ਸੁਖਜਿੰਦਰ ਮਾਨ
ਬਠਿੰਡਾ, 1 ਅਕਤੂਬਰ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਲੈਕਚਰਾਰਾਂ ਦੀਆਂ ਵੱਖ-ਵੱਖ ਅਸਾਮੀਆਂ ਦੀ ਭਰਤੀ ਦੌਰਾਨ ਇਤਿਹਾਸ, ਅਰਥ ਸਾਸਤਰ ਅਤੇ ਰਾਜਨੀਤੀ ਸਾਸਤਰ ਵਿਸਿਆਂ ਲਈ ਬੀ.ਐੱਡ ਵਿੱਚ ਸਮਾਜਿਕ ਸਿੱਖਿਆ ਦੇ ਵਿਸੇ ਨੂੰ ਯੋਗ ਨਾ ਮੰਨਣ ਕਾਰਨ ਹਜਾਰਾਂ ਬੇਰੁਜਗਾਰ ਅਧਿਆਪਕਾਂ ਵਿੱਚ ਬੇਚੈਨੀ ਪਾਈ ਜਾ ਰਹੀ ਹੈ। ਇੱਥੇ ਜਾਰੀ ਬਿਆਨ ਵਿਚ ਬੀ.ਐੱਡ.ਟੈੱਟ ਪਾਸ ਬੇਰੁਜਗਾਰ ਅਧਿਆਪਕ ਯੂਨੀਅਨ ਦੇ ਬਠਿੰਡਾ ਜਿਲ੍ਹਾ ਪ੍ਰਧਾਨ ਗੁਰਪ੍ਰੀਤ ਪੱਕਾ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਹੋਈਆਂ ਭਰਤੀਆਂ ਵਿੱਚ ਸਮਾਜਿਕ ਸਿੱਖਿਆ ਦੇ ਵਿਸੇ ਨੂੰ ਯੋਗ ਮੰਨਿਆ ਜਾਂਦਾ ਰਿਹਾ ਹੈ। ਦਰਅਸਲ ਵਿੱਚ ਜਿਆਦਾਤਰ ਵਿਦਿਆਰਥੀ ਇਸ ਵਿਸੇ ਵਿੱਚ ਸਿੱਖਿਆ ਪ੍ਰਾਪਤ ਹਨ। ਉਨ੍ਹਾਂ ਦਸਿਆ ਕਿ ਇਸ ਸੰਬੰਧੀ ਯੂਨੀਅਨ ਵੱਲੋਂ ਸਿੱਖਿਆ ਮੰਤਰੀ ਹਰਜੋਤ ਬੈਂਸ ,,ਡਾਇਰੈਕਟਰ ਸਕੂਲ ਸਿੱਖਿਆ ਵਿਭਾਗ (ਸੈਕੰਡਰੀ ਸਿੱਖਿਆ) ਅਤੇ ਹੋਰਨਾਂ ਉੱਚ ਅਧਿਕਾਰੀਆਂ ਨਾਲ ਹੋਈ ਗੱਲਬਾਤ ਵਿੱਚ ਯੋਗ ਹੱਲ ਦਾ ਭਰੋਸਾ ਦਿੱਤਾ ਸੀ। ਪ੍ਰੰਤੂ ਸਮਾਂ ਬੀਤਣ ’ਤੇ ਇਸ ਮਸਲੇ ਦਾ ਅਜੇ ਤੱਕ ਕੋਈ ਹੱਲ ਨਹੀਂ ਕੱਢਿਆ ਗਿਆ। ਅਧਿਆਪਕ ਆਗੂ ਨੇ ਐਲਾਨ ਕੀਤਾ ਕਿ ਜੇ ਸਿੱਖਿਆ ਵਿਭਾਗ ਵੱਲੋਂ ਜਲਦ ਇਸ ਮਸਲੇ ਦਾ ਹੱਲ ਨਹੀਂ ਕੀਤਾ ਗਿਆ ਤਾਂ ਯੂਨੀਅਨ ਵੱਲੋਂ ਜਲਦ ਹੀ ਤਿੱਖਾ ਐਕਸਨ ਕੀਤਾ ਜਾਵੇਗਾ।
Share the post "ਸਕੂਲ ਲੈਕਚਰਾਰ ਭਰਤੀ ਵਿੱਚ ਸਮਾਜਿਕ ਸਿੱਖਿਆ ਦੇ ਵਿਸੇ ਨੂੰ ਯੋਗ ਨਾ ਮੰਨੇ ਜਾਣ ਤੇ ਜਲਦ ਹੋਵੇਗਾ ਤਿੱਖਾ ਐਕਸਨ:-ਗੁਰਪ੍ਰੀਤ ਪੱਕਾ"