Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਪੰਜਾਬ

ਸ਼੍ਰੋਮਣੀ ਅਕਾਲੀ ਦਲ ਨੂੰ ਸੁਪਰੀਮ ਕੋਰਟ ਵਲੋਂ ਵੱਡੀ ਰਾਹਤ

893 Views

ਹੁਸਿਆਰਪੁਰ ਅਦਾਲਤ ’ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਤੇ ਡਾ. ਚੀਮਾ ਖਿਲਾਫ ਚਲ ਰਹੇ ਕੇਸ ’ਤੇ ਰੋਕ ਲਗਾਈ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 1 ਨਵੰਬਰ :ਸੁਪਰੀਮ ਕੋਰਟ ਨੇ ਸ੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਦੇ ਵਿਵਾਦ ਦੇ ਸਬੰਧ ਵਿਚ ਸੁਖਬੀਰ ਸਿੰਘ ਬਾਦਲ, ਪ੍ਰਕਾਸ ਸਿੰਘ ਬਾਦਲ ਤੇ ਡਾ. ਦਲਜੀਤ ਸਿੰਘ ਚੀਮਾ ਦੇ ਖਿਲਾਫ ਹੁਸਿਆਰਪੁਰ ਦੀ ਅਦਾਲਤ ਵਿਚ ਦਾਇਰ ਕੀਤੇ ਜਾਅਲਸਾਜੀ ਤੇ ਧੋਖਾਧੜੀ ਦੇ ਕੇਸ ਦੀ ਸੁਣਵਾਈ ’ਤੇ ਰੋਕ ਲਗਾ ਦਿੱਤੀ ਹੈ। ਹੁਸਿਆਰਪੁਰ ਵਾਸੀ ਬਲਵੰਤ ਸਿੰਘ ਖੇੜਾ ਨੇ ਐਡੀਸਨਲ ਚੀਫ ਜੁਡੀਸੀਅਲ ਮੈਜਿਸਟਰੇਟ ਦੀ ਅਦਾਲਤ ਵਿਚ 2009 ਵਿਚ ਫੌਜਦਾਰੀ ਕੇਸ ਦਾਇਰ ਕਰ ਕੇ ਅਕਾਲੀ ਦਲ ਦੇ ਦੋ ਸੰਵਿਧਾਨ ਰੱਖਣ ਦੇ ਦੋਸ ਲਗਾਏ ਸਨ ਤੇ ਕਿਹਾ ਸੀ ਕਿ ਗੁਰਦੁਆਰਾ ਚੋਣ ਕਮਿਸਨ ਕੋਲ ਵੱਖਰਾ ਸੰਵਿਧਾਨ ਹੈ ਅਤੇ ਭਾਰਤੀ ਚੋਣ ਕਮਿਸਨ ਕੋਲੋਂ ਮਾਨਤਾ ਲੈਣ ਲਈ ਵੱਖਰਾ ਸੰਵਿਧਾਨ ਪੇਸ ਕੀਤਾ ਗਿਆ ਤੇ ਹਲਫੀਆ ਬਿਆਨ ਦਿੱਤਾ ਗਿਆ ਕਿ ਪਾਰਟੀ ਸੰਵਿਧਾਨ ਵਿਚ ਅੰਕਿਤ ਧਰਮ ਨਿਰਪੱਖਤਾ ਦੇ ਸਿਧਾਂਤਾਂ ਦੀ ਪਾਲਣਾ ਕਰੇਗੀ ਜਦੋਂ ਕਿ ਇਸ ਵੱਲੋਂ ਧਾਰਮਿਕ ਪਾਰਟੀ ਵੱਜੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜੀਆਂ ਜਾਂਦੀਆਂ ਹਨ। ਇਸ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਪੇਸ਼ ਵਕੀਲਾਂ ਨੇ ਅਦਾਲਤ ਵਿਚ ਦਲੀਲ ਦਿੱਤੀ ਕਿ ਧਾਰਮਿਕ ਚੋਣਾ ਧਰਮ ਨਿਰਪੱਖਤਾ ਦੇ ਸਿਧਾਂਤਾਂ ਦੇ ਉਲਟ ਨਹੀਂ ਹੈ ਤੇ ਕਿਉਂਕਿ ਇਕ ਸਿਆਸੀ ਪਾਰਟੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਲੜਦੀ ਹੈ, ਇਸਦਾ ਇਹ ਮਤਲਬ ਨਹੀਂ ਹੈ ਕਿ ਉਹ ਧਰਮ ਨਿਰਪੱਖ ਨਹੀਂ ਹੈ। ਇਸ ਲਈ ਪਾਰਟੀ ਵੱਲੋਂ ਭਾਰਤੀ ਚੋਣ ਕਮਿਸਨ ਤੇ ਗੁਰਦੁਆਰਾ ਚੋਣ ਕਮਿਸਨ ਕੋਲ ਸੰਵਿਧਾਨ ਦੇ ਮਾਮਲੇ ਵਿਚ ਦਾਇਰ ਜਾਅਲਸਾਜੀ ਤੇ ਧੋਖਾਧੜੀ ਦੇ ਦੋਸ ਲਗਾ ਕੇ ਕੇਸ ਕਰਨ ਦੀ ਕੋਈ ਤੁੱਕ ਨਹੀਂ ਬਣਦੀ। ਇਸ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਗਈ ਸੀ। ਇਸ ਕੇਸ ਦੀ ਸੁਣਵਾਈ ਕਰਦਿਆਂ ਅੱਜ ਜਸਟਿਸ ਐਸ ਅਬਦੁਲ ਨਜੀਰ ਤੇ ਜਸਟਿਸ ਵੀ ਸੁਬਰਾਮਨੀਅਮ ਦੀ ਬੈਂਚ ਨੇ ਇਸਦਾ ਨੋਟਿਸ ਜਾਰੀ ਕਰਦਿਆਂ ਐਡੀਸਨਲ ਚੀਫ ਜੁਡੀਸੀਅਲ ਮੈਜਿਸਟ੍ਰੇਟ ਹੁਸਿਆਰਪੁਰ ਦੀ ਅਦਾਲਤ ਵਿਚ ਚਲ ਰਹੀ ਫੌਜਦਾਰੀ ਸਿਕਾਇਤ ਦੀ ਸੁਣਵਾਈ ’ਤੇ ਰੋਕ ਲਗਾ ਦਿੱਤੀ। ਇਸ ਕੇਸ ਵਿਚ ਸੁਪਰੀਮ ਕੋਰਟ ’ਚ ਸੁਖਬੀਰ ਸਿੰਘ ਬਾਦਲ ਵੱਲੋਂ ਸੀਨੀਅਰ ਵਕੀਲ ਸ੍ਰੀ ਆਰ ਐਸ ਚੀਮਾ, ਪ੍ਰਕਾਸ ਸਿੰਘ ਬਾਦਲ ਵੱਲੋਂ ਸੀਨੀਅਰ ਵਕੀਲ ਕੇ ਵੀ ਵਿਸਵਨਾਥਨ ਅਤੇ  ਸੰਦੀਪ ਕਪੂਰ ਡਾ. ਦਲਜੀਤ ਸਿੰਘ ਚੀਮਾ ਵੱਲੋਂ ਪੇਸ ਹੋਏ।

Related posts

ਦੂਜੇ ਸੂਬਿਆਂ ਚੋਂ ਝੋਨੇ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ

punjabusernewssite

ਪੰਜਾਬ ਕੈਬਨਿਟ ਵੱਲੋਂ ਆਟਾ/ਕਣਕ ਦੀ ਲਾਭਪਾਤਰੀਆਂ ਦੇ ਘਰਾਂ ਵਿੱਚ ਪਹੁੰਚ ਨੂੰ ਦਿੱਤੀ ਪ੍ਰਵਾਨਗੀ

punjabusernewssite

ਲਖੀਮਪੁਰ ਘਟਨਾ ਦੀ ਨਿਰਪੱਖ ਜਾਂਚ ਲਈ ਕੇਂਦਰੀ ਗ੍ਰਹਿ ਰਾਜ ਮੰਤਰੀ ਦੀ ਬਰਖਾਸਤੀ ਜ਼ਰੂਰੀ:ਸੁਖਜਿੰਦਰ ਰੰਧਾਵਾ

punjabusernewssite