ਪੰਜਾਬੀ ਖ਼ਬਰਸਾਰ ਬਿਉਰੋ
ਮਾਨਸਾ, 26 ਦਸੰਬਰ: ਸਿੱਖਿਆ ਵਿਕਾਸ ਮੰਚ ਮਾਨਸਾ ਅਤੇ ਨਹਿਰੂ ਯੁਵਾ ਕੇਂਦਰ ਮਾਨਸਾ ਵੱਲ੍ਹੋਂ ਜ਼ਿਲ੍ਹਾ ਯੂਥ ਅਫਸਰ ਡਾ ਸੰਦੀਪ ਘੰਡ ਦੀ ਅਗਵਾਈ ਚ ਯੁਵਾ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਿਹਾੜੇ ਮੌਕੇ ਮਾਤਾ ਗੁਜਰੀ ਪਬਲਿਕ ਸਕੂਲ ਮਾਨਸਾ ਵਿਖੇ ਇਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਬੱਚਿਆਂ ਨੂੰ ਛੋਟੇ ਸਾਹਿਬਜਾਦਿਆਂ ਦੀਆਂ ਕੁਰਬਾਨੀਆਂ ਦੇ ਲਸਾਨੀ ਇਤਿਹਾਸ ਬਾਰੇ ਲਿਟਰੇਚਰ ਵੰਡਿਆ ਗਿਆ। ਡਾ ਸੰਦੀਪ ਘੰਡ ਨੇ ਦਸਿਆ ਕਿ ਛੋਟੇ ਸਾਹਿਬਜ਼ਾਦਿਆਂ ਸਬੰਧੀ ਇਸ ਕਿਤਾਬਚੇ ਨੁੰ ਸਿੱਖਿਆ ਵਿਭਾਗ ਮਾਨਸਾ ਦੇ ਸਹਿਯੋਗ ਨਾਲ ਜਿਲੇ ਦੇ ਸਮੂਹ ਸਕੂਲਾਂ ਵਿੱਚ ਪਹੁੰਚਾਇਆ ਜਾਵੇਗਾ ਤਾਂ ਜੋ ਵਥ ਤੋਂ ਵੱਧ ਬੱਚੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਬਾਰੇ ਜਾਣ ਸਕਣ। ਉਹਨਾ ਦੱਸਿਆ ਕਿ ਸ਼੍ਰੀ ਸਹਿਜ ਪਾਠ ਸੇਵਾ ਸੁਸਾਇਟੀ ਅਤੇ ਭਾਈ ਰਾਜਪਾਲ ਸਿੰਘ ਅਤੇ ਭਾਈ ਸਤਨਾਮ ਸਿੰਘ ਵੱਲੋ ਇਸ ਲਿਟਰੇਚਰ ਦੀ ਵੰਡ ਮੁਫਤ ਕੀਤੀ ਜਾ ਰਹੀ ਹੈ। ਸਮਾਗਮ ਨੂੰ ਸੰਬੋਧਨ ਕਰਦਿਆਂ ਹਰਪ੍ਰੀਤ ਸਿੰਘ ਬਹਿਣੀਵਾਲ,ਸਿਖਿਆ ਵਿਕਾਸ ਮੰਚ ਦੇ ਪ੍ਰਧਾਨ ਹਰਦੀਪ ਸਿੰਘ ਸਿੱਧੂ ਅਤੇ ਮਾਤਾ ਗੁਜਰੀ ਪਬਲਿਕ ਸਕੂਲ ਦੇ ਪ੍ਰਧਾਨ ਕੁਲਦੀਪ ਸਿੰਘ ਚਹਿਲ ਨੇ ਦੱਸਿਆ ਕਿ ਗੁਰੂ ਸਾਹਿਬਾਨਾਂ ਦੀਆਂ ਅਥਾਹ ਕੁਰਬਾਨੀਆਂ ਨਾਲ ਇਤਿਹਾਸ ਭਰਿਆ ਪਿਆ ਹੈ,ਪਰ ਉਨ੍ਹਾਂ ਦੀਆਂ ਕੁਰਬਾਨੀਆਂ ਦੇ ਮੱਦੇਨਜ਼ਰ ਸਾਨੂੰ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਾਣੂ ਕਰਵਾਉਣ ਦੀ ਲੋੜ ਹੈ। ਉਨ੍ਹਾਂ ਨੇ ਦੱਸਿਆ ਕਿ ਛੋਟੀ ਉਮਰੇ ਸਾਹਿਬਜਾਦਿਆਂ ਦੀਆਂ ਕੁਰਬਾਨੀਆਂ ਦੇ ਨਾਲ ਪੂਰੇ ਪਰਿਵਾਰ ਦੀ ਕੁਰਬਾਨੀ ਕਿਸੇ ਇਤਿਹਾਸ ਚ ਨੀ ਮਿਲਦੇ। ਸਮਾਗਮ ਨੂੰ ਸਮਾਜ ਸੇਵੀ ਯਾਦਵਿੰਦਰ ਸਿੰਘ ਬਹਿਣੀਵਾਲ,ਚੌਕੀ ਇੰਚਾਰਜ਼ ਭਗਵੰਤ ਸਿੰਘ ਕਸ਼ਮੀਰ ਸਿੰਘ ਸਾਬਕਾ ਸਰੰਪਚ ਚਹਿਲਾਂਵਾਲੀੰ,ਗੁਰਮੀਤ ਸਿੰਘ ਧਿੰਗੜ ਹਰਪ੍ਰੀਤ ਕੋਰ,ਗੁਰਸਿਮਰ ਸਿੰਘ ਅਤੇ ਭਿੰਦਰ ਸਿੰਘ ਸਮੂਹ ਅਧਿਆਪਕ ਮਾਤਾ ਗੁਜਰੀ ਪਬਲਿਕ ਸਕੂਲ ਬਹਿਣੀਵਾਲ ਨੇ ਞੀ ਸੰਬੋਧਨ ਕੀਤਾ। ਪ੍ਰਿਸੀਪਲ ਮੋਨਿਕਾ ਗੁਪਤਾ ਮਾਤਾ ਗੁਜਰੀ ਪਬਲਿਕ ਸਕੂਲ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।
Share the post "ਸ਼ਾਹਿਬਜਾਦਿਆ ਦੀ ਸ਼ਹੀਦੀ ਤੋ ਬੱਚਿਆਂ ਨੁੰ ਪ੍ਰੇਰਨਾ ਲੈਣੀ ਚਾਹੀਦੀ ਹੈ: ਡਾ ਸੰਦੀਪ ਘੰਡ"