ਵਿੱਤ ਮੰਤਰੀ ਵਲੋਂ ਜਨਮ ਅਸ਼ਟਮੀ ਨੂੰ ਧੂਮ ਧਾਮ ਨਾਲ ਮਨਾਉਣ ਲਈ ਸੱਦਾ

0
26

ਸ਼ਹਿਰ ਦੇ ਵੱਖ ਵੱਖ ਖੇਤਰਾਂ ਦਾ ਦੌਰਾ ਕੀਤਾ

ਸੁਖਜਿੰਦਰ ਮਾਨ
ਬਠਿੰਡਾ, 28 ਅਸਗਤ –ਸਥਾਨਕ ਵਿਧਾਇਕ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਸ਼ਹਿਰ ਦੇ ਵੱਖ ਵੱਖ ਖੇਤਰਾਂ ਦਾ ਦੌਰਾ ਕਰਕੇ ਸ਼ਹਿਰ ਵਾਸੀਆਂ ਨੂੰ ਕਿ੍ਰਸ਼ਨ ਜਨਮ ਅਸ਼ਟਮੀ ਮੌਕੇ ਪਹੁੰਚਣ ਦਾ ਸੱਦਾ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਇਹ ਪਹਿਲੀ ਵਾਰ ਹੈ ਕਿ ਸ਼ਹਿਰ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮ ਧਾਮ ਅਤੇ ਵੱਡੀ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਸ਼ਹਿਰ ਦੇ ਵੱਖ ਵੱਖ ਚੌਕਾਂ ਅਤੇ ਬਾਜ਼ਾਰਾਂ ਦੀ ਖੂਬ ਸਜਾਵਟ ਕੀਤੀ ਗਈ ਹੈ। ਮਾਲ ਰੋਡ ਤੇ ਪਾਣੀ ਵਾਲੀ ਟੈਂਕੀ ਦੇ ਹੇਠਾਂ ਐਤਵਾਰ ਨੂੰ ਸਾਢੇ ਸੱਤ ਵਜੇ ਜਨਮ ਅਸ਼ਟਮੀ ਨੂੰ ਲੈ ਕੇ ਸ਼ੁਰੂ ਹੋਣ ਵਾਲੇ ਪ੍ਰੋਗਰਾਮਾਂ ਵਿੱਚ ਲੇਜਰ ਲਾਈਟ ਦਾ ਪ੍ਰਬੰਧ ਕੀਤਾ ਗਿਆ ਹੈ ਜਿਹੜਾ ਕਿ ਸ਼ਹਿਰ ਦੇ ਲੋਕਾਂ ਲਈ ਖਿੱਚ ਦਾ ਕੇਂਦਰ ਰਹੇਗਾ। ਸ਼ਹਿਰ ਦੇ ਦੌਰੇ ਦੌਰਾਨ ਵਿੱਤ ਮੰਤਰੀ ਸ: ਬਾਦਲ ਨੇ ਕਿਹਾ ਕਿ ਸਾਨੂੰ ਆਪਣੀਆਂ ਧਾਰਮਿਕ ਸ਼ਖਸੀਅਤਾਂ ਨੂੰ ਨਮਨ ਕਰਨ ਲਈ ਅਜਿਹੇ ਪ੍ਰੋਗਰਾਮਾਂ ’ਤੇ ਜਰੂਰ ਹਾਜਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਧਰਮਾਂ ਨੇ ਹੀਂ ਲੋਕਾਂ ਨੂੰ ਅਮਨ ਸ਼ਾਂਤੀ ਆਪਸੀ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਕਿ੍ਰਸ਼ਨ ਭਗਵਾਨ ਦੀਆਂ ਸਿੱਖਿਆਵਾਂ ਤੇ ਚੱਲ ਕੇ ਅਸੀਂ ਅੱਗੇ ਵਧ ਸਕਦੇ ਹਾਂ। ਇਸ ਮੌਕੇ ਜੈਜੀਤ ਸਿੰਘ ਜੌਹਲ, ਮੇਅਰ ਰਮਨ ਗੋਇਲ, ਕੇਕੇ ਅਗਰਵਾਲ ਚੇਅਰਮੈਨ ਨਗਰ ਸੁਧਾਰ ਟਰੱਸਟ, ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਅਰੁਣ ਵਧਾਵਨ, ਚੇਅਰਮੈਨ ਪਲੈਨਿੰਗ ਬੋਰਡ ਰਾਜਨ ਗਰਗ ,ਬਲਾਕ ਕਾਂਗਰਸ ਦੇ ਪ੍ਰਧਾਨ ਬਲਜਿੰਦਰ ਠੇਕੇਦਾਰ, ਕੋਂਸਲਰ ਕੰਵਲਜੀਤ ਸਿੰਘ ਤੇ ਸ਼ਾਮ ਲਾਲ ਜੈਨ,ਪਵਨ ਮਾਨੀ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here