13 Views
ਪੰਜਾਬੀ ਖ਼ਬਰਸਾਰ ਬਿਊਰੋ
ਨਵੀਂ ਦਿੱਲੀ, 11 ਅਪੈਰਲ:-ਗੁਆਂਢੀ ਮੁਲਕ ਪਾਕਿਸਤਾਨ ਵਿਚ ਪਿਛਲੇ ਕੁੱਝ ਦਿਨਾਂ ਤੋਂ ਚੱਲ ਰਹੇ ਸਿਆਸੀ ਡਰਾਮੇ ਦਾ ਅੰਤ ਅੱਜ ਪਾਕਿਸਤਾਨ ਮੁਸਲਿਮ ਲੀਗ ਨਵਾਜ ਦੇ ਆਗੂ ਸ਼ਾਹਬਾਜ ਸ਼ਰੀਫ ਦੇ ਪ੍ਰਧਾਨ ਮੰਤਰੀ ਬਣਨ ਨਾਲ ਖ਼ਤਮ ਹੋ ਗਿਆ ਹੈ। ਬੀਤੇ ਕੱਲ ਸੰਸਦ ਮੈਂਬਰਾਂ ਨੇ ਵੋਟਾਂ ਦੀ ਤਾਕਤ ਨਾਲ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਗੱਦੀਓ ਉਤਾਰ ਦਿੱਤਾ ਸੀ, ਜਿਸਤੋਂ ਬਾਅਦ ਬੀਤੀ ਸ਼ਾਮ ਹੀ ਵਿਰੋਧ ਧਿਰ ਨੇ ਸ਼ਾਹਬਾਜ ਸਰੀਫ਼ ਨੂੰ ਪ੍ਰਧਾਨ ਮੰਤਰੀ ਦਾ ਉਮੀਦਵਾਰ ਐਲਾਨ ਦਿੱਤਾ ਸੀ। ਇਸਦੇ ਲਈ ਅੱਜ ਸੰਸਦ ਵਿਚ ਮੁੜ ਵੋਟਿੰਗ ਰੱਖੀ ਗਈ ਸੀ। ਪ੍ਰੰਤੂ ਇਸ ਦੌਰਾਨ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਪਾਰਟੀ ਦੇ ਸਮੂਹ ਸੰਸਦ ਮੈਂਬਰਾਂ ਨੇ ਵੋਟਿੰਗ ਤੋਂ ਪਹਿਲਾਂ ਹੀ ਅਪਣੇ ਅਸਤੀਫ਼ੇ ਦੇ ਦਿੱਤੇ। ਜਿਸਤੋਂ ਬਾਅਦ ਸਾਹਬਾਜ ਸਰੀਫ਼ ਨੂੰ ਪ੍ਰਧਾਨ ਮੰਤਰੀ ਚੁਣ ਲਿਆ ਗਿਆ।