ਜਨਮ ਦਿਵਸ ਮੌਕੇ ਪੇਂਟਿੰਗ ਭਾਸ਼ਣ ਅਤੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ
ਸੁਖਜਿੰਦਰ ਮਾਨ
ਬਠਿੰਡਾ, 2 ਸਤੰਬਰ : ਸਥਾਨਕ ਸਰਕਾਰੀ ਹਾਈ ਸਕੂਲ ਗੁਰੂ ਨਾਨਕਪੁਰਾ ਵਿਖੇ ਸ਼ਹੀਦੇ ਆਜ਼ਮ ਸ਼ਹੀਦ ਭਗਤ ਸਿੰਘ ਦਾ 116ਵਾਂ ਜਨਮ ਦਿਨ ਸਕੂਲ ਦੇ ਹੈਡ ਮਿਸਟ੍ਰੈਸ ਪੂਜਾ ਰਾਣੀ ਦੀ ਅਗਵਾਈ ਵਿੱਚ ਮਨਾਇਆ ਗਿਆ। ਸਕੂਲ ਵਿੱਚ ਕਰਵਾਏ ਗਏ ਪ੍ਰੋਗਰਾਮ ਵਿੱਚ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਪੇਂਟਿੰਗ, ਭਾਸ਼ਣ ਅਤੇ ਕਵਿਤਾ ਉਚਾਰਣ ਮੁਕਾਬਲੇ ਕਰਵਾਏ ਗਏ । ਸਟੇਜ ਸਕੱਤਰ ਦੀ ਜਿੰਮੇਵਾਰੀ ਹਿੰਦੀ ਮਿਸਟ੍ਰੈਸ ਵੀਰਪਾਲ ਕੌਰ ਨੇ ਨਿਭਾਈ।
..’ਤੇ ਜਦ ਮਨਪ੍ਰੀਤ ਬਾਦਲ ਨੂੰ ਫ਼ੜਣ ਗਈ ਵਿਜੀਲੈਂਸ ਟੀਮ ਨਾਲ ‘ਕਲੋਲ’ ਹੋ ਗਈ!
ਪੇਂਟਿੰਗ ਮੁਕਾਬਲੇ ਵਿੱਚ ਦੀਯਾ ਪਹਿਲੇ ਸਥਾਨ , ਕਵਿਤਾ ਰਾਣੀ ਦੂਜੇ ਸਥਾਨ ਅਤੇ ਭਾਵਨਾ ਅਤੇ ਮੰਜੂ ਰਾਣੀ ਸਾਂਝੇ ਰੂਪ ਵਿੱਚ ਤੀਜੇ ਸਥਾਨ ’ਤੇ ਰਹੀਆਂ। ਭਾਸ਼ਣ ਮੁਕਾਬਲਿਆਂ ਵਿੱਚ ਏਂਜਲ ਨੇ ਪਹਿਲਾ , ਕਾਕਾ ਸਿੰਘ ਨੇ ਦੂਜਾ ਅਤੇ ਸਿਮਰਜੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਵਿਤਾ ਉਚਾਰਣ ਮੁਕਾਬਲੇ ਵਿੱਚ ਗੁਰਜੋਤ ਕੌਰ ਨੇ ਪਹਿਲਾ ਹੁਸਨਪ੍ਰੀਤ ਕੌਰ ਨੇ ਦੂਜਾ ਅਤੇ ਜਪਮਨ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ ।
ਸੁਖਪਾਲ ਸਿੰਘ ਖ਼ਹਿਰੇ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬੀ ਸਿਆਸੀ ਮਾਹੌਲ ਗਰਮਾਇਆ
ਇਸ ਮੌਕੇ ਸਕੂਲ ਦੇ ਸਮਾਜਿਕ ਸਿੱਖਿਆ ਦੇ ਮਾਸਟਰ ਬਲਜਿੰਦਰ ਸਿੰਘ, ਹਿੰਦੀ ਮਿਸਟ੍ਰੈਸ ਵੀਰਪਾਲ ਕੌਰ,ਪੰਜਾਬੀ ਮਿਸਟ੍ਰੈਸ ਹਰਪ੍ਰੀਤ ਕੌਰ ,ਪੀ.ਟੀ.ਆਈ. ਬਲਜਿੰਦਰ ਸਿੰਘ ਨੇ ਸ਼ਹੀਦ ਭਗਤ ਸਿੰਘ ਦੀ ਜੀਵਨੀ ਅਤੇ ਵਿਚਾਰਧਾਰਾ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਸਮਾਜਿਕ ਸਿੱਖਿਆ ਮਾਸਟਰ ਬਲਜਿੰਦਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਨਗਦ ਇਨਾਮ ਦਿੱਤੇ ਅਤੇ ਸਕੂਲ ਪ੍ਰਬੰਧਕਾਂ ਵੱਲੋਂ ਬੱਚਿਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।