ਜ਼ਿਲ੍ਹਾ ਜੇਤੂ ਹਾਕੀ ਟੀਮਾਂ ਦਾ ਕੀਤਾ ਸਨਮਾਨ ਅਤੇ ਦਿੱਤਾ ਖੇਡਾਂ ਦਾ ਸਮਾਨ
ਹਰਦੀਪ ਸਿੱਧੂ
ਮਾਨਸਾ 13 ਨਵੰਬਰ:ਪੰਜਾਬ ਰਾਜ ਪ੍ਰਾਇਮਰੀ ਸਕੂਲਾਂ ਖੇਡਾਂ ਦੌਰਾਨ ਭਾਗ ਲੈਣ ਵਾਲੀਆਂ ਮਾਨਸਾ ਜ਼ਿਲ੍ਹੇ ਦੀਆਂ ਜੇਤੂ ਟੀਮਾਂ ਨੂੰ ਉਤਸ਼ਾਹਿਤ ਕਰਨ,ਉਨ੍ਹਾਂ ਨੂੰ ਖੇਡ ਕਿੱਟਾਂ,ਖੇਡ ਟਰੇਨਿੰਗ ਦੇਣ ਲਈ ਸਿੱਖਿਆ ਵਿਕਾਸ ਮੰਚ ਮਾਨਸਾ ਵੱਲ ਵਿਸ਼ੇਸ਼ ਯਤਨ ਸ਼ੁਰੂ ਕੀਤੇ ਗਏ ਹਨ।ਮੰਚ ਦੇ ਚੇਅਰਮੈਨ ਡਾ.ਸੰਦੀਪ ਘੰਡ ਅਤੇ ਪ੍ਰਧਾਨ ਹਰਦੀਪ ਸਿੱਧੂ ਨੇ ਕਿਹਾ ਕਿ ਪੰਜਾਬ ਭਰ ਚੋਂ ਜੇਤੂ ਖਿਡਾਰੀਆਂ ਅਤੇ ਅਧਿਆਪਕਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।
ਬਠਿੰਡਾ ਦੇ ਪਿੰਡ ਘੁੰਮਣ ਕਲਾਂ ਵਿਖੇ ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਂਤ
ਇਸੇ ਪ੍ਰੋਗਰਾਮਾਂ ਤਹਿਤ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਜੇਤੂ ਰਹੀਆਂ ਫਫੜੇ ਭਾਈਕੇ ਦੀਆਂ ਲੜਕੇ, ਲੜਕੀਆਂ ਦੀਆਂ ਦੋਨੋਂ ਟੀਮਾਂ ਦਾ ਅੱਜ ਸਿੱਖਿਆ ਵਿਕਾਸ ਮੰਚ ਮਾਨਸਾ ਵੱਲ?ਵੋਂ ਵਿਸ਼ੇਸ਼ ਸਨਮਾਨ ਕਰਦਿਆਂ ਖਿਡਾਰੀਆਂ ਨੂੰ ਲੋੜੀਂਦਾ ਖੇਡ ਸਮਾਨ ਵੀ ਦਿੱਤਾ ਗਿਆ। ਮੰਚ ਵੱਲੋਂ ਪੰਜਾਬ ਰਾਜ ਖੇਡਾਂ ਅੰਡਰ 17 ਸਾਲ ਦੌਰਾਨ ਤੀਸਰੇ ਸਥਾਨ ਤੇ ਰਹਿਣ ਵਾਲੀ ਹਰਪ੍ਰੀਤ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਭਵਿੱਖ ਚ ਉਸ ਦੀ ਸਿੱਖਿਆ, ਖੇਡ ਸਰਗਰਮੀਆਂ ਲਈ ਹਰ ਸਹਿਯੋਗ ਦਾ ਭਰੋਸਾ ਦਿੱਤਾ।
ਰੋਹੀ ਦਾ ਲਾਲ ਜੀਵਨੀ ਹੀ ਨਹੀਂ ਲਹਿਰਾਂ ਦਾ ਇਤਿਹਾਸ ਹੈ -ਡਾਕਟਰ ਸੁਖਦੇਵ ਸਿਰਸਾ
ਮੰਚ ਦੇ ਆਗੂਆਂ ਨੇ ਕਿਹਾ ਕਿ 15 ਨਵੰਬਰ ਤੋਂ ਪੰਜਾਬ ਰਾਜ ਪ੍ਰਾਇਮਰੀ ਖੇਡਾਂ ਦੌਰਾਨ ਭਾਗ ਲੈਣ ਵਾਲੀਆਂ ਟੀਮਾਂ ਨੂੰ ਖੇਡ ਸਹੂਲਤਾਂ ਪੱਖੋਂ ਆ ਰਹੀਆਂ ਸਾਰੀਆਂ ਦਿੱਕਤਾਂ ਨੂੰ ਦੂਰ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਪ੍ਰਾਇਮਰੀ ਖੇਡਾਂ ਦੌਰਾਨ ਪਹਿਲੀ ਵਾਰ ਸ਼ਾਮਲ ਕੀਤੀ ਗਈ ਰਾਸ਼ਟਰੀ ਖੇਡ ਹਾਕੀ ਲਈ ਫਫੜੇ ਭਾਈਕੇ ਦੇ ਪ੍ਰਾਇਮਰੀ ਖਿਡਾਰੀਆਂ ਨੇ ਲੜਕੇ, ਲੜਕੀਆਂ ਦੀਆਂ ਦੋਨਾਂ ਟੀਮਾਂ ਨੇ ਜ਼ਿਲ੍ਹੇ ਭਰ ਚੋ ਜਿੱਤ ਹਾਸਲ ਕਰਕੇ ਸਟੇਟ ਖੇਡਾਂ ਲਈ ਜਾਣ ਦਾ ਰਾਹ ਪੱਧਰਾ ਕੀਤਾ ਹੈ।
ਪੰਜਾਬ ਭਾਜਪਾ ਵੱਲੋਂ ਦੀਵਾਲੀ ਮੌਕੇ ਨਵੇਂ ਅਹੁਦੇਦਾਰਾਂ ਦਾ ਐਲਾਨ
ਸਿੱਖਿਆ ਵਿਕਾਸ ਮਾਨਸਾ ਵੱਲੋਂ ਸਰਪੰਚ ਇਕਬਾਲ ਸਿੰਘ ਸਿੱਧੂ,ਭਾਈ ਬਹਿਲੋ ਗੁਰਦੁਆਰਾ ਪ੍ਰਬੰਧਕ ਕਮੇਟੀ ਫਫੜੇ ਭਾਈਕੇ ਦੇ ਪ੍ਰਧਾਨ ਹਰਦੇਵ ਸਿੰਘ ਬਾਦਲ,ਹਾਕੀ ਟੀਮਾਂ ਦੇ ਇੰਚਾਰਜ਼ ਗੁਰਦੀਪ ਸਿੰਘ ਫਫੜੇ ਭਾਈਕੇ ਦਾ ਵਿਸ਼ੇਸ਼ ਸਨਮਾਨ ਕੀਤਾ,ਜਿੰਨਾਂ ਨੇ ਹਾਕੀ ਟੀਮਾਂ ਦੀ ਕਾਰਗੁਜ਼ਾਰੀ ਨੂੰ ਬੇਹਤਰ ਬਣਾਉਣ ਲਈ ਅਹਿਮ ਯੋਗਦਾਨ ਪਾਇਆ। ਲੋਕਲ ਗੁਰਦੁਆਰਾ ਕਮੇਟੀ ਵੱਲੋਂ ਖੇਡ ਕਿੱਟਾਂ ਵੀ ਦਿੱਤੀਆਂ ਗਈਆ। ਸਰਪੰਚ ਇਕਬਾਲ ਸਿੰਘ ਸਿੱਧੂ ਨੇ ਸਿੱਖਿਆ ਵਿਕਾਸ ਮੰਚ ਮਾਨਸਾ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ ਜਿਨ੍ਹਾਂ ਵੱਲੋਂ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।