24 Views
ਗਰਦੌਰ ’ਤੇ ਵੀ ਰਿਸ਼ਵਤ ਲੈਣ ਦਾ ਮਾਮਲਾ ਦਰਜ
ਪੰਜਾਬੀ ਖਬਰਸਾਰ ਬਿਉਰੋ
ਹੁਸ਼ਿਆਰਪੁਰ/ਤਰਨਤਾਰਨ , 24 ਨਵੰਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਵਿਖੇ ਤਾਇਨਾਤ ਮਾਲ ਪਟਵਾਰੀ ਲਖਬੀਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਮਾਮਲੇ ਵਿੱਚ ਗਿਰਦਾਵਰ ਤੇਜਿੰਦਰ ਸਿੰਘ ਗੋਲਡੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ ਅਤੇ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਜੁਗਰਾਜ ਸਿੰਘ ਵਾਸੀ ਪਿੰਡ ਉਸਮਾਨ ਸ਼ਹੀਦ, ਤਹਿਸੀਲ ਦਸੂਹਾ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਅਤੇ ਗਿਰਦਾਵਰ ਉਸਦੀ ਜੱਦੀ ਖੇਤੀਯੋਗ ਜ਼ਮੀਨ ਦੀ ਤਕਸੀਮ ਅਤੇ ਨਿਸ਼ਾਨਦੇਹੀ ਕਰਨ ਲਈ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ।
ਇਸਤੋਂ ਇਲਾਵਾ ਇੱਕ ਹੋਰ ਮਾਮਲੇ ਵਿੱਚ ਸਰਕਲ ਠੱਠੀ ਸੋਹਲ, ਤਰਨਤਾਰਨ ਜਿਲ੍ਹੇ ਵਿੱਚ ਤਾਇਨਾਤ ਮਾਲ ਕਾਨੂੰਗੋ ਓਮ ਪ੍ਰਕਾਸ਼ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਨੂੰ ਭਲਵਿੰਦਰ ਸਿੰਘ ਵਾਸੀ ਪਿੰਡ ਝਬਾਲ, ਜ਼ਿਲ੍ਹਾ ਤਰਨਤਾਰਨ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਹੈ।ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮਾਲ ਅਧਿਕਾਰੀ ਉਸ ਦੇ ਰਿਸ਼ਤੇਦਾਰ ਦੀ ਹੱਦਬੰਦੀ ਰਿਪੋਰਟ ਦੇਣ ਬਦਲੇ ਉਸ ਕੋਲੋਂ 25,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ ਅਤੇ ਸੌਦਾ 10,000 ਰੁਪਏ ਵਿਚ ਤੈਅ ਹੋਇਆ ਹੈ।
Share the post "ਵਿਜੀਲੈਂਸ ਵਲੋਂ ਦਸ-ਦਸ ਹਜ਼ਾਰ ਰੁਪਏ ਦੀ ਰਿਸ਼ਵਤ ਲ਼ੈਂਦੇ ਕਾਨੂੰਨਗੋ ਅਤੇ ਪਟਵਾਰੀ ਕਾਬੂ"