ ਹੈ। ਇਸ ਦੇ ਨਾਲ-ਨਾਲ ਬਿਮਾਰ ਪਸ਼ੂਆਂ ਨੂੰ ਦੂਜੇ ਪਸ਼ੂਆਂ ਤੋਂ ਤੁਰੰਤ ਵੱਖ ਕੀਤਾ ਜਾਵੇ। ਪਸ਼ੂਆਂ ਦੀ ਆਵਾਜਾਈ ਇਕ ਸੂਬੇ ਤੋਂ ਦੂਜੇ ਸੂਬੇ ਵਿਚ ਬੰਦ ਕੀਤੀ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਿੰਨ੍ਹਾਂ ਪਸ਼ੂਆਂ ਦੀ ਮੌਤ ਲੰਪੀ ਸਿਕਨ ਬਿਮਾਰੀ ਨਾਲ ਹੋ ਜਾਂਦੀ ਹੈ, ਜਿਲਾ ਪ੍ਰਸ਼ਾਸਨ ਉਨ੍ਹਾਂ ਪਸ਼ੂਆਂ ਨੂੰ ਡੂੰਘਾ ਖੱਡੇ ਖੋਦ ਕੇ ਸਹੀ ਢੰਗ ਨਾਲ ਦਫਨਾਉਣ ਦਾ ਕੰਮ ਕਰੇ ਤਾਂ ਜੋ ਇਹ ਬਿਮਾਰੀ ਹੋਰ ਸਿਹਤਮੰਦ ਪਸ਼ੂਆਂ ਵਿਚ ਨਾ ਫੈਲੇ।
ਮੁੱਖ ਮੰਤਰੀ ਨੇ ਪਸ਼ੂ ਪਾਲਣ ਵਿਭਾਗ ਨੂੰ ਮਾਇਕਰੋ ਪੱਧਰ ‘ਤੇ ਨਿਗਰਾਨੀ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਪਸ਼ੂਆਂ ਦਾ ਡਾਟਾ ਹਰ ਰੋਜ ਅਪਡੇਟ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਜਿੰਨ੍ਹਾਂ ਪਸ਼ੂਆਂ ਦੀ ਮੌਤ ਹੋ ਰਹੀ ਹੈ, ਉਸ ਦਾ ਆਂਕੜਾ ਵੀ ਤੁਰੰਤ ਅਪਡੇਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗਾਂਸ਼ਾਲਾਵਾਂ ਵਿਚ ਵੀ ਨਜ਼ਰ ਰੱਖੀ ਜਾਵੇ, ਜੋ ਪਸ਼ੂ ਇਸ ਨਾਲ ਪ੍ਰਭਾਵਿਤ ਹਨ, ਉਨ੍ਹਾਂ ਨੂੰ ਗਾਂਸ਼ਾਲਾਵਾਂ ਦੇ ਦੂਜੇ ਪਸ਼ੂਆਂ ਤੋਂ ਵੱਖ ਕੀਤਾ ਜਾਵੇ। ਇਸ ਵਿਚ ਜੇਕਰ ਕੋਈ ਸਮੱਸਿਆ ਹੈ ਤਾਂ ਜਿਲਾ ਡਿਪਟੀ ਕਮਿਸ਼ਨਰ ਤੋਂ ਤੁਰੰਤ ਮਦਦ ਲਈ ਜਾਵੇ। ਇਸ ਮੀਟਿੰਗ ਵਿਚ ਮੁੱਖ ਸਕੱਤਰ ਸੰਜੀਵ ਕੌਸ਼ਲ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਵੀ.ਉਮਾਸ਼ੰਕਰ, ਹਰਿਆਣਾ ਪਸ਼ੂ ਪਾਲਣ ਤੇ ਡੇਅਰੀ ਵਿਭਾਗ ਦੇ ਕਮਿਸ਼ਨਰ ਤੇ ਸਕੱਤਰ ਪੰਕਜ ਯਾਦਵ, ਮੁੱਖ ਮੰਤਰੀ ਦੀ ਵਧੀਕ ਪ੍ਰਧਾਨ ਸਕੱਤਰ ਆਸ਼ਿਮਾ ਬਰਾੜ, ਪਸ਼ੂ ਪਾਲਣ ਤੇ ਡੇਅਰੀ ਵਿਭਾਗ ਦੇ ਡਾਇਰੈਕਟਰ ਜਨਰਲ ਬੀਰੇਂਦਰ ਸਿੰਘ ਤੇ ਹੋਰ ਸੀਨੀਅਰ ਅਧਿਕਾਰੀ ਹਾਜਿਰ ਸਨ।
ਲੰਪੀ ਸਕਿੱਨ ਬੀਮਾਰੀ: ਮੁੱਖ ਮੰਤਰੀ ਖੱਟਰ ਨੇ ਖੁਦ ਸੰਭਾਲੀ ਕਮਾਂਡ
11 Views