ਸੁਖਜਿੰਦਰ ਮਾਨ
ਬਠਿੰਡਾ, 16 ਅਕਤੂਬਰ : ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਦੂਜੇ ਦਿਨ ਵੀ ਬਠਿੰਡਾ ਸ਼ਹਿਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿਚ ਨੁੱਕੜ ਮੀਟਿੰਗਾਂ ਕਰਦਿਆਂ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਤੇ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ ਗਿਆ । ਵਿੱਤ ਮੰਤਰੀ ਵੱਲੋਂ ਇਸ ਦੌਰਾਨ ਹਜੂਰਾ ਕਪੂਰਾ ਕਲੋਨੀ ਵਿਚ ਕਮਿਊਨਿਟੀ ਸੈਂਟਰ ਬਣਾਉਣ ਲਈ 7 ਲੱਖ ਰੁਪਏ, ਡੀਏਵੀ ਕਾਲਜ ਵਿੱਚ ਬਾਸਕਟਬਾਲ ਕੋਰਟ ਲਈ 3 ਲੱਖ ਰੁਪਏ, ਏਸੀ ਮਾਰਕੀਟ ਲਈ 14 ਲੱਖ ਰੁਪਏ ਅਤੇ ਮੁਰੰਮਤ ਲਈ 9 ਲੱਖ ਰੁਪਏ, ਗੀਤਾ ਭਵਨ ਮਹਿਣਾ ਚੌਕ ਵਿਚ ਲੰਗਰ ਹਾਲ ਦੇ ਨਿਰਮਾਣ ਲਈ 10 ਲੱਖ ਰੁਪਏ ਦੇ ਚੈੱਕ ਅਤੇ ਗੁਰੂ ਰਵਿਦਾਸ ਧਰਮਸ਼ਾਲਾ ਆਵਾ ਬਸਤੀ ਲਈ 10 ਲੱਖ ਰੁਪਏ ਦੇ ਚੈਕ ਦਿੱਤੇ ਗਏ । ਇਸ ਮੌਕੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਚੋਣਾਂ ਵੇਲੇ ਜੋ ਵਾਅਦੇ ਸ਼ਹਿਰ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੀਤੇ ਸਨ ਉਨ੍ਹਾਂ ਨੂੰ ਪੂਰਾ ਕੀਤਾ ਗਿਆ ਹੈ ਤੇ ਅੱਜ ਸ਼ਹਿਰ ਦੀ ਤਰੱਕੀ ਅਤੇ ਹਰ ਹਰ ਵਾਰਡ ਵਿੱਚ ਚਲ ਰਹੇ ਵਿਕਾਸ ਦੇ ਕੰਮਾਂ ਨੂੰ ਦੇਖ ਕੇ ਮਨ ਨੂੰ ਸੰਤੁਸ਼ਟੀ ਹੁੰਦੀ ਹੈ। ਇਸ ਮੌਕੇ ਉਨ੍ਹਾਂ ਨਾਲ ਜਿਲ੍ਹਾ ਪ੍ਰਧਾਨ ਅਰੁਣ ਵਧਾਵਨ, ਚੇਅਰਮੈਨ ਰਾਜਨ ਗਰਗ, ਚੇਅਰਮੈਨ ਕੇ ਕੇ ਅਗਰਵਾਲ, ਚੇਅਰਮੈਨ ਮੋਹਨ ਲਾਲ ਝੂੰਬਾ, ਮੇਅਰ ਸ੍ਰੀਮਤੀ ਰਮਨ ਗੋਇਲ, ਉਪ ਚੇਅਰਮੈਨ ਗੁਰਇਕਬਾਲ ਸਿੰਘ ਚਹਿਲ, ਪਵਨ ਮਾਨੀ, ਨੱਥੂ ਰਾਮ, ਪ੍ਰਕਾਸ਼ ਚੰਦ, ਕੋਂਸਲਰ ਰਜਿੰਦਰ ਸਿੰਘ, ਪਰਵਿੰਦਰ ਸਿੰਘ,ਸੁਖਦੇਵ ਸਿੰਘ, ਨਵੀਨ ਸੈਣੀ, ਸਮੇਤ ਹੋਰ ਕੌਂਸਲਰ ਅਤੇ ਲੀਡਰਸ਼ਿਪ ’ਤੇ ਸ਼ਹਿਰ ਵਾਸੀ ਹਾਜਰ ਸਨ ।