ਸਮੱਸਿਆਵਾਂ ਨੂੰ ਜਲਦ ਹੱਲ ਕਰਨ ਦਾ ਦਿਵਾਇਆ ਭਰੋਸਾ
ਸੁਖਜਿੰਦਰ ਮਾਨ
ਬਠਿੰਡਾ, 4 ਅਗਸਤ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਪਲਵੀ ਚੌਧਰੀ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮਾਤਾ-ਪਿਤਾ ਤੇ ਬਜ਼ੁਰਗਾਂ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਸਬੰਧੀ ਤਿਮਾਹੀ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਸੀਨੀਅਰ ਸਿਟੀਜਨ ਬਜ਼ੁਰਗ ਨਾਗਰਿਕਾਂ ਦੀਆਂ ਸਮੱਸਿਆਵਾਂ ਸੁਣੀਆਂ, ਜਿਨ੍ਹਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੈਡਮ ਪਲਵੀ ਚੌਧਰੀ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰੀ ਦਫ਼ਤਰਾਂ ਆਦਿ ਚ ਬਜ਼ੁਰਗਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕੀਤਾ ਜਾਵੇ ਅਤੇ ਬਣਦਾ ਮਾਣ-ਸਤਿਕਾਰ ਦੇਣਾ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਜ਼ਿਲ੍ਹਾ ਬਠਿੰਡਾ ਅਧੀਨ ਆਉਂਦੇ ਦਿਵਿਆਗਜਨਾਂ ਦੇ ਯੂ.ਡੀ.ਆਈ.ਡੀ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਉਣੇ ਯਕੀਨੀ ਬਣਾਉਣ। ਉਨ੍ਹਾਂ ਆਸ ਰੀਹੈਬਲੀਟੇਸ਼ਨ ਇੰਸਟੀਚਿਉਟ (ਸਹਾਰਾ ਐਜੂਕੇਸ਼ਨ ਤੇ ਰੀਹੈਬਲੀਟੇਸ਼ਨ ਸੁਸਾਇਟੀ) ਦੇ ਇੰਚਾਰਜ ਪ੍ਰਗਟ ਸਿੰਘ ਨੂੰ ਬਲਾਕ ਪੱਧਰ ਤੇ ਆਟਿਜ਼ਮ ਸਬੰਧੀ ਜਾਗਰੂਕਤਾ ਕੈਂਪ ਲਗਾਉਣ ਲਈ ਵੀ ਕਿਹਾ।
ਪਾਰਕਿੰਗ ਦੇ ਨਾਂ ‘ਤੇ ਪੀਲੀ ਲਾਇਨ ਦੇ ਵਿਚੋਂ ਗੱਡੀਆਂ ਚੁੱਕਣ ਖਿਲਾਫ ਅਕਾਲੀ ਦਲ ਨੇ ਦਿੱਤਾ ਮੰਗ ਪੱਤਰ
ਇਸ ਦੌਰਾਨ ਉਨ੍ਹਾਂ ਪੁਲਿਸ ਵਿਭਾਗ ਵੱਲੋਂ ਜ਼ਿਲ੍ਹੇ ਅਧੀਨ ਆਉਂਦੇ ਬੇਸਹਾਰਾ/ਇਕੱਲੇ ਰਹਿ ਰਹੇ ਬਜ਼ੁਰਗਾਂ ਦੀ ਇੱਕ ਲਿਸਟ ਵੀ ਦਿੱਤੀ ਗਈ। ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਉਨ੍ਹਾਂ ਬਜ਼ੁਰਗਾਂ ਨਾਲ ਨਿਯਮਿਤ ਤੌਰ ਤੇ ਤਾਲਮੇਲ ਰੱਖਿਆ ਜਾਵੇ ਅਤੇ ਸਮੇਂ-ਸਮੇਂ ਤੇ ਉਨ੍ਹਾਂ ਦਾ ਹੈਲਥ ਚੈਕ ਅੱਪ ਕਰਵਾਇਆ ਜਾਵੇ।ਇਸ ਮੌਕੇ ਜ਼ਿਲ੍ਹਾ ਅਟਾਰਨੀ ਅਸੀਮ ਗੋਇਲ, ਸਹਾਇਕ ਸਿਵਲ ਸਰਜ਼ਨ ਬਠਿੰਡਾ ਡਾ. ਅਨੂਪਮਾ, ਡੀ.ਐਸ.ਪੀ. ਹੈਡਕੁਆਟਰ ਗੁਰਦੀਪ ਸਿੰਘ, ਆਸਰਾ ਬਿਰਧ ਆਸ਼ਰਮ ਮੌੜ ਮੰਡੀ ਡਾ. ਯਾਦਵਿੰਦਰ ਸਿੰਘ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰੀਮਤੀ ਜਸਵੀਰ ਕੋਰ, ਸਕੱਤਰ ਰੈੱਡ ਕਰਾਸ ਦਰਸ਼ਨ ਕੁਮਾਰ ਤੇ ਸੀਨੀਅਰ ਸਹਾਇਕ ਸ੍ਰੀਮਤੀ ਗੁਲਸ਼ਨ ਮਹਿਤਾ ਆਦਿ ਹਾਜ਼ਰ ਸਨ।