ਸੁਖਜਿੰਦਰ ਮਾਨ
ਬਠਿੰਡਾ, 10 ਦਸੰਬਰ: ਸ਼ਹਿਰ ਦੇ ਵਿਕਾਸ ਲਈ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਵੱਖ ਵੱਖ ਖੇਤਰਾਂ ਵਿਚ ਪੁੱਜ ਕੇ 77 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ। ਵਿੱਤ ਮੰਤਰੀ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਗ੍ਰਾਂਟਾਂ ਦੀ ਕਮੀ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਪੂਰੇ ਸ਼ਹਿਰ ਅੰਦਰ ਵੱਡੀ ਪੱਧਰ ’ਤੇ ਵਿਕਾਸ ਕਾਰਜ ਚੱਲ ਰਹੇ ਹਨ ਜਿਨ੍ਹਾਂ ਨੂੰ ਜਲਦੀ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਸਪੁਰਦ ਕੀਤੀਆਂ ਗਈਆਂ ਹਨ ਜਿਨ੍ਹਾਂ ਉੱਪਰ ਕਰੋੜਾਂ ਰੁਪਏ ਖਰਚੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਵਧੀਆ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ, ਜਿਸ ਤਹਿਤ ਹੀ ਸ਼ਹਿਰ ਦੇ ਪੰਦਰਾਂ ਸਰਕਾਰੀ ਸਕੂਲਾਂ ਦੀਆਂ ਨਵੀਆਂ ਇਮਾਰਤਾਂ ਦੀ ਉਸਾਰੀ ਕੀਤੀ ਗਈ ਹੈ। ਸ਼ਹਿਰ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਰੱਖੇ ਗਏ ਪ੍ਰੋਗਰਾਮਾਂ ਦੌਰਾਨ ਸ਼ਿਰਕਤ ਕਰਦਿਆਂ ਵਿੱਤ ਮੰਤਰੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਉਨ੍ਹਾਂ ਦਾ ਸਹਿਯੋਗ ਕਰਨ। ਵਿੱਤ ਮੰਤਰੀ ਨੇ ਕਿਹਾ ਕਿ ਜਿਹੜੀਆਂ ਗ੍ਰਾਂਟਾਂ ਦਿੱਤੀਆਂ ਗਈਆਂ ਹਨ ਉਨ੍ਹਾਂ ਨੂੰ ਤੁਰੰਤ ਵਿਕਾਸ ਕਾਰਜ ਸ਼ੁਰੂ ਕਰਵਾਏ ਜਾਣ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਵਧਾਵਨ, ਮੇਅਰ ਰਮਨ ਗੋਇਲ, ਸੀਨੀਅਰ ਡਿਪਟੀ ਮੇਅਰ ਅਸੋਕ ਪ੍ਰਧਾਨ, ਡਿਪਟੀ ਮੇਅਰ ਹਰਮਿੰਦਰ ਸਿੱਧੂ, ਚੇਅਰਮੈਨ ਕੇ.ਕੇ.ਅਗਰਵਾਲ, ਚੇਅਰਮੈਨ ਰਾਜਨ ਗਰਗ, ਬਲਾਕ ਪ੍ਰਧਾਨ ਹਰਵਿੰਦਰ ਲੱਡੂ, ਕੋਂਸਲਰ ਬਲਰਾਜ ਪੱਕਾ, ਰਾਜੂ ਸਰਾਂ, ਪਰਵਿੰਦਰ ਸਿੱਧੂ, ਟਹਿਲ ਬੁੱਟਰ, ਮਿੰਟੂ ਕਪੂਰ, ਕੰਵਲਜੀਤ ਭੰਗੂ ਆਦਿ ਹਾਜ਼ਰ ਸਨ।
ਸ਼ਹਿਰ ਦੇ ਵਿਕਾਸ ਲਈ ਵਿੱਤ ਮੰਤਰੀ ਨੇ ਲੱਖਾਂ ਰੁਪਏ ਦੀ ਗਰਾਂਟ ਵੰਡੀ
24 Views