ਸਮਾਜ ਵਿਚ ਫੈਲੀ ਭਿ੍ਰਸਟਾਚਾਰ ਦੀ ਬੁਰਾਈ ਨੂੰ ਖ਼ਤਮ ਕਰਨ ਲਈ ਜਨਤਾ ਦੇਵੇ ਸਹਿਯੋਗ: ਦਿਆਮਾ ਹਰੀਸ਼ ਕੁਮਾਰ ਓਮ ਪ੍ਰਕਾਸ਼
ਸੁਖਜਿੰਦਰ ਮਾਨ
ਬਠਿੰਡਾ, 15 ਜੂਨ: ਬੀਤੇ ਕੱਲ ਪੰਜਾਬ ਸਰਕਾਰ ਵਲੋਂ ਵਿਜੀਲੈਂਸ ਵਿਭਾਗ ਵਿਚ ਕੀਤੇ ਵੱਡੇ ਫ਼ੇਰਬਦਲ ਦੌਰਾਨ ਬਠਿੰਡਾ ਰੇਂਜ ਦੇ ਨਵੇਂ ਐਸ.ਐਸ.ਪੀ ਵਜੋਂ ਤੈਨਾਤ ਕੀਤੇ ਗਏ ਸੀਨੀਅਰ ਆਈ.ਪੀ.ਐਸ ਅਧਿਕਾਰੀ ਦਿਆਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਨੇ ਅੱਜ ਸਥਾਨਕ ਵਿਜੀਲੈਂਸ ਦਫ਼ਤਰ ਵਿਖੇ ਅਪਣਾ ਅਹੁੱਦਾ ਸੰਭਾਲ ਲਿਆ। ਇਸ ਦੌਰਾਨ ਉਨ੍ਹਾਂ ਰੇਂਜ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ, ਜਿਸ ਵਿਚ ਉਨ੍ਹਾਂ ਨੂੰ ਅਪਣਾ ਕੰਮ ਇਮਾਨਦਾਰੀ, ਮਿਹਨਤ ਤੇ ਤਨਦੇਹੀ ਨਾਲ ਕਰਨ ਦੀ ਹਿਦਾਇਤ ਕੀਤੀ ਗਈ। ਇਸ ਦੌਰਾਨ ਨਵੇਂ ਐਸ.ਐਸ.ਪੀ ਨੇ ਸਮਾਜ ਵਿਚ ਫੈਲੀ ਭਿ੍ਰਸਟਾਚਾਰ ਰੂਪੀ ਬੁਰਾਈ ਨੂੰ ਖ਼ਤਮ ਕਰਨ ਲਈ ਜਨਤਾ ਤੋਂ ਸਹਿਯੋਗ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਕਿਸੇ ਵਿਅਕਤੀ ਤੋਂ ਕੰਮ ਬਦਲੇ ਪੈਸੇ ਦੀ ਮੰਗ ਕਰਦਾ ਹੈ ਤਾਂ ਤੁਰੰਤ ਇਸਦੀ ਸ਼ਿਕਾਇਤ ਵਿਜੀਲੈਂਸ ਬਿਊਰੋ ਨੂੰ ਕੀਤੀ ਜਾਵੇ। ਇਸਤੋਂ ਇਲਾਵਾ ਇਸ ਸਬੰਧ ਵਿਚ ਮੁੱਖ ਮੰਤਰੀ ਦਫ਼ਤਰ ਵਲੋਂ ਜਾਰੀ ਭਿ੍ਰਸ਼ਟਾਚਾਰ ਵਿਰੋਧੀ ਹੈਲਪ ਲਾਈਨ ਦੇ ਵਟਸਅੇਪ ਨੰਬਰ ਉਪਰ ਵੀ ਸਿਕਾਇਤ ਭੇਜੀ ਜਾ ਸਕਦੀ ਹੈ।
23 Views