ਸਿੰਗਲ ਯੂਜ਼ ਪਲਾਸਟਿਕ ਦੇ ਖ਼ਾਤਮੇ ਲਈ ਵੱਧ ਤੋਂ ਵੱਧ ਚਲਾਣ ਕਰਨ ਦੀ ਕੀਤੀ ਹਦਾਇਤ
ਸੁਖਜਿੰਦਰ ਮਾਨ
ਬਠਿੰਡਾ, 4 ਸਤੰਬਰ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸ਼ਹਿਰ ਦੇ ਨਾਲ-ਨਾਲ ਨਗਰ ਕੌਂਸਲਾਂ ਤੇ ਪਿੰਡਾਂ ਅੰਦਰ ਸਾਫ-ਸਫਾਈ ਤੋਂ ਇਲਾਵਾ ਝੋਨੇ ਦੇ ਸ਼ੀਜਨ ਦੇ ਮੱਦੇਨਜਰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਇੱਕ ਵਿਸ਼ੇਸ਼ ਬੈਠਕ ਕੀਤੀ।
ਬਠਿੰਡਾ ਜ਼ਿਲ੍ਹੇ ’ਚ ਪ੍ਰੀਗੈਬਲਿਨ ਦਵਾਈ ਦੀ ਵਿਕਰੀ ਉੱਤੇ ਮੁਕੰਮਲ ਪਾਬੰਦੀ
ਇਸ ਮੌਕੇ ਉਨ੍ਹਾਂ ਸੋਲਡ ਵੇਸਟ ਮੈਨੇਜਮੈਂਟ ਸਬੰਧੀ ਨਗਰ ਨਿਗਮ, ਨਗਰ ਪੰਚਾਇਤਾਂ ਤੇ ਨਗਰ ਕੌਂਸਲਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਅਧਿਕਾਰੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੇ ਖ਼ਾਤਮੇ ਲਈ ਵੱਧ ਤੋਂ ਵੱਧ ਚਲਾਣ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨਗਰ ਨਿਗਮ ਤੇ ਜ਼ਿਲ੍ਹੇ ਨਾਲ ਸਬੰਧਤ ਸਮੂਹ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਵਾਤਾਵਰਣ ਅਤੇ ਪਾਣੀ ਦੀ ਸ਼ੁੱਧਤਾ ਦੇ ਨਾਲ-ਨਾਲ ਸਾਫ਼-ਸਫ਼ਾਈ ਦੇ ਵਿੱਚ ਕਿਸੇ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ ਤੇ ਨਿਰੰਤਰ ਡੋਰ-ਟੂ-ਡੋਰ ਜਾ ਕੇ ਕੂੜਾ ਕਰਕਟ ਨੂੰ ਚੁਕਵਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਸਾਫ-ਸਫਾਈ ਨੂੰ ਲਾਜ਼ਮੀ ਬਣਾਇਆ ਜਾਵੇ।
ਬਠਿੰਡਾ ’ਚ ਖੇਡਾਂ ਵਤਨ ਪੰਜਾਬ ਦੀਆਂ ਸੀਜਨ-2 ਦੇ ਬਲਾਕ ਪੱਧਰੀ ਮੁਕਾਬਲਿਆਂ ਦਾ ਆਗਾਜ਼
ਇਸ ਉਪਰੰਤ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਪਰਾਲੀ ਸਟਰਾਅ ਪੈਲੇਟਾਇਜਿੰਗ ਯੂਨਿਟਾਂ ਨੂੰ ਉਤਸਾਹਿਤ ਕਰਨ ਅਤੇ ਭੱਠਿਆਂ ਚ ਪਰਾਲੀ ਤੋਂ ਬਣੇ ਪੈਲੇਟਸ ਬਾਲਣ ਦੇ ਤੌਰ ਤੇ 20 ਫੀਸਦੀ ਕੋਲੇ ਦੀ ਜਗਾ ਤੇ ਪੈਲੇਟਸ ਦੀ ਵਰਤੋਂ ਕਰਨ ਸਬੰਧੀ ਭੱਠਾ ਤੇ ਇੰਡਸਟੀਅਲ ਐਸੋਸ਼ੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਬੈਠਕ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਮੈਡਮ ਲਵਜੀਤ ਕਲਸੀ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਡਾ. ਮਨਦੀਪ ਕੌਰ, ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਪ੍ਰੀਤ ਮਹਿੰਦਰ ਸਿੰਘ ਬਰਾੜ, ਚੈਂਬਰ ਆਫ਼ ਕਮਰਸ ਦੇ ਪ੍ਰਧਾਨ ਰਾਮ ਪ੍ਰਕਾਸ਼ ਜਿੰਦਲ ਤੋਂ ਇਲਾਵਾ ਭੱਠਾ ਤੇ ਇੰਡਸਟੀਅਲ ਐਸੋਸ਼ੀਏਸ਼ਨਾਂ ਦੇ ਨੁਮਾਇੰਦੇ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।
Share the post "ਵਾਤਾਵਰਣ ਤੇ ਪਾਣੀ ਦੀ ਸ਼ੁੱਧਤਾ ਦੇ ਨਾਲ-ਨਾਲ ਸਾਫ਼-ਸਫ਼ਾਈ ਚ ਕਿਸੇ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ : ਡਿਪਟੀ ਕਮਿਸ਼ਨਰ"