ਨਗਰ ਨਿਗਮ ਕਮਿਸ਼ਨਰਾਂ ਨੂੰ ਸੁਰੱਖਿਅਤ ਦੀਵਾਲੀ ਮਨਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 7 ਨਵੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਵਚਨਬੱਧ ਹੈ, ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਕਚਰਾ ਤੇ ਪ੍ਰਦੂਸ਼ਣ ਮੁਕਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਲਈ ਵਚਨਬੱਧ ਹੈ।
ਪੰਜਾਬ ਦੇ ਬਿਜਲੀ ਮੰਤਰੀ ਨੇ ਕੁਝ ਸੂਬਿਆਂ ਵੱਲੋਂ ਬਿਜਲੀ ’ਤੇ ਪਾਣੀ ਸੈੱਸ ਵਸੂਲਣ ਖਿਲਾਫ਼ ਉਠਾਈ ਜ਼ੋਰਦਾਰ ਆਵਾਜ਼
ਅੱਜ ਇੱਥੇ ਮਿਉਸੀਪਲ ਭਵਨ ਵਿਖੇ ਸਮੂਹ ਨਗਰ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਕੀਤੀ ਮੀਟਿੰਗ ਦੌਰਾਨ ਬਲਕਾਰ ਸਿੰਘ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਵੱਛ ਦੀਵਾਲੀ ਅਤੇ ਸ਼ੁਭ ਦੀਵਾਲੀ ਮਨਾਉਣ ਲਈ ਆਪਣੇ ਆਪਣੇ ਸ਼ਹਿਰ ਵਿੱਚ ਸਫਾਈ ਵਿਵਸਥਾ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇ।ਉਨ੍ਹਾਂ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਊਹ ਕਚਰਾ ਅਤੇ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਅਤੇ ਵਾਤਾਵਰਨ ਸ਼ੁੱਧ ਕਰਨ ਦੇ ਸਰਕਾਰ ਦੇ ਯਤਨਾਂ ਚ ਸਹਿਯੋਗੀ ਬਣਨ।
ਕਾਂਗਰਸ ਨੇ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ‘ਚ ਨਵਜੋਤ ਸਿੱਧੂ ਨੂੰ ਨਹੀਂ ਮਿਲੀ ਜੱਗ੍ਹਾਂ
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਮਿਲ ਕੇ ਸਾਫ, ਵਾਤਾਵਰਣ ਅਨੁਕੂਲ ਅਤੇ ਕੂੜਾ-ਕਚਰਾ ਮੁਕਤ ਦੀਵਾਲੀ ਮਨਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਸੂਬੇ ਵਿੱਚ ਸਾਫ ਸਫਾਈ ਦਾ ਵਿਸ਼ੇਸ ਧਿਆਨ ਰੱਖਣ ਲਈ ਆਪਣੇ ਆਪਣੇ ਸ਼ਹਿਰ ਵਿੱਚ ਸਿੰਗਲ ਯੂਜ਼ ਪਲਾਸਟਿਕ ਆਇਟਮਾਂ ਦੀ ਵਰਤੋਂ ਨਾ ਕੀਤੀ ਜਾਵੇ। ਇਸ ਤੋਂ ਇਲਾਵਾ ਮਾਰਕਿਟ ਐਸੋਸੀਏਸ਼ਨ, ਟਰੇਡ ਐਸੋਸੀਏਸ਼ਨ, ਰੇਜਿਡੈਂਡ ਵੇਲਫੇਅਰ ਐਸੋਸੀਏਸ਼ਨਾਂ ਅਤੇ ਵਾਰਡ ਕਮੇਟੀਆਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਇਸ ਮੁਹਿੰਮ ਵਿੱਚ ਸਵੈ-ਸਹਾਇਤਾ ਸਮੂਹਾਂ, ਐਨ.ਜੀ.ਓਜ਼, ਯੂਥ ਕਲੱਬਾਂ ਅਤੇ ਨਾਗਰਿਕ ਸਮੂਹਾਂ ਨੂੰ ਸ਼ਾਮਲ ਕੀਤਾ ਜਾਵੇ।
Share the post "ਸਥਾਨਕ ਸਰਕਾਰਾਂ ਮੰਤਰੀ ਨੇ ਸੂਬੇ ਵਾਸੀਆਂ ਨੂੰ ਕਚਰਾ ਤੇ ਪ੍ਰਦੂਸ਼ਣ ਮੁਕਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦੀ ਕੀਤੀ ਅਪੀਲ"