WhatsApp Image 2024-10-26 at 19.49.35
BANNER_3X2 FEET_GEN_PUNJABI & hindi (1)_page-0001
WhatsApp Image 2024-10-26 at 19.44.07
previous arrow
next arrow
Punjabi Khabarsaar
ਬਠਿੰਡਾ

ਸਰੂਪ ਸਿੰਗਲਾ ਨੇ ਠੇਕਾ ਮੁਲਾਜ਼ਮਾਂ ਨਾਲ ਪੁਲੀਸ ਵੱਲੋਂ ਧੂਹ ਘੜੀਸ ਕਰਨ ਦੀ ਕੀਤੀ ਨਿੰਦਾ

1 Views
ਮੁੱਖ ਮੰਤਰੀ ਅਤੇ ਖ਼ਜ਼ਾਨਾ ਮੰਤਰੀ ਦਿਉ ਜਵਾਬ, ਕਿਹੜੇ ਕੱਚੇ ਕਾਮਿਆਂ ਨੂੰ ਦਿੱਤਾ ਪੱਕਾ ਰੁਜ਼ਗਾਰ 
ਸੁਖਜਿੰਦਰ ਮਾਨ
ਬਠਿੰਡਾ 4 ਦਸੰਬਰ:– ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ  ਬਾਦਲ ਨੂੰ ਸਵਾਲ ਕੀਤਾ ਹੈ ਕਿ ਉਹ ਜਵਾਬ ਦੇਣ ਕਿਹੜੇ ਕੱਚੇ ਕਾਮਿਆਂ ਨੂੰ ਪੱਕਾ ਰੁਜ਼ਗਾਰ ਦਿੱਤਾ ਹੈ, ਜਦੋਂ ਕਿ ਬਠਿੰਡਾ ਸ਼ਹਿਰ ਵਿੱਚ ਠੇਕਾ ਆਧਾਰਤ ਕੱਚੇ ਕਾਮਿਆਂ ਨੂੰ ਪੱਕਾ ਰੁਜਗਾਰ ਮੰਗਣ ਤੇ ਕੁੱਟਿਆ ਜਾ ਰਿਹਾ ਹੈ, ਪੱਗਾਂ ਰੋਲੀਆਂ ਜਾ ਰਹੀਆਂ ਹਨ , ਘਸੀਟ ਘਸੀਟ ਕੇ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ, ਫਿਰ ਇਹ ਕਿਹੜਾ ਰੁਜ਼ਗਾਰ ? ਸਰੂਪ ਸਿੰਗਲਾ ਨੇ ਦੋਸ਼ ਲਾਏ ਕਿ ਪੰਜਾਬ ਸਰਕਾਰ ਵੱਲੋਂ 36 ਹਜ਼ਾਰ ਕੱਚੇ ਕਾਮਿਆਂ ਨੂੰ ਪੱਕਾ ਰੁਜ਼ਗਾਰ ਦੇਣ ਦੇ ਦਾਅਵੇ ਨੌਜਵਾਨਾਂ ਨਾਲ ਸਭ ਤੋਂ ਵੱਡਾ ਧੋਖਾ ਹੈ ਜਿਸ ਦਾ ਖਮਿਆਜ਼ਾ ਕਾਂਗਰਸ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ, ਕਿਉਂਕਿ ਕਾਂਗਰਸ  ਦੇ ਪਹਿਲਾਂ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਲੋਕਾਂ ਨਾਲ ਧੋਖਾ ਕੀਤਾ ਤੇ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੱਡੇ ਵੱਡੇ ਦਾਅਵੇ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ।ਸਰੂਪ ਸਿੰਗਲਾ ਵੱਲੋਂ ਨੌਜਵਾਨਾਂ ਨਾਲ ਹੋਈ ਕੁੱਟਮਾਰ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ  ਕਿਹਾ ਕਿ ਖਜ਼ਾਨਾ ਮੰਤਰੀ ਜੁਆਬ ਦੇਣ ਕਿਹੜੇ ਕੱਚੇ ਕਾਮਿਆਂ ਨੂੰ ਪੱਕਾ ਰੁਜ਼ਗਾਰ ਦੇ ਦਿੱਤਾ, ਘਰ ਘਰ ਨੌਕਰੀ, ਸਮਾਰਟ ਫੋਨ, ਆਟਾ ਦਾਲ ਨਾਲ ਚੀਨੀ ਘਿਓ ਚਾਹ ਪੱਤੀ ਕਦੋਂ ਮਿਲੇਗੀ। ਸਰੂਪ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ੍ਹ ਹੋ ਚੁੱਕੀ ਅਤੇ ਹਰ ਵਰਗ ਤ੍ਰਾਹੀ ਤ੍ਰਾਹੀ ਕਰ ਕੇ ਸਰਕਾਰ ਤੋਂ ਛੁਟਕਾਰਾ ਚਾਹੁੰਦਾ ਹੈ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਪੰਜਾਬ ਨੇ ਤਰੱਕੀ ਕੀਤੀ ਅਤੇ ਆਉਂਦੀ ਸਰਕਾਰ ਵਿਚ ਨੌਜਵਾਨਾਂ ਨੂੰ ਰੁਜ਼ਗਾਰ ਦੇ ਸਾਧਨ ਮੁਹੱਈਆ ਕਰਵਾਏ ਜਾਣਗੇ ਅਤੇ ਹਰ ਖੇਤਰ ਵਿੱਚ ਕੰਮ ਕਰਦੇ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇਗਾ ।ਉਨ੍ਹਾਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੀਆਂ ਮੰਗਾਂ ਦੀ ਪੂਰਨ ਹਮਾਇਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਹਰ ਮੰਗ ਪੂਰੀ ਕੀਤੀ ਜਾਵੇਗੀ ਅੱਜ 20 ਦਿਨਾਂ ਲਈ ਬਚੀ ਪੰਜਾਬ ਸਰਕਾਰ ਤੋਂ ਕੁੱਟ ਖਾਣ ਦੀ ਕੋਈ ਜ਼ਰੂਰਤ ਨਹੀਂ।

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ  ਬਾਦਲ ਨੂੰ ਸਵਾਲ ਕੀਤਾ ਹੈ ਕਿ ਉਹ ਜਵਾਬ ਦੇਣ ਕਿਹੜੇ ਕੱਚੇ ਕਾਮਿਆਂ ਨੂੰ ਪੱਕਾ ਰੁਜ਼ਗਾਰ ਦਿੱਤਾ ਹੈ, ਜਦੋਂ ਕਿ ਬਠਿੰਡਾ ਸ਼ਹਿਰ ਵਿੱਚ ਠੇਕਾ ਆਧਾਰਤ ਕੱਚੇ ਕਾਮਿਆਂ ਨੂੰ ਪੱਕਾ ਰੁਜਗਾਰ ਮੰਗਣ ਤੇ ਕੁੱਟਿਆ ਜਾ ਰਿਹਾ ਹੈ, ਪੱਗਾਂ ਰੋਲੀਆਂ ਜਾ ਰਹੀਆਂ ਹਨ , ਘਸੀਟ ਘਸੀਟ ਕੇ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ, ਫਿਰ ਇਹ ਕਿਹੜਾ ਰੁਜ਼ਗਾਰ ? ਸਰੂਪ ਸਿੰਗਲਾ ਨੇ ਦੋਸ਼ ਲਾਏ ਕਿ ਪੰਜਾਬ ਸਰਕਾਰ ਵੱਲੋਂ 36 ਹਜ਼ਾਰ ਕੱਚੇ ਕਾਮਿਆਂ ਨੂੰ ਪੱਕਾ ਰੁਜ਼ਗਾਰ ਦੇਣ ਦੇ ਦਾਅਵੇ ਨੌਜਵਾਨਾਂ ਨਾਲ ਸਭ ਤੋਂ ਵੱਡਾ ਧੋਖਾ ਹੈ ਜਿਸ ਦਾ ਖਮਿਆਜ਼ਾ ਕਾਂਗਰਸ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ, ਕਿਉਂਕਿ ਕਾਂਗਰਸ  ਦੇ ਪਹਿਲਾਂ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਲੋਕਾਂ ਨਾਲ ਧੋਖਾ ਕੀਤਾ ਤੇ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੱਡੇ ਵੱਡੇ ਦਾਅਵੇ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ।ਸਰੂਪ ਸਿੰਗਲਾ ਵੱਲੋਂ ਨੌਜਵਾਨਾਂ ਨਾਲ ਹੋਈ ਕੁੱਟਮਾਰ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ  ਕਿਹਾ ਕਿ ਖਜ਼ਾਨਾ ਮੰਤਰੀ ਜੁਆਬ ਦੇਣ ਕਿਹੜੇ ਕੱਚੇ ਕਾਮਿਆਂ ਨੂੰ ਪੱਕਾ ਰੁਜ਼ਗਾਰ ਦੇ ਦਿੱਤਾ, ਘਰ ਘਰ ਨੌਕਰੀ, ਸਮਾਰਟ ਫੋਨ, ਆਟਾ ਦਾਲ ਨਾਲ ਚੀਨੀ ਘਿਓ ਚਾਹ ਪੱਤੀ ਕਦੋਂ ਮਿਲੇਗੀ। ਸਰੂਪ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ੍ਹ ਹੋ ਚੁੱਕੀ ਅਤੇ ਹਰ ਵਰਗ ਤ੍ਰਾਹੀ ਤ੍ਰਾਹੀ ਕਰ ਕੇ ਸਰਕਾਰ ਤੋਂ ਛੁਟਕਾਰਾ ਚਾਹੁੰਦਾ ਹੈ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਪੰਜਾਬ ਨੇ ਤਰੱਕੀ ਕੀਤੀ ਅਤੇ ਆਉਂਦੀ ਸਰਕਾਰ ਵਿਚ ਨੌਜਵਾਨਾਂ ਨੂੰ ਰੁਜ਼ਗਾਰ ਦੇ ਸਾਧਨ ਮੁਹੱਈਆ ਕਰਵਾਏ ਜਾਣਗੇ ਅਤੇ ਹਰ ਖੇਤਰ ਵਿੱਚ ਕੰਮ ਕਰਦੇ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇਗਾ ।ਉਨ੍ਹਾਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੀਆਂ ਮੰਗਾਂ ਦੀ ਪੂਰਨ ਹਮਾਇਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਹਰ ਮੰਗ ਪੂਰੀ ਕੀਤੀ ਜਾਵੇਗੀ ਅੱਜ 20 ਦਿਨਾਂ ਲਈ ਬਚੀ ਪੰਜਾਬ ਸਰਕਾਰ ਤੋਂ ਕੁੱਟ ਖਾਣ ਦੀ ਕੋਈ ਜ਼ਰੂਰਤ ਨਹੀਂ।

Related posts

ਬਠਿੰਡਾ ਨਗਰ ਨਿਗਮ ਦੀ ਪਲਾਸਟਿਕ ਰਹਿੰਦ-ਖੂੰਹਦ ਤੋਂ ਸੜਕਾਂ ਬਣਾਉਣ ਦੀ ਪਹਿਲ

punjabusernewssite

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਮਾਈਸਰਖਾਨਾ ਦੇ ਮੰਦਰ ਵਿਖੇ ਹੋਈ ਨਤਮਸਤਕ

punjabusernewssite

ਸੁਖਬੀਰ ਬਾਦਲ ਪਹੁੰਚੇ ਮੋਹਿਤ ਗੁਪਤਾ ਦੇ ਘਰ,ਜਾਣਿਆ ਹਾਲ ਚਾਲ

punjabusernewssite