WhatsApp Image 2024-02-16 at 14.53.03
WhatsApp Image 2024-02-15 at 20.55.12
WhatsApp Image 2024-02-16 at 14.53.04
WhatsApp Image 2024-02-15 at 20.55.45
WhatsApp Image 2023-12-30 at 13.23.33
WhatsApp Image 2023-12-28 at 12.16.20
WhatsApp Image 2024-02-21 at 10.32.16_5190d063
WhatsApp Image 2024-02-21 at 10.32.36_d2484a13
previous arrow
next arrow
Punjabi Khabarsaar
ਪੰਜਾਬ

ਸਰਕਾਰ ਬਿਜਲੀ ਪਲਾਂਟ ਮਾਲਕਾਂ ਤੋਂ ਕਰੋੜਾਂ ਰੁਪਏ ਵਸੂਲਣ ਵਾਸਤੇ ਬਿਜਲੀ ਖਰੀਦ ਸਮਝੌਦੇ ਰੱਦ ਕਰਨ ਦੀ ਧਮਕੀ ਦੇ ਰਹੀ ਹੈ : ਮਜੀਠੀਆ

ਕਿਹਾ ਕਿ ਮੁੱਖ ਮੰਤਰੀ ਬਿਜਲੀ ਖਰੀਦ ਸਮਝੌਤੇ ਰੱਦ ਕਰਨ ਤੇ ਸੋਲਰ ਬਿਜਲੀ ਦਰਾਂ ਬਾਰੇ ਝੂਠ ਬੋਲ ਰਹੇ ਹਨ, ਸਰਕਾਰ ਜਾਂ ਵਿਧਾਨ ਸਭਾ ਨੇ ਕੋਈ ਬਿਜਲੀ ਖਰੀਦ ਸਮਝੌਤਾ ਰੱਦ ਨਹੀਂ ਕੀਤਾ
ਮੁੱਖ ਮੰਤਰੀ ਨੂੰ ਕਿਹਾ ਕਿ ਕੀ ਉਹ ਬਹੁਤ ਨਾਦਾਨ ਹਨ ਜਾਂ ਬਹੁਤ ਸ਼ਾਤਰ ਹਨ ? ਕਿਹਾ ਕਿ ਚੰਨੀ ਨੁੰ ਲੀਪਾ ਪੋਥੀ ਵਾਲੇ ਬੰਦਿਆਂ ਨਾਲੋਂ ਅਰਥਸ਼ਾਸਤਰੀਆਂ ਨਾਲ ਸਲਾਹ ਮਸ਼ਵਰਾ ਕਰਨਾ ਚਾਹੀਦੈ
ਸੁਖਜਿੰਦਰ ਮਾਨ
ਚੰਡੀਗੜ੍ਹ, 17 ਨਵੰਬਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬਿਜਲੀ ਖਰੀਦ ਸਮਝੌਤੇ ਰੱਦ ਕਰਨ ਬਾਰੇ ਲੋਕਾਂ ਨੂੰ ਝੂਠ ਬੋਲਣ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਕਿਹਾ ਕਿ ਕਾਂਗਰਸ ਸਰਕਾਰ ਦੇ ਵੱਡੇ ਵੱਡੇ ਦਾਅਵਿਆਂ ਦੇ ਉਲਟ ਹਾਲੇ ਤੱਕ ਕੋਈ ਬਿਜਲੀ ਖਰੀਦ ਸਮਝੌਤਾ ਰੱਦ ਨਹੀਂ ਕੀਤਾ ਗਿਆ ਜਦਕਿ ਕਾਂਗਰਸ ਨੇ ਆਪਣਾ ਕੋਰਾ ਝੂਠ ਵੇਚਣ ਲਈ ਵੱਡੇ ਵੱਡੇ ਪੋਸਟਰ ਵੀ ਲਗਵਾ ਦਿੱਤੇ ਹਨ।ਸੀਨੀਅਰ ਅਕਾਲੀ ਆਗੂ ਨੇ ਹੈਰਾਨੀ ਪ੍ਰਗਟ ਕੀਤੀ ਕਿ ਮੁੱਖ ਮੰਤਰੀ ਇੰਨੇ ਨਾਦਾਨ ਹਨ ਜਾਂ ਫਿਰ ਇੰਨੇ ਸ਼ਾਤਰ ਹਨ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਤੇ ਕਾਂਗਰਸ ਹਾਈ ਕਮਾਂਡ ਸਿਰਫ ਬਿਜਲੀ ਪਲਾਂਟ ਮਾਲਕਾਂ ਨੁੰ ਬਲੈਕ ਮੇਲ ਕਰ ਕੇ ਉਹਨਾਂ ਤੋਂ ਭ੍ਰਿਸ਼ਟਾਚਾਰ ਵਿਚ ਸ਼ਾਮਲ ਕਰਵਾ ਕੇ ਰਿਸ਼ਵਤ ਲੈਣਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਅਜਿਹੀਆਂ ਰਿਪੋਰਟਾਂ ਆ ਰਹੀਆਂ ਹਨ ਕਿ ਕਾਂਗਰਸ ਦੇ ਆਗੂ ਬਿਜਲੀ ਖਰੀਦ ਸਮਝੌਤੇ ਰੱਦ ਨਾ ਹੋਣ ਦੇਣ ਦੇ ਇਵਜ਼ ਵਿਚ ਸੈਂਕੜੇ ਕਰੋੜਾਂ ਰੁਪਏ ਇਕੱਠੇ ਕਰ ਕੇ ਰਾਤੋ ਰਾਤ ਅਮੀਰ ਬਣਨ ਦੀ ਫਿਰਾਕ ਵਿਚ ਹਨ।
ਸਰਦਾਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਵਿਧਾਨ ਸਭਾ ਵਿਚ ਬਿਜਲੀ ਖਰੀਦ ਸਮਝੌਤੇ ਰੱਦ ਕਰਨ ਦੀ ਸਾਰੀ ਪ੍ਰਕਿਰਿਆ ਪੰਜਾਬ ਦੇ ਲੋਕਾਂ ਨਾਲ ਕੀਤਾ ਗਿਆ ਵੱਡਾ ਧੋਖਾ ਹੈ ਕਿਉਂਕਿ ਇਹ ਵਿਧਾਨ ਸਭਾ ਨਹੀਂ ਬਲਕਿ ਰਾਜ ਸਰਕਾਰ ਹੈ ਜਿਸਨੇ ਬਿਜਲੀ ਸਮਝੌਤੇ ਰੱਦ ਕਰਨ ਲਈ ਕਾਰਜਕਾਰੀ ਫੈਸਲਾ ਲੈਣਾ ਹੈ। ਉਹਨਾਂ ਕਿਹਾ ਕਿ ਜਾਂ ਤਾਂ ਅਜਿਹਾ ਕਰਦਿਆਂ ਉਹਨਾਂ ਦੀਆਂ ਲੱਤਾਂ ਕੰਬ ਗਈਆਂ ਹੋਣਗੀਆਂ ਕਿਉਂਕਿ ਉਹ ਜਾਣਦੇ ਹਨ ਕਿ ਅਜਿਹਾ ਕਰਨਾ ਗਲਤ ਹੋਵੇਗਾ ਤੇ ਅਸਥਿਰ ਹੋਵੇਗਾ ਕਿਉਂਕਿ ਬਿਜਲੀ ਸਾਂਝੀ ਸੂਚੀ ਦਾ ਵਿਸ਼ਾ ਹੈ ਜਾਂ ਫਿਰ ਉਹਨਾਂ ਨੇ ਸੋਚਿਆ ਹੋਵੇਗਾ ਕਿ ਉਹ ਬਿਜਲੀ ਖਰੀਦ ਸਮਝੌਤੇ ਰੱਦ ਕਰਨ ਲਈ ਕਾਰਜਕਾਰੀ ਹੁਕਮ ਜਾਰੀ ਕਰਨ ਦੀ ਥਾਂ ਖੋਖਲੇ ਮਤੇ ਪਾਸ ਕਰ ਕੇ ਲੋਕਾਂ ਨੂੰ ਮੂਰਖ ਬਣਾ ਸਕਦੇ ਹਨ।ਚਰਨਜੀਤ ਸਿੰਘ ਚੰਨੀ, ਜੋ ਆਪਣੇ ਆਪ ਨੁੰ ਅਰਥਸ਼ਾਸਤਰ ਵਿਚ ਪੋਸਟ ਗਰੈਜੂਏਟ ਦੱਸਦੇ ਹਨ, ਨੂੰ ਲੀਪਾ ਪੋਥੀ ਕਰਨ ਵਾਲਿਆਂ ਤੇ ਸਿਨਮੈਟਗ੍ਰਾਫਰਾਂ ਦੀ ਥਾਂ ਆਰਥਿਕ ਮਾਹਿਰਾਂ ਨਾਲ ਰਾਇ ਮਸ਼ਵਰਾ ਕਰਨ ਦੀ ਸਲਾਹ ਦਿੰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਤੁਹਾਡੇ ਵੱਲੋਂ ‘ਮੀ ਟੂ ਵਿਅਕਤੀ ਨੂੰ ਆਮ ਆਦਮੀ’ ਵਿਚ ਬਦਲਣ ਦੀ ਕਾਹਲ ਲੋਕਾਂ ਨੂੁੰ ਤੁਹਾਡੇ ‘ਮੀ ਟੂ’ ਪਲ ਚੇਤੇ ਕਰਵਾ ਰਹੀ ਹੈ। ਉਹਨਾਂ ਪੁੱਛਿਆ ਕਿ ਤੁਸੀਂ ਆਪਣਾ ਨਕਲੀ ਗਰੀਬ ਤੇ ਆਦਮੀ ਵਜੋਂ ਪੇਸ਼ ਕਰਨ ਵਿਚ ਹਰ ਹਫਤੇ ਕਿੰਨੇ ਸੌ ਕਰੋੜ ਰੁਪਏ ਗਰੀਬ ਲੋਕਾਂ ਦਾ ਪੈਸਾ ਬਰਬਾਦ ਕਰ ਰਹੇ ਹੋ ? ਉਹਨਾਂ ਕਿਹਾ ਕਿ ਕੋਈ ਵੀ ਗਰੀਬ ਆਦਮੀ ਆਪਣਾ ਨਕਲੀ ਅਕਸ ਬਣਾਉਣ ਵਾਸਤੇ ਕਿਸੇ ਹੋਰ ਗਰੀਬ ਦਾ ਪੈਸਾ ਫੂਕ ਨਹੀਂ ਸਕਦਾ।
ਸਰਦਾਰ ਮਜੀਠੀਆ ਨੇ ਮੁੱਖ ਮੰਤਰੀ ਨੁੰ ਚੁਣੌਤੀ ਦਿੱਤੀ ਕਿ ਉਹ ਸਾਬਤ ਕਰਨ ਕਿ ਅਕਾਲੀ ਸਰਕਾਰ ਨੇ ਸੂਬੇ ਵਾਸਤੇ ਸੋਲਰ ਬਿਜਲੀ 17 ਰੁਪਏ ਪ੍ਰਤੀ ਯੁਨਿਟ ਦੀ ਦਰ ਨਾਲ ਖਰੀਦੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਇਹ ਚੁਣੌਤੀ ਕਬੂਲ ਕਰਨ ਕਿ ਜੇਕਰ ਸਾਡੇ ਦੋਹਾਂ ਵਿਚੋਂ ਕੋਈ ਵੀ 17 ਰੁਪਏ ਦੀ ਦਰ ਨਾਲ ਸੋਲਰ ਬਿਜਲੀ ਖਰੀਦਣ ਬਾਰੇ ਝੂਠਾ ਸਾਬਤ ਹੋਇਆ ਤਾਂ ਉਹ ਅਸਤੀਫਾ ਦੇਵੇਗਾ ਤੇ ਕਦੇ ਵੀ ਚੋਣਾਂ ਨਹੀਂ ਲੜੇਗਾ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਮੁੱਖ ਮੰਤਰੀ ਕੇਂਦਰ ਦੇ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਜੋ ਜਵਾਹਰ ਲਾਲ ਨਹਿਰੂ ਨੈਸ਼ਨਲ ਸੋਲਰ ਮਿਸ਼ਨ ਤਹਿਤ ਲਾਗੂ ਕੀਤੇ ਗਏ, ਦੇ ਮਾਮਲੇ ਵਿਚ ਝੂਠ ਬੋਲ ਕੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਦਾ ਯਤਨ ਕਰ ਰਹੇ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਆਪਣੀ ਪਹਿਲਾਂ ਆਓ ਪਹਿਲਾਂ ਪਾਓ ਦੀ ਨੀਤੀ ਮੁਤਾਬਕ ਪੰਜਾਬ ਲਈ ਸੋਲਰ ਪ੍ਰਾਜੈਕਟ ਤੈਅ ਕੀਤੇ ਸਨ ਤੇ ਇਹ ਕੇਂਦਰੀ ਬਿਜਲੀ ਰੈਗੂਲੇਟਰੀ ਕਮਿਸ਼ਨ ਸੀ ਜਿਸਨੇ 17.28 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਖਰੀਣਣ ਲਈ ਫੈਸਲਾ ਕੀਤਾ ਜਿਸ ਵਿਚੋਂ 12.50 ਰੁਪਏ ਪ੍ਰਤੀ ਯੂਨਿਟ ਦਾ ਖਰਚਾ ਕੇਂਦਰ ਸਰਕਾਰ ਨੇ ਚੁੱਕਣਾ ਸੀ।
ਅਕਾਲੀ ਆਗੂ ਨੇ ਮੁੱਖ ਮੰਤਰੀ ਨੁੰ ਚੇਤੇ ਕਰਵਾਇਆ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੋਲਰ ਪ੍ਰਾਜੈਕਟਾਂ ਨਾਲ ਕੀਤੇ ਗਏ ਸਮਝੌਤਿਆਂ ਦੀ ਬਦੌਲਤ ਸੂਬੇ ਵਿਚ 6000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਸੀ ਜਿਸ ਵਿਚੋਂ 1000 ਕਰੋੜ ਰੁਪਏ ਸਰਹੱਦੀ ਪੱਟੀ ਵਿਚ ਹੋਇਆ ਸੀ। ਉਹਨਾਂ ਕਿਹਾ ਕਿ ਇਸ ਨਾਲ ਕਿਸਾਨਾਂ ਨੁੰ ਆਪਣੀ ਅਣਵਰਤੀ ਜ਼ਮੀਨ ਲਈ ਪਟੇ ’ਤੇ ਚੰਗੀਆਂ ਕੀਮਤਾਂ ਮਿਲੀਆਂ ਤੇ ਇਹਨਾਂ ਲਈ 50 ਹਜ਼ਾਰ ਰੁਪਏ ਪ੍ਰਤੀ ਏਕੜ ਆਮਦਨ ਮਿਲੀ ਜਿਸ ਵਿਚ ਸਾਲਾਨਾ 6 ਫੀਸਦੀ ਦਾ ਵਾਧਾ ਤੈਅ ਕੀਤਾ ਗਿਆ ਜਿਸਦੀ ਬਦੌਲਤ ਚਾਰ ਹਜ਼ਾਰ ਨੌਜਵਾਨਾਂ ਨੂੰ ਰੋਜ਼ਗਾਰ ਮਿਲਿਆ। ਉਹਨਾਂ ਕਿਹਾ ਕਿ ਇਹਨਾਂ ਪ੍ਰਾਜੈਕਟਾਂ ਨੂੰ ਰੱਦ ਕਰਨ ਦੇ ਕਿਸੇ ਵੀ ਯਤਨ ਨਾਲ ਸੁਬੇ ਵਿਚ ਨਿਵੇਸ਼ ਪ੍ਰਭਾਵਤ ਹੋਵੇਗਾ ਜੋ ਪਹਿਲਾਂ ਹੀ ਇਸ ਵੇਲੇ ਬਹੁਤ ਜ਼ਿਆਦਾ ਘਟਿਆ ਹੋਇਆ ਹੈ।ਸਰਦਾਰ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਸੋਲਰ ਬਿਜਲੀ ਪ੍ਰਾਜੈਕਟਾਂ ਦਾ ਸਿਆਸੀਕਰਨ ਕਰਨ ਦੀ ਸਾਜ਼ਿਸ਼ ਨੂੰ ਇਸ ਸਾਲ ਰਾਜ ਸਰਕਾਰ ਵੱਲੋਂ ਜਾਰੀ ਕੀਤੇ ਗਏ ਵ੍ਹਾਈਟ ਪੇਪਰ ਨਾਲ ਬੇਨਕਾਸ ਕੀਤਾ। ਉਹਨਾਂ ਦੱਸਿਆ ਕਿ ਵ੍ਹਾਈਟ ਪੇਪਰ ਵਿਚ ਸੂਬੇ ਵਿਚ ਸੋਲਰ ਤੇ ਹੋਰ ਨਵਿਆਉਣਯੋਗ ਬਿਜਲੀ ਪ੍ਰਾਜੈਕਟ ਲਾਉਣ ਦੀ ਸ਼ਲਾਘਾ ਕੀਤੀ ਗਈ ਸੀ ਤੇ ਪਿਛਲ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੁੰ ਇਹਨਾਂ ਪ੍ਰਾਜੈਕਟਾਂ ਲਈ ਕੌਮੀ ਐਵਾਰਡ ਵੀ ਮਿਲੇ ਸਨ। ਉਹਨਾਂ ਕਿਹਾ ਕਿ ਚੰਨੀ ਪੰਜਾਬੀਆਂ ਨੂੰ ਦੱਸਣ ਕਿ ਸੱਚ ਕੀ ਹੈ। ਉਹਨਾਂ ਕਿਹਾ ਕਿ ਕੀ ਇਸ ਸਾਲ ਮਾਰਚ ਵਿਚ ਉਹਨਾਂ ਦੀ ਸਰਕਾਰ ਵੱਲੋਂ ਕੀਤੇ ਦਾਅਵੇ ਸੱਚ ਹਨ ਜਾਂ ਫਿਰ ਹੁਣ ਬੋਲਿਆ ਜਾ ਰਿਹਾ ਸਫੈਦ ਝੂਠ ਤੇ ਕੀਤਾ ਜਾ ਰਿਹਾ ਧੋਖਾ ਸੱਚ ਹੈ।

Related posts

ਮੁੱਖ ਮੰਤਰੀ ਦੇ ਪੁਲੀਸ ਨੂੰ ਆਦੇਸ਼: ਅਮਨ-ਕਾਨੂੰਨ ਦੀ ਵਿਵਸਥਾ ਚ ਆਮ ਲੋਕਾਂ ਦਾ ਭਰੋਸਾ ਪੈਦਾ ਕਰਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ

punjabusernewssite

ਕੁਸ਼ਲਦੀਪ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਮਾਰਕਫੈਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

punjabusernewssite

ਪੰਜਾਬ ਸਰਕਾਰ ਨੇ ਗਰੁੱਪ-ਸੀ ਅਤੇ ਡੀ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਵਾਸਤੇ ਪੰਜਾਬੀ ਯੋਗਤਾ ਟੈਸਟ ਲਾਜ਼ਮੀ ਕੀਤਾ

punjabusernewssite