ਵਾਤਾਵਰਣ ਨਾਲ ਖਿਲਵਾੜ ਦੇ ਮਾਮਲੇ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ: ਮੀਤ ਹੇਅਰ

0
4
29 Views

ਜਲਵਾਯੂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨਾਲ ਸਖਤ ਕਾਰਵਾਈ ਹੋਵੇਗੀ: ਵਾਤਾਵਰਨ ਮੰਤਰੀ
ਵਾਤਾਵਰਨ ਮੰਤਰੀ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਚੌਗਿਰਦੇ ਦੀ ਸੰਭਾਲ ਲਈ ਉਦਯੋਗਾਂ ਨੂੰ ਉਸਾਰੂ ਭੂਮਿਕਾ ਨਿਭਾਉਣ ਲਈ ਪ੍ਰੇਰਿਆ
ਸੁਖਜਿੰਦਰ ਮਾਨ
ਚੰਡੀਗੜ੍ਹ, 27 ਜੁਲਾਈ: ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੌਗਿਰਦੇ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਨਤੀਜੇ ਭੁਗਤਣ ਦੀ ਚੇਤਾਵਨੀ ਦਿੰਦਿਆਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਕੁਦਰਤੀ ਸਰੋਤਾਂ ਦੀ ਸੰਭਾਲ ਕਰਨ ਲਈ ਇਹ ਪੁਖਤਾ ਕਦਮ ਚੁੱਕਣ ਦਾ ਢੁਕਵਾਂ ਸਮਾਂ ਹੈ।ਇੱਥੇ ਪੰਜਾਬ ਪ੍ਰਦੂਸਣ ਰੋਕਥਾਮ ਬੋਰਡ ਦੇ ਦਫਤਰ ਵਿਖੇ ਪੰਜਾਬ ਪਬਲਿਕ ਵੇਸਟ ਮੈਨੇਜਮੈਂਟ ਸੁਸਾਇਟੀ ਨਾਲ ਸਬੰਧਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ‘‘ਚੌਗਿਰਦੇ ਦੀ ਸਾਂਭ-ਸੰਭਾਲ ਸਾਡੀ ਸਾਰਿਆਂ ਦੀ ਸਾਂਝੀ ਜ?ਿੰਮੇਵਾਰੀ ਹੈ। ਸਾਡਾ ਇਹ ਫਰਜ ਵੀ ਬਣਦਾ ਹੈ ਕਿ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਲਈ ਕੁਦਰਤੀ ਸੋਮੇ ਸੰਭਾਲ ਕੇ ਰੱਖੀਏ ਅਤੇ ਸੁੱਧ ਵਾਤਾਵਰਨ ਰੱਖੀਏ।’’
ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੀ ਤਰੱਕੀ ਵਾਸਤੇ ਉਦਯੋਗਿਕ ਵਿਕਾਸ ਲਈ ਵਚਨਬੱਧ ਹੈ ਪਰ ਇਸ ਦੇ ਨਾਲ ਹੀ ਵਾਤਾਵਰਨ ਨਾਲ ਖਿਲਵਾੜ ਦੇ ਮਾਮਲੇ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਸੂਬਾ ਸਰਕਾਰ ਨੇ ਨਸਿਆਂ ਤੇ ਪ੍ਰਦੂਸਣ ਖਿਲਾਫ ਕੋਈ ਲਿਹਾਜ ਨਾ ਵਰਤਣ ਦੀ ਨੀਤੀ ਅਪਣਾਈ ਹੈ।ਕੈਬਨਿਟ ਮੰਤਰੀ ਨੇ ਸੁਸਾਇਟੀ ਨੂੰ ਸਲਾਹ ਦਿੱਤੀ ਕਿ ਆਪਣੇ ਮੰਤਵ ਲਈ ਵੱਧ ਤੋਂ ਵੱਧ ਕੰਪਨੀਆਂ ਨੂੰ ਨਾਲ ਜੋੜਿਆ ਜਾਵੇ ਅਤੇ ਇਸ ਨੂੰ ਵਿੱਤੀ ਤੌਰ ਉਤੇ ਮਜਬੂਤ ਮਾਡਲ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਇਸ ਬਾਰੇ ਵਿਆਪਕ ਜਾਗਰੂਕਤਾ ਦੀ ਲੋੜ ਹੈ ਤਾਂ ਕਿ ਇਸ ਨੂੰ ਜਨਤਕ ਲਹਿਰ ਬਣਾਇਆ ਜਾਵੇ ਤਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਦਾ ਸੂਬੇ ਨੂੰ ‘ਹਰਿਆ ਭਰਿਆ ਪੰਜਾਬ’ ਬਣਾਉਣ ਦਾ ਮਿਸਨ ਸਾਕਾਰ ਹੋਵੇਗਾ।
ਮੀਤ ਹੇਅਰ ਨੇ ਉਦਯੋਗਪਤੀਆਂ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਤਾਂ ਜੋ ਮਨੁੱਖੀ ਹੋਂਦ ਲਈ ਇਸ ਗੰਭੀਰ ਖਤਰੇ ਨੂੰ ਰੋਕਿਆ ਜਾ ਸਕੇ। ਇਸ ਗੰਭੀਰ ਮੁੱਦੇ ਨਾਲ ਨਜਿੱਠਣ ਲਈ ਆਪਣੇ ਵੱਲੋਂ ਸਹਿਯੋਗ ਦਾ ਭਰੋਸਾ ਦਿੰਦਿਆਂ ਕੈਬਨਿਟ ਮੰਤਰੀ ਨੇ ਬੋਰਡ ਦੇ ਮੈਂਬਰਾਂ ਨੂੰ ਪੇਸਕਸ ਕੀਤੀ ਕਿ ਜੇ ਉਹ ਸੂਬੇ ਵਿੱਚ ਕਿਤੇ ਵੀ ਸਫਾਈ ਲਈ ਕੋਈ ਪਹਿਲਕਦਮੀ ਕਰਨਗੇ ਤਾਂ ਉਹ ਉਨ੍ਹਾਂ ਦੀ ਸਫਾਈ ਮੁਹਿੰਮ ਵਿੱਚ ਹਿੱਸਾ ਲੈਣਗੇ।ਮੀਤ ਹੇਅਰ ਨੇ ਕਿਹਾ ਕਿ ਸਾਨੂੰ ਆਪਣੇ ਪੁਰਖਿਆਂ ਤੋਂ ਸਾਫ-ਸੁਥਰਾ ਵਾਤਾਵਰਨ ਮਿਲਿਆ ਹੈ ਪਰ ਪਿਛਲੇ 20-25 ਸਾਲਾਂ ਵਿੱਚ ਪ੍ਰਦੂਸਣ ਦੀ ਸਮੱਸਿਆ ਨੇ ਵਿਕਰਾਲ ਰੂਪ ਧਾਰਨ ਕੀਤਾ ਹੈ। ਇਸ ਲਈ ਸਮਾਂ ਆ ਗਿਆ ਹੈ ਕਿ ਲੋਕ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਨੂੰ ਸੰਭਾਲਣ ਦਾ ਤਹੱਈਆ ਕਰਨ।
ਇਸ ਤੋਂ ਪਹਿਲਾਂ ਵਾਤਾਰਨ ਮੰਤਰੀ ਨੂੰ ਲਗਪਗ ਪੰਜ ਸਾਲ ਪਹਿਲਾਂ ਬੋਰਡ ਦੁਆਰਾ ਬਣਾਈ ਇਸ ਸੁਸਾਇਟੀ ਦੇ ਕੰਮਕਾਜ ਬਾਰੇ ਜਾਣੂੰ ਕਰਵਾਇਆ ਗਿਆ ਅਤੇ ਕਿਹਾ ਗਿਆ ਕਿ ਇਹ ਬਹੁਪਰਤੀ ਪਲਾਸਟਿਕ ਨੂੰ ਇਕੱਠਾ ਕਰਨ ਅਤੇ ਨਿਪਟਾਰੇ ਲਈ ਪੂਰੇ ਦੇਸ ਵਿੱਚ ਆਪਣੀ ਕਿਸਮ ਦੀ ਵਿਲੱਖਣ ਪਹਿਲਕਦਮੀ ਹੈ। ਸੁਸਾਇਟੀ ਨੇ ਮੰਤਰੀ ਨੂੰ ਪੈੱਨ ਹੋਲਡਰ, ਪੰਛੀਆਂ ਦਾ ਆਲ੍ਹਣਾ, ਬੋਰਡ ਅਤੇ ਪਲਾਸਟਿਕ ਦੇ ਕੂੜੇ ਤੋਂ ਬਣੇ ਹੋਰ ਉਤਪਾਦਾਂ ਤੋਂ ਇਲਾਵਾ ਜੂਟ ਅਤੇ ਕੱਪੜੇ ਦੇ ਥੈਲੇ ਵੀ ਭੇਟ ਕੀਤੇ।ਕੈਬਨਿਟ ਮੰਤਰੀ ਮੀਤ ਹੇਅਰ ਨੇ ਰਾਜ ਵਿੱਚ ਪਲਾਸਟਿਕ ਪ੍ਰਦੂਸਣ ਨੂੰ ਕੰਟਰੋਲ ਕਰਨ ਲਈ ਬੋਰਡ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸਲਾਘਾ ਕੀਤੀ। ਉਨ੍ਹਾਂ ਬੋਰਡ ਅਤੇ ਸੁਸਾਇਟੀ ਨੂੰ ਪੰਜਾਬ ਭਰ ਵਿੱਚ ਐਮਐਲਪੀ ਸਬੰਧੀ ਆਪਣੀਆਂ ਗਤੀਵਿਧੀਆਂ ਨੂੰ ਵਧਾਉਣ ਦੇ ਨਾਲ-ਨਾਲ ਹੋਰ ਪਲਾਸਟਿਕ ਵੇਸਟ ਕੁਲੈਕਸਨ ਨੂੰ ਵੀ ਆਪਣੇ ਦਾਇਰੇ ਵਿੱਚ ਸਾਮਲ ਕਰਨ ਲਈ ਕਿਹਾ।
ਉਨ੍ਹਾਂ ਜੋਰ ਦੇ ਕੇ ਕਿਹਾ ਕਿ ਲੋਕਾਂ ਦੇ ਨਾਲ-ਨਾਲ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦੇ ਮੁੱਖ ਵਾਅਦਿਆਂ ਵਿੱਚੋਂ ਇਕ ਹੈ।ਬੋਰਡ ਦੇ ਅਧਿਕਾਰੀਆਂ ਅਤੇ ਸੁਸਾਇਟੀ ਦੇ ਅਹੁਦੇਦਾਰਾਂ ਨੇ ਮੰਤਰੀ ਨੂੰ ਭਰੋਸਾ ਦਿੱਤਾ ਕਿ ਸਰਕਾਰ ਦੀਆਂ ਉਮੀਦਾਂ ’ਤੇ ਖਰ੍ਹਾ ਉਤਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਦੇ ਚੇਅਰਮੈਨ ਡਾ. ਆਦਰਸ ਪਾਲ ਵਿਗ ਨੇ ਵਾਤਾਵਰਨ ਮੰਤਰੀ ਦੀ ਨਿੱਜੀ ਸਮੂਲੀਅਤ ਦੀ ਸਲਾਘਾ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਇਕ ਅਹਿਮ ਪਹਿਲੂ ਹੈ।ਮੀਟਿੰਗ ਦੌਰਾਨ ਬੋਰਡ ਦੇ ਮੈਂਬਰ ਸਕੱਤਰ ਇੰਜਨੀਅਰ ਕਰੁਨੇਸ ਗਰਗ ਨੇ ਸਾਰਿਆਂ ਦਾ ਸਵਾਗਤ ਕੀਤਾ ਅਤੇ ਮੀਟਿੰਗ ਦਾ ਏਜੰਡਾ ਸਾਂਝਾ ਕੀਤਾ। ਮੀਟਿੰਗ ਵਿੱਚ ਉਦਯੋਗਾਂ ਦੇ ਨੁਮਾਇੰਦੇ ਅਤੇ ਸੁਸਾਇਟੀ ਦੇ ਮੈਂਬਰ ਵੀ ਹਾਜਰ ਸਨ।

LEAVE A REPLY

Please enter your comment!
Please enter your name here