WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਪੰਜਾਬ

ਸਕਾਲਰਸ਼ਿਪ ਘੁਟਾਲਾ: ਸਾਬਕਾ ਮੰਤਰੀ ਦੇ ਨਜ਼ਦੀਕੀ ਮੰਨੇ ਜਾਂਦੇ ਡਿਪਟੀ ਡਾਇਰੈਕਟਰ ਸਹਿਤ ਪੰਜ ਅਧਿਕਾਰੀ ਚਾਰਜਸ਼ੀਟ

ਕਥਿਤ ਪੋਸਟ-ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿੱਚ ਡਿਪਟੀ ਡਾਇਰੈਕਟਰ ਸਮੇਤ ਪੰਜ ਨੂੰ ਕੀਤਾ ਚਾਰਜਸ਼ੀਟ: ਡਾ: ਰਾਜ ਕੁਮਾਰ

ਸੁਖਜਿੰਦਰ ਮਾਨ
ਚੰਡੀਗੜ੍ਹ, 11 ਅਕਤੂਬਰ: ਕੈਪਟਨ ਅਮਰਿੰਦਰ ਸਿੰਘ ਸਰਕਾਰ ਲਈ ਲ਼ਗਾਤਾਰ ਨਮੋਸ਼ੀ ਦਾ ਸਬੱਬ ਬਣਦੇ ਰਹੇ ਕਥਿਤ ਸਕਾਲਰਸ਼ਿਪ ਘੁਟਾਲੇ ਵਿਚ ਵਿਭਾਗ ਦੇ ਨਵੇਂ ਬਣੇ ਮੰਤਰੀ ਨੇ ਡਿਪਟੀ ਡਾਇਰੈਕਟਰ ਸਹਿਤ ਪੰਜ ਅਧਿਕਾਰੀਆਂ ਨੂੰ ਚਾਰਜਸ਼ੀਟ ਕਰਨ  ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਵਿੱਚ ਮਹੱਤਵਪੂਰਨ ਗੱਲ ਇਹ ਦੱਸਣੀ ਬਣਦੀ ਹੈ ਕਿ ਚਾਰਜਸ਼ੀਟ ਕੀਤੇ ਗਏ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਗਿੱਲ ਨੂੰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਨਜ਼ਦੀਕੀ ਮੰਨਿਆ ਜਾਦਾ ਰਿਹਾ ਹੈ। ਉਸ ਸਮੇਂ ਵਿਰੋਧੀ ਪਾਰਟੀਆਂ ਵੱਲੋਂ ਵੀ ਸਾਧੂ ਸਿੰਘ ਧਰਮਸੋਤ ‘ਤੇ ਉਂਗਲਾਂ ਉਠਾਈਆਂ ਜਾਂਦੀਆਂ ਰਹੀਆਂ । ਇਹੀ ਨਹੀਂ ਉਨ੍ਹਾਂ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰਨ ਲਈ ਪੁਤਲੇ ਫੂਕੇ ਗਏ ਅਤੇ ਵਿਰੋਧ ਪ੍ਰਦਰਸ਼ਨ ਵੀ ਕੀਤੇ ਗਏ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਵਿਭਾਗ ਦੇ ਤਤਕਾਲੀ ਪ੍ਰਮੁੱਖ ਸਕੱਤਰ ਕਿਰਪਾ ਸ਼ੰਕਰ ਸਰੋਜ ਵੱਲੋਂ ਕੀਤੀ ਗਈ ਪਡ਼ਤਾਲ ਦੌਰਾਨ  ਸਕਾਲਰਸ਼ਿਪ ਸਕੀਮ ਅਧੀਨ ਕਰੋੜਾਂ ਰੁਪਏ ਦੇ ਘਪਲੇ ਹੋਣ ਦੀ ਪੁਸ਼ਟੀ ਹੋਈ ਸੀ । ਹਾਲਾਂਕਿ ਬਾਅਦ ਵਿੱਚ ਸਰਕਾਰ ਦੁਆਰਾ ਇੱਕ ਹੋਰ ਅਧਿਕਾਰੀ ਵੱਲੋਂ ਕਰਵਾਈ ਪੜਤਾਲ ਦੌਰਾਨ  ਵੱਡਿਆਂ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ। ਸੂਤਰਾਂ ਨੇ ਖੁਲਾਸਾ ਕੀਤਾ ਹੈ ਕਿ ਜੇਕਰ ਸਰਕਾਰ ਹੁਣ ਵੀ ਪੂਰੀ ਇਮਾਨਦਾਰੀ ਨਾਲ ਇਸ ਦੀ ਪੜਤਾਲ ਕਰਵਾਈ ਜਾਵੇ ਤਾਂ ਕਈ ਵੱਡੇ ਮਗਰਮੱਛ ਇਸ ਘੁਟਾਲੇ ਵਿਚ ਫਸ ਸਕਦੇ ਹਨ। ਉਧਰ ਅੱਜ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਦਾਅਵਾ ਕੀਤਾ ਕਿ ਕਥਿਤ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਬਹੁਤ ਹੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਮੁੱਢਲੀਆਂ ਰਿਪੋਰਟਾਂ ਦੇ ਬਾਅਦ ਪੰਜ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚਾਰਜਸ਼ੀਟ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਨ੍ਹਾਂ ਖਿਲਾਫ਼ ਚਾਰਜਸ਼ੀਟ ਕੀਤੀ ਗਈ ਹੈ, ਉਨ੍ਹਾਂ ਵਿੱਚ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਗਿੱਲ, ਡੀਸੀਐਫਏ ਚਰਨਜੀਤ ਸਿੰਘ, ਐਸਓ ਮੁਕੇਸ਼ ਭਾਟਿਆ, ਸੁਪਰਡੈਂਟ ਰਜਿੰਦਰ ਚੋਪੜਾ ਅਤੇ ਸੀਨੀਅਰ ਸਹਾਇਕ ਰਾਕੇਸ਼ ਅਰੋੜਾ ਸ਼ਾਮਲ ਹਨ।

ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਕੋਈ ਹੋਰ ਵਿਅਕਤੀ ਵੀ ਜੇਕਰ ਕਥਿਤ ਪੋਸਟ-ਮੈਟ੍ਰਿਕ ਐਸਸੀ ਸਕਾਲਰਸ਼ਿਪ ਘੁਟਾਲੇ ਵਿੱਚ ਸ਼ਾਮਲ ਪਾਇਆ ਗਿਆ, ਉਸ ਖਿਲਾਫ਼ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ ਅਤੇ ਉਹ ਨਿੱਜੀ ਤੌਰ ‘ਤੇ ਇਸ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਐਸਸੀ ਸਕਾਲਰਸ਼ਿਪ ਫੰਡਾਂ ਵਿੱਚ ਹੇਰਫੇਰ ਕਰਨ ਵਾਲੇ ਕਾਲਜ ਜੋ ਰਕਮ ਵਾਪਸ ਕਰਨ ਵਿੱਚ ਅਸਫ਼ਲ ਰਹੇ ਹਨ, ਉਨ੍ਹਾਂ ਵਿਰੁੱਧ ਵੀ ਹੁਣ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਅਜਿਹੀਆਂ ਸੰਸਥਾਵਾਂ ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕਰਨ ਅਤੇ ਕਾਰਵਾਈ ਦੀ ਰਿਪੋਰਟ ਰੋਜ਼ਾਨਾ ਦੇ ਆਧਾਰ ‘ਤੇ ਉਹਨਾਂ ਦੇ ਦਫ਼ਤਰ ਭੇਜਣ ਦੇ ਆਦੇਸ਼ ਦਿੱਤੇ ਹਨ।
ਡਾ. ਵੇਰਕਾ ਨੇ ਕਿਹਾ ਕਿ ਉਹ ਕਿਸੇ ਵੀ ਪੱਧਰ ‘ਤੇ ਘੱਟ ਗਿਣਤੀਆਂ ਨਾਲ ਹੋਣ ਵਾਲੀ ਬੇਇਨਸਾਫੀ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਅਜਿਹੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਨੂੰ ਨਿੱਜੀ ਤੌਰ ‘ਤੇ ਇਹ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮਾਜ ਭਲਾਈ ਸਕੀਮਾਂ ਦੇ ਲਾਭ ਅਸਲ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਲੋੜਵੰਦ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Related posts

ਬਠਿੰਡਾ ਲੋਕ ਸਭਾ ਹਲਕੇ ’ਚ ਆਪ ਵਲੋਂ ‘ਜਥੇਦਾਰ ਖੁੱਡੀਆਂ ’ ਨੂੰ ਚੋਣ ਲੜਾਉਣ ਦੀ ਚਰਚਾ!

punjabusernewssite

ਮੁੱਖ ਮੰਤਰੀ ਨੇ ਫੋਕੇ ਦਾਅਵਿਆਂ ਨਾਲ ਉਦਯੋਗਪਤੀਆਂ ਨੂੰ ਧੋਖੇ ਵਿਚ ਰੱਖਣ ਬਣਾਉਣ ਲਈ ਕੇਜਰੀਵਾਲ ਨੂੰ ਕਰੜੇ ਹੱਥੀਂ ਲਿਆ

punjabusernewssite

ਰਾਜ ਸਭਾ ਲਈ ‘ਆਪ‘ ਵਲੋਂ ਐਲਾਨੇ ਪੰਜ ਉਮੀਦਵਾਰਾਂ ’ਤੇ ਵਿਰੋਧੀਆਂ ਨੇ ਚੁੱਕੇ ਸਵਾਲ

punjabusernewssite