ਵੀਨੂੰ ਬਾਦਲ ਨੇ ਵੀ ਵੱਖ-ਵੱਖ ਵਾਰਡ ਮੀਟਿੰਗਾਂ ਚ ਕੀਤੀ ਸ਼ਿਰਕਤ
15 ਪਰਿਵਾਰ ਬੀਜੇਪੀ ਛੱਡ ਕੇ ਕਾਂਗਰਸ ਪਾਰਟੀ ਵਿੱਚ ਹੋਏ ਸ਼ਾਮਲ
ਸੁਖਜਿੰਦਰ ਮਾਨ
ਬਠਿੰਡਾ 1 ਅਗਸਤ: ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਲਗਾਤਾਰ ਤੀਜੇ ਦਿਨ ਵੀ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿਚ ਪਰਿਵਾਰਕ ਮੁਲਾਕਾਤਾਂ ਕੀਤੀਆਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਗਿਆ । ਇਸ ਦੇ ਨਾਲ ਵਿੱਤ ਮੰਤਰੀ ਦੀ ਪਤਨੀ ਵੀਨੂੰ ਬਾਦਲ,ਰਿਸ਼ਤੇਦਾਰ ਜੈਜੀਤ ਸਿੰਘ ਜੋਜੋ ਜੌਹਲ ਅਤੇ ਬੇਟੀ ਰੀਆ ਬਾਦਲ ਵੱਲੋਂ ਵੀ ਵੱਖ ਵੱਖ ਵਾਰਡਾਂ ਵਿਚ ਮੀਟਿੰਗਾਂ ਕੀਤੀਆਂ ਗਈਆਂ। ਵਿੱਤ ਮੰਤਰੀ ਮੰਤਰੀ ਅੱਜ ਸਭ ਤੋਂ ਪਹਿਲਾਂ ਭਗਤ ਸਿੰਘ ਮਾਰਕੀਟ ਸਪੋਰਟਸ ਮਾਰਕੀਟ ਵਿੱਖੇ ਮਾਰਕੀਟ ਦੇ ਮੈਂਬਰਾਨ ਵਲੋਂ ਲੰਗਰ ਦੇ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ। ਇਥੇ ਸਮੂਹ ਮੈਂਬਰਾਨ ਨੇ ਐਡਵੋਕੇਟ ਰਾਜਨ ਗਰਗ ਨੂੰ ਬਠਿੰਡਾ ਪਲੈਨਿੰਗ ਬੋਰਡ ਦਾ ਚੇਅਰਮੈਨ ਨਿਯੁਕਤ ਕਰਨ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਧੰਨਵਾਦ ਕੀਤਾ। ਗਲਬਾਤ ਦੌਰਾਨ ਮਾਰਕੀਟ ਦੇ ਦੁਕਾਨਦਾਰਾਂ ਵਲੋਂ ਪਾਰਕਿੰਗ ਦੀ ਸਮੱਸਿਆ ਤੋਂ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ। ਜਿਸ ਤੇ ਤੁਰੰਤ ਕਾਰਵਾਈ ਕਰਦਿਆਂ ਵਿੱਤ ਮੰਤਰੀ ਨੇ ਪੁਲਿਸ ਨੂੰ ਇਸ ਸਮੱਸਿਆ ਨੂੰ ਫੌਰੀ ਤੌਰ ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਉਪਰੰਤ ਉਨ੍ਹਾਂ ਵੱਲੋਂ ਨਾਮਦੇਵ ਰੋਡ ਵਿਖੇ ਕਾਂਗਰਸੀ ਆਗੂ ਦਰਸ਼ਨ ਜੌੜਾ ਦੇ ਗ੍ਰਹਿ ਵਿਖੇ ਜਨਤਕ ਮੁਲਾਕਾਤ ਕੀਤੀ। ਇਸ ਮੌਕੇ ਦਰਸ਼ਨ ਸਿੰਘ ਜੌੜਾ ਦੀ ਅਗਵਾਈ ਵਿੱਚ 15 ਪਰਿਵਾਰ ਬੀਜੇਪੀ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸ਼ਹਿਰ ਵਾਸੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਸ਼ਹਿਰ ਦੀ ਤਰੱਕੀ, ਹਰ ਵਰਗ ਦੀ ਖੁਸ਼ਹਾਲੀ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ । ਇਸ ਮੌਕੇ ਉਨ੍ਹਾਂ ਦੇ ਨਾਲ ਜੈਜੀਤ ਜੌਹਲ, ਅਰੁਣ ਵਧਾਵਨ, ਰਮਨ ਗੌਇਲ, ਕੇ ਕੇ ਅਗਰਵਾਲ, ਰਾਜਨ ਗਰਗ, ਪਵਨ ਮਾਨੀ, ਬਲਜਿੰਦਰ ਠੇਕੇਦਾਰ,ਮਨੋਜ ਜਿੰਦਲ, ਉਮੇਸ਼ ਗੋਗੀ, ਸੰਜੇ ਬਿਸਵਾਲ ਅਤੇ ਸ਼ਹਿਰ ਸਮੂਹ ਕਾਂਗਰਸ ਲੀਡਰਸ਼ਿਪ ਹਾਜ਼ਰ ਰਹੀ।