ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੁਖਤਾ ਪ੍ਰਬੰਧ ਕਰਨ ਦੇ ਦਿੱਤੇ ਆਦੇਸ਼
6 ਵਿਧਾਨ ਸਭਾ ਹਲਕਿਆਂ ਲਈ ਤਿੰਨ ਵੱਖ-ਵੱਖ ਸਥਾਨਾਂ ’ਤੇ ਬਣਾਏ ਗਏ ਹਨ ਸਟ੍ਰਾਂਗ ਰੂਮ
ਸੁਖਜਿੰਦਰ ਮਾਨ
ਬਠਿੰਡਾ, 24 ਫਰਵਰੀ: ਵਧੀਕ ਮੁੱਖ ਚੋਣ ਅਫ਼ਸਰ ਸ੍ਰੀ ਬੀ.ਸ੍ਰੀਨਿਵਾਸਨ ਨੇ ਇੱਥੇ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਸਥਾਪਿਤ ਕੀਤੇ ਗਏ ਵੱਖ-ਵੱਖ ਸਟ੍ਰਾਂਗ ਰੂਮਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਬੰਧਿਤ ਆਰ.ਓਜ਼ ਨੂੰ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬਣਾਏ ਗਏ ਸਟ੍ਰਾਂਗ ਰੂਮਾਂ ਵਿਖੇ ਸੁਰੱਖਿਆ ਅਤੇ ਹੋਰ ਪੁਖਤਾ ਪ੍ਰਬੰਧ ਮੁਕੰਮਲ ਕਰ ਲਏ ਜਾਣ। ਇਸ ਦੌਰਾਨ ਵਧੀਕ ਮੁੱਖ ਚੋਣ ਅਫ਼ਸਰ ਸ੍ਰੀ ਨਿਵਾਸਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ਬਠਿੰਡਾ ਵਿਖੇ ਵਿਧਾਨ ਸਭਾ ਹਲਕਾ 90-ਰਾਮਪੁਰਾ ਤੇ 93-ਬਠਿੰਡਾ ਦਿਹਾਤੀ, ਪੈਸਕੋ ਵਿਖੇ ਵਿਧਾਨ ਸਭਾ ਹਲਕਾ 91-ਭੁੱਚੋ ਤੇ 95-ਮੌੜ ਅਤੇ ਇਸੇ ਤਰ੍ਹਾਂ ਆਈ.ਐਚ. ਐਮ ਵਿਖੇ ਸਥਾਪਿਤ ਕੀਤੇ ਗਏ ਵਿਧਾਨ ਸਭਾ ਹਲਕਾ 92-ਬਠਿੰਡਾ ਸ਼ਹਿਰੀ ਤੇ 94-ਤਲਵੰਡੀ ਸਾਬੋ ਲਈ ਬਣਾਏ ਗਏ ਸਟ੍ਰਾਂਗ ਰੂਮਾਂ ਦਾ ਦੌਰਾ ਕਰਕੇ ਪੁਲਿਸ ਸੁਰੱਖਿਆ ਅਤੇ ਹੋਰ ਪੁਖਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਲੋੜੀਂਦੇ ਆਦੇਸ਼ ਦਿੱਤੇ। ਦੌਰੇ ਮੌਕੇ ਵਧੀਕ ਮੁੱਖ ਚੋਣ ਅਫ਼ਸਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਸਬੰਧਿਤ ਆਰ.ਓਜ਼ ਅਤੇ ਪੁਲਿਸ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸਥਾਪਿਤ ਕੀਤੇ ਗਏ ਸਟ੍ਰਾਂਗ ਰੂਮਾਂ ਲਈ ਲੋੜੀਂਦੇ ਪੁਖਤਾ ਤੇ ਸੁਰੱਖਿਆ ਪ੍ਰਬੰਧ ਕਰ ਲਏ ਜਾਣ।
ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਜੇਕਰ ਰਾਜਨੀਤਿਕ ਪਾਰਟੀਆਂ ਜਾਂ ਆਜ਼ਾਦ ਉਮੀਦਵਾਰ ਆਪਣੇ ਪੱਧਰ ’ਤੇ ਸਟ੍ਰਾਂਗ ਰੂਮਾਂ ਦੀ ਰਾਖੀ ਕਰਨਾ ਚਾਹੁਣ ਤਾਂ ਉਹ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾ ਅਤੇ ਨਿਰਧਾਰਿਤ ਕੀਤੀ ਗਈ ਦੂਰੀ ’ਤੇ ਬੈਠ ਕੇ ਨਿਗਰਾਨੀ ਕਰ ਸਕਦੇ ਹਨ।
ਇਸ ਮੌਕੇ ਐਸ.ਪੀ. ਰਾਜਵੀਰ ਸਿੰਘ ਬੋਪਾਰਾਏ, ਆਰ.ਓ. ਰਾਮਪੁਰਾ ਫੂਲ ਸ਼੍ਰੀ ਨਵਦੀਪ ਕੁਮਾਰ, ਆਰ.ਓ. ਬਠਿੰਡਾ ਦਿਹਾਤੀ ਡਾ.ਆਰ.ਪੀ. ਸਿੰਘ, ਆਰ.ਓ. ਬਠਿੰਡਾ ਸ਼ਹਿਰੀ ਸ਼੍ਰੀ ਕੰਵਰਜੀਤ ਸਿੰਘ, ਆਰ.ਓ. ਤਲਵੰਡੀ ਸਾਬੋ ਸ਼੍ਰੀ ਵਿਕਾਸ ਬਾਂਸਲ, ਆਰ.ਓ. ਮੋੜ ਮੈਡਮ ਵੀਰਪਾਲ ਕੌਰ ਅਤੇ ਏ.ਆਰ.ਓ-2 ਭੁੱਚੋ ਸ੍ਰੀ ਗੁਰਿੰਦਰ ਸਿੰਘ ਆਦਿ ਅਧਿਕਾਰੀ ਮੌਜੂਦ ਰਹੇ।
Share the post "ਵਧੀਕ ਮੁੱਖ ਚੋਣ ਅਫ਼ਸਰ ਨੇ ਬਠਿੰਡਾ ਵਿਖੇ ਸਟ੍ਰਾਂਗ ਰੂਮਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ"