ਸੁਖਜਿੰਦਰ ਮਾਨ
ਬਠਿੰਡਾ, 22 ਅਸਗਤ –ਤਿੰਨ ਖੇਤੀ ਬਿੱਲਾਂ ਨੂੰ ਵਾਪਸ ਲੈਣ ਲਈ ਪਿਛਲੇ ਕਰੀਬ ਇੱਕ ਸਾਲ ਤੋਂ ਚੱਲ ਰਹੇ ਸੰਘਰਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਵਲੋਂ ਸਿਆਸੀ ਨੇਤਾਵਾਂ ਨੂੰ ਸਵਾਲ ਪੁੱਛਣ ਦੇ ਲਏ ਫੈਸਲੇ ’ਤੇ ਇਤਰਾਜ਼ ਜਤਾਉਂਦਿਆਂ ਲੋਕ ਜਨ ਸ਼ਕਤੀ ਪਾਰਟੀ ਦੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ ਨੇ ਕਿਸਾਨ ਨੇਤਾਵਾਂ ਨੂੰ ਇਸ ਫੈਸਲੇ ’ਤੇ ਮੁੜ ਵਿਚਾਰ ਕਰਨ ਲਈ ਕਿਹਾ ਹੈ। ਪਾਰਟੀ ਆਗੂ ਸੁਖਵਿੰਦਰ ਸਿੰਘ ਕਾਲੇਕੇ ਦੀ ਅਗਵਾਈ ਹੇਠ ਕਰਵਾਏ ਇੱਕ ਪ੍ਰੋਗਰਾਮ ਵਿਚ ਸਮੂਲੀਅਤ ਤੋਂ ਬਾਅਦ ਜਾਰੀ ਇੱਕ ਬਿਆਨ ਵਿਚ ਗਹਿਰੀ ਨੇ ਕਿਹਾ ਕਿ ‘‘ਕੁਝ ਕਿਸਾਨ ਨੇਤਾਵਾਂ ਦੇ ਨਾਂ ਹੇਠ ਪਿੰਡਾਂ ਵਿਚ ਬੋਰਡ ਲਾਏ ਜਾ ਰਹੇ ਹਨ ਕੋਈ ਵੀ ਸਿਆਸੀ ਪਾਰਟੀ ਦਾ ਆਗੂ ਪਿੰਡ ਵਿੱਚ ਨਾ ਵੜੇ ਪ੍ਰੰਤੂ ਉਨ੍ਹਾਂ ਦੀ ਸੋਚ ਹੈ ਕਿ ਇਹ ਬੋਰਡ ਸਰਕਾਰ ਦੀਆਂ ਨਾਕਾਮੀਆਂ ਲੋਕਾਂ ਦੇ ਸਾਹਮਣੇ ਆਉਣ ਤੋਂ ਰੋਕਣ ਲਈ ਕਿਸੇ ਇਸ਼ਾਰੇ ਹੇਠ ਹੀ ਲਾਏ ਜਾ ਰਹੇ ਹਨ।’’ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਵਿਰੋਧੀ ਪਾਰਟੀਆਂ ਦੇ ਨੇਤਾ ਪਿੰਡਾਂ ਵਿੱਚ ਆਉਣ ਅਤੇ ਸਰਕਾਰ ਦੀਆਂ ਗ਼ਲਤ ਨੀਤੀਆਂ ਅਤੇ ਕਿਸਾਨ ਮਜ਼ਦੂਰ ਵਿਰੋਧੀ ਕੰਮਾਂ ਦੇ ਪ੍ਰਤੀ ਪੰਜਾਬ ਦੇ ਲੋਕਾਂ ਨੂੰ ਚੇਤਨ ਕਰਨ ਦੇਣ ਤਾਂ ਜੋ ਆਉਣ ਵਾਲੀ ਪੰਜਾਬ ਦੀ ਸਰਕਾਰ ਵਿੱਚ ਸਾਫ ਸੁਥਰੇ ਅਕਸ ਵਾਲੇ ਨੇਤਾਵਾਂ ਨੂੰ ਹੀ ਪਹੁੰਚਣ ਦਾ ਮੌਕਾ ਮਿਲੇ। । ਇਸ ਮੌਕੇ ਉਨ੍ਹਾਂ ਦੇ ਨਾਲ ਜਰਮਨਜੀਤ ਗਹਿਰੀ, ਐਡਵੋਕੇਟ ਅਮਰਿੰਦਰ ਸਿੰਘ ਕੌੜਾ ਆਦਿ ਵੀ ਹਾਜ਼ਰ ਸਨ।
ਵਿਰੋਧੀ ਧਿਰ ਨਾਲ ਸਬੰਧਤ ਨੇਤਾਵਾਂ ਦੇ ਪ੍ਰੋਗਰਾਮਾਂ ਵਿਚ ਨਾ ਪਾਇਆ ਜਾਵੇ ਖ਼ਲਲ: ਗਹਿਰੀ
11 Views