ਸਰਕਾਰ ਦਾ ਮੁਫ਼ਤ ਬਿਜਲੀ ਐਲਾਨ, ਜੇ ਜਨਰਲ ਕੈਟਾਗਿਰੀ ਦੇ ਘਰ 601 ਯੂਨਿਟ ਮੱਚੀ ਤਾਂ ਆਏਗਾ ਸਾਰਾ ਬਿੱਲ

0
4
16 Views

ਐਸ.ਸੀ., ਬੀ.ਸੀ, ਬੀ.ਪੀ.ਐਲ ਤੇ ਅਜਾਦੀ ਘੁਲਾਟੀਆਂ ਨੂੰ ਆਏੇਗਾ 600 ਉਪਰ ਯੂਨਿਟਾਂ ਦਾ ਬਿੱਲ
ਸੁਖਜਿੰਦਰ ਮਾਨ
ਚੰਡੀਗੜ੍ਹ, 16 ਅਪ੍ਰੈਲ: ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਦਿੱਤੀ ਗਰੰਟੀ ਨੂੰ ਆਗਾਮੀ 1 ਜੁਲਾਈ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਅਮਲ ਵਿਚ ਲਿਆਉਣ ਦਾ ਐਲਾਨ ਕੀਤਾ ਹੈ। ਅੱਜ ਇੱਥੇ ਜਾਰੀ ਕੀਤੀ ਇੱਕ ਵੀਡੀਓ ਰਾਹੀ ਮੁੱਖ ਮੰਤਰੀ ਨੇ ਇਸ ਯੋਜਨਾ ਦਾ ਖ਼ੁਲਾਸਾ ਕਰਦਿਆਂ ਕਿਹਾ ਕਿ ਪੰਜਾਬ ਦੇ ਹਰ ਖਪਤਕਾਰ ਨੂੰ 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਮੁਫਤ ਮਿਲੇਗੀ। ਪੰਜਾਬ ਵਿੱਚ ਬਿਜਲੀ ਦੇ ਬਿੱਲ ਦਾ ਚੱਕਰ ਦੋ ਮਹੀਨਿਆਂ ਦਾ ਹੋਣ ਕਾਰਨ ਹਰ ਖਪਤਕਾਰ ਨੂੰ 600 ਯੂਨਿਟ ਬਿਜਲੀ ਮੁਫਤ ਮਿਲੇਗੀ। ਪਰ ਜੇਕਰ ਜਨਰਲ ਕੈਟਾਗਰੀ ਦੇ ਲੋਕਾਂ ਦੀ ਖਪਤ ਇਕ ਯੂਨਿਟ ਵੀ 600 ਯੂਨਿਟ ਤੋਂ ਉੱਪਰ ਆਉਂਦੀ ਹੈ ਤਾਂ ਉਨ੍ਹਾਂ ਨੂੰ ਪੂਰਾ ਬਿੱਲ ਦੇਣਾ ਪਵੇਗਾ। ਜਿਸਦੇ ਕਾਰਨ ਇਸ ਵਰਗ ਦੇ ਲੋਕਾਂ ਵਿਚ ਨਿਰਾਸ਼ਤਾ ਵਾਲਾ ਮਾਹੌਲ ਹੈ। ਹਾਲਾਂਕਿ ਐਸ.ਸੀ., ਬੀ.ਸੀ, ਬੀ.ਪੀ.ਐਲ ਅਤੇ ਅਜਾਦੀ ਘੁਲਾਟੀਆਂ ਦੇ ਪ੍ਰਵਾਰਾਂ ਨੂੰ ਸਿਰਫ਼ 600 ਤੋਂ ਉਪਰ ਆਉਣ ਵਾਲੇ ਯੂਨਿਟਾਂ ਦਾ ਬਿੱਲ ਹੀ ਅਦਾ ਕਰਨਾ ਪਏਗਾ। ਗੌਰਤਲਬ ਹੈ ਕਿ ਇਸਤੋਂ ਪਹਿਲਾਂ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ੍ਰੇਣੀਆਂ ਦੇ ਲੋਕਾਂ ਤੋਂ ਇਲਾਵਾ ਸੁਤੰਤਰਤਾ ਸੈਨਾਨੀਆਂ ਨੂੰ ਪ੍ਰਤੀ ਮਹੀਨਾ 200 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਂਦੀ ਸੀ। ਇਸਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ 31 ਦਸੰਬਰ 2021 ਤਕ ਦੋ ਕਿਲੋਵਾਟ ਤਕ ਦੇ ਖਪਤਕਾਰਾਂ ਦੇ ਸਮੁੱਚੇ ਬਕਾਇਆ ਬਿੱਲ ਵੀ ਮੁਆਫ਼ ਕਰਨ ਦਾ ਐਲਾਨ ਕੀਤਾ ਹੈ ਤੇ ਨਾਲ ਹੀ ਇਹ ਵੀ ਸਾਫ ਕੀਤਾ ਹੈ ਕਿ ਖੇਤੀਬਾੜੀ ਖੇਤਰ ਨੂੰ ਮਿਲਦੀ ਮੁਫ਼ਤ ਬਿਜਲੀ ਸਪਲਾਈ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗੀ।

LEAVE A REPLY

Please enter your comment!
Please enter your name here