3 Views
ਸੁਖਜਿੰਦਰ ਮਾਨ
ਬਠਿੰਡਾ, 28 ਅਕਤੂਬਰ : ਵਧੀਕ ਡਿਪਟੀ ਕਮਿਸ਼ਨਰ ਜਨਰਲ ਵਰਿੰਦਰ ਪਾਲ ਸਿੰਘ ਬਾਜਵਾ ਨੇ ਅੱਜ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਸ਼੍ਰੀ ਬਾਜਵਾ ਸੈਕਟਰੀ ਆਰਟੀਏ ਜਲੰਧਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਸ਼੍ਰੀ ਬਾਜਵਾ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਉਪ ਮੰਡਲ ਮੈਜਿਸਟ੍ਰੇਟ ਵਜੋਂ ਵੀ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਚੁੱਕੇ ਹਨ। ਚਾਰਜ ਸੰਭਾਲਣ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਬਾਜਵਾ ਨੇ ਕਿਹਾ ਕਿ ਉਨ੍ਹਾਂ ਵਲੋਂ ਹਰੇਕ ਯੋਗ ਤੇ ਲੋੜਵੰਦ ਵਿਅਕਤੀ ਤੱਕ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਦਫ਼ਤਰੀ ਕੰਮ-ਕਾਜ ਲਈ ਆਉਣ ਵਾਲੇ ਹਰੇਕ ਵਿਅਕਤੀ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇ।
Share the post "ਵਰਿੰਦਰ ਪਾਲ ਸਿੰਘ ਬਾਜਵਾ ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਸੰਭਾਲਿਆ ਚਾਰਜ"