ਪੰਜਾਬੀ ਖ਼ਬਰਸਾਰ ਬਿਉਰੋ
ਅੰਮਿ੍ਤਸਰ, 19 ਅਗਸਤ : ਸੂਬੇ ਵਿੱਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਦਫਤਰ ਏ.ਡੀ.ਏ, ਪੁੱਡਾ ਭਵਨ, ਅੰਮਿ੍ਰਤਸਰ ਵਿਖੇ ਤਾਇਨਾਤ ਇਕ ਸੇਵਾਦਾਰ ਨੂੰ 12,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਵਿੱਚ ਫਰਾਰ ਸਹਿ ਮੁਲਜ਼ਮ ਵਿਜੈਪਾਲ ਸਿੰਘ, ਐਸ.ਡੀ.ਓ. ਪੁੱਡਾ ਦੀ ਭਾਲ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਐਸ.ਡੀ.ਓ. ਪੁੱਡਾ ਦੇ ਸੇਵਾਦਾਰ ਅੰਮਿ੍ਰਤਦੀਪ ਸਿੰਘ ਨੂੰ ਸੋਰਭ ਭਾਟੀਆ ਵਾਸੀ ਸੁਸ਼ਾਂਤ ਲੋਕ, ਗੁਰੂਗ੍ਰਾਮ, ਹਰਿਆਣਾ ਦੀ ਸ਼ਿਕਾਇਤ ਦੇ ਅਧਾਰ ’ਤੇ ਗਿ੍ਰਫਤਾਰ ਕੀਤਾ ਗਿਆ ਹੈ। ਉਨਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਦਿੱਤੀ ਜਿਸ ਵਿੱਚ ਦੋਸ਼ ਲਾਇਆ ਸੀ ਕਿ ਨਿਊ ਪਾਲ ਐਵੀਨਿਊ, ਅੰਮਿ੍ਰਤਸਰ ਸਥਿੱਤ ਉਸਦੇ ਇੱਕ ਪਲਾਟ ਨੂੰ ਵੇਚਣ ਸਬੰਧੀ ਕੋਈ ਇਤਰਾਜ਼ ਨਹੀਂ (ਐਨ.ਓ.ਸੀ.) ਜਾਰੀ ਕਰਨ ਬਦਲੇ ਉਕਤ ਐਸ.ਡੀ.ਓ. ਉਸ ਕੋਲੋਂ 12,000 ਰੁਪਏ ਰਿਸ਼ਵਤ ਮੰਗ ਰਿਹਾ ਹੈ।
ਸ਼ਿਕਾਇਤ ਵਿਚਲੇ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਏ.ਡੀ.ਏ, ਪੁੱਡਾ ਭਵਨ, ਅੰਮਿ੍ਰਤਸਰ ਦਫਤਰ ਦੇ ਬਾਹਰ ਸੇਵਾਦਾਰ ਅੰਮਿ੍ਰਤਦੀਪ ਸਿੰਘ ਨੂੰ ਉਕਤ ਮੁੱਦਈ ਪਾਸੋਂ ਉਸਦਾ ਕੰਮ ਕਰਾਉਣ ਬਦਲੇ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਰੰਗੇ ਹੱਥੀਂ ਗਿ੍ਰਫਤਾਰ ਕਰ ਲਿਆ। ਉਕਤ ਐਸ.ਡੀ.ਓ. ਮੌਕੇ ’ਤੇ ਹਾਜ਼ਰ ਨਾ ਹੋਣ ਕਰਕੇ ਗਿ੍ਰਫਤਾਰ ਨਹੀਂ ਕੀਤਾ ਜਾ ਸਕਿਆ, ਜਿਸ ਦੀ ਗਿ੍ਰਫਤਾਰੀ ਵਾਸਤੇ ਕਾਰਵਾਈ ਕੀਤੀ ਜਾ ਰਹੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਕੇਸ ਸਬੰਧੀ ਉਕਤ ਦੋਹਾਂ ਮੁਲਜ਼ਮਾਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਅੰਮਿ੍ਰਤਸਰ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਤਹਿਤ ਮੁਕੱਦਮਾ ਮਾਮਲਾ ਦਰਜ ਕਰ ਲਿਆ ਹੈ। ਇਸ ਕੇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
Share the post "ਵਿਜੀਲੈਂਸ ਬਿਊਰੋ ਵੱਲੋਂ 12,000 ਰੁਪਏ ਰਿਸ਼ਵਤ ਲੈਂਦਾ ਸੇਵਾਦਾਰ ਰੰਗੇ ਹੱਥੀਂ ਕਾਬੂ, ਐਸ.ਡੀ.ਓ. ਦੀ ਭਾਲ ਜਾਰੀ"