ਪੰਜਾਬੀ ਖ਼ਬਰਸਾਰ ਬਿਉਰੋ
ਬਾਦਲ, 2 ਮਈ – ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਪਰਿਵਾਰ ਨਾਲ ਉਹਨਾਂ ਦੇ ਅਕਾਲ ਚਲਾਣੇ ਦਾ ਅਫ਼ਸੋਸ ਪ੍ਰਗਟ ਕੀਤਾ। ਉਹਨਾਂ ਸੁਖਬੀਰ ਸਿੰਘ ਬਾਦਲ, ਬੀਬਾ ਹਰਸਿਮਰਤ ਕੌਰ ਬਾਦਲ ਅਤੇ ਮਨਪ੍ਰੀਤ ਸਿੰਘ ਬਾਦਲ ਨਾਲ ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਆਪਣੀਆਂ ਯਾਦਾਂ ਸਾਂਝੀਆਂ ਕੀਤੀਆਂ। ਸ਼੍ਰੀ ਸਿੱਧੂ ਨੇ ਇਸ ਮੌਕੇ ਮੌਜੂਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਨਾਲ ਪੰਜਾਬ ਦੀ ਸਿਆਸਤ ਦੇ ਉਸ ਯੁੱਗ ਦਾ ਅੰਤ ਹੋ ਗਿਆ ਹੈ ਜਿਸ ਨੂੰ ਪੇਂਡੂ ਵਿਕਾਸ, ਕਿਸਾਨ ਭਲਾਈ ਅਤੇ ਉਦਾਰਵਾਦੀ ਸਿਆਸਤ ਦੇ ਦੌਰ ਵਜੋਂ ਜਾਣਿਆ ਜਾਵੇਗਾ। ਉਹਨਾਂ ਕਿਹਾ ਕਿ ਸਰਦਾਰ ਬਾਦਲ ਨਿਮਰਤਾ, ਸਾਦਗੀ, ਸਾਫਗੋਈ, ਰਿਸ਼ਤਿਆਂ ਦੀ ਪਾਕੀਗਜੀ ਨਿਭਾਉਣ ਅਤੇ ਮਰਿਆਦਾ ਦੀ ਪਾਲਣਾ ਕਰਨ ਵਰਗੇ ਇਨਸਾਨੀ ਗੁਣਾਂ ਦਾ ਮੁਜੱਸਮਾ ਸਨ।ਉਨ੍ਹਾਂ ਕਿਹਾ ਕਿ ਬਾਦਲ ਦਾ ਸਦਾ ਸਿੱਖਣ ਵਾਲਾ ਰਵੱਈਆ, ਨਿਮਰਤਾ, ਵਿਰੋਧੀਆਂ ਪ੍ਰਤੀ ਸਤਿਕਾਰ, ਨਿਰਪੱਖ ਵਿਹਾਰ ਅਤੇ ਵਿਕਾਸ ਲਈ ਜੋਸ਼ ਨੇ ਉਹਨਾਂ ਨੂੰ ਹਮੇਸ਼ਾ ਵੱਖਰਾ ਸਿਆਸਤਦਾਨ ਵਜੋਂ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦਾ ਹਾਲ ਹੀ ਵਿੱਚ ਪ੍ਰਕਾਸ਼ਿਤ ਲੇਖ ਦਰਸਾਉਂਦਾ ਹੈ ਕਿ ਪ੍ਰਧਾਨ ਮੰਤਰੀ ਬਾਦਲ ਸਾਹਿਬ ਨਾਲ ਕਿੰਨੇ ਜਜ਼ਬਾਤੀ ਤੌਰ ’ਤੇ ਜੁੜੇ ਹੋਏ ਸਨ।
ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਬਾਦਲ ਪਰਿਵਾਰ ਨਾਲ ਦੁੱਖ ਵੰਡਾਇਆ
15 Views