Punjabi Khabarsaar
ਸਾਡੀ ਸਿਹਤ

ਸਿਵਲ ਸਰਜਨ ਨੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਅਤੇ ਗਰੀਨ ਦਿਵਾਲੀ ਮਨਾਉਣ ਦੀ ਕੀਤੀ ਅਪੀਲ

ਬਠਿੰਡਾ, 10 ਨਵੰਬਰ:ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਨੇ ਜਿਲ੍ਹਾ ਵਾਸੀਆਂ ਨੂੰ ਪ੍ਰਦੂਸ਼ਣ ਰਹਿਤ ਅਤੇ ਪਟਾਖਿਆਂ ਤੋਂ ਰਹਿਤ ਗਰੀਨ ਦਿਵਾਲੀ ਮਨਾਉਣ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਪਟਾਖਿਆਂ ਤੋਂ ਨਿਕਲਿਆ ਧੂੰਆਂ ਅਤੇ ਪ੍ਰਦੂਸ਼ਣ ਨਾਲ ਕਈ ਬਿਮਾਰੀਆਂ ਜਿਵੇ ਸਾਹ, ਦਮਾ, ਦਿਲ, ਅੱਖਾਂ, ਚਮੜੀ, ਕੈਂਸਰ ਅਤੇ ਤਪਦਿਕ ਦੀਆਂ ਬਿਮਾਰੀਆਂ ਦਾ ਕਾਰਣ ਬਣਦਾ ਹੈ। ਖਾਸ ਕਰਕੇ ਬੱਚੇ, ਬਜ਼ੁਰਗ ਅਤੇ ਗਰਭਵਤੀ ਮਾਵਾਂ ਇਸ ਦੀ ਲਪੇਟ ਵਿੱਚ ਜਲਦੀ ਆ ਜਾਂਦੇ ਹਨ।

30 ਨਵੰਬਰ ਨੂੰ ਕੌਮੀ ਮਾਰਗ ਨੂੰ ਕੀਤਾ ਜਾਵੇਗਾ ਜਾਮ :-ਮੋਰਚਾ ਆਗੂ

ਉਹਨਾਂ ਵਾਤਾਵਰਣ ਦੀ ਸ਼ੁਧਤਾ ਲਈ ਪੌਦੇ ਲਗਾ ਕੇ ਹਰੀ ਦਿਵਾਲੀ ਮਨਾਉਣ ਦੀ ਅਪੀਲ ਕੀਤੀ। ਡਾ ਤੇਜਵੰਤ ਸਿੰਘ ਨੇ ਕਿਹਾ ਕਿ ਤਿਉਹਾਰ ਦੇ ਮੱਦੇਨਜਰ ਲੋਕਾਂ ਨੂੰ ਸ਼ੁੱਧ ਘਰ ਦਾ ਖਾਣਾ, ਘਰ ਦੀਆਂ ਬਣੀਆਂ ਮਿਠਾਈਆਂ ਅਤੇ ਫ਼ਲ ਖਾਣੇ ਚਾਹੀਦੇ ਹਨ ਅਤੇ ਬਾਜ਼ਾਰਾਂ ਦੇ ਖਾਣੇ, ਸ਼ਰਾਬ ਅਤੇ ਹੋਰ ਨਸ਼ਿਆਂ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਦਿਵਾਲੀ ਸਮੇਂ ਸਿਹਤ ਪ੍ਰਤੀ ਕੋਈ ਵੀ ਮੁਸ਼ਕਿਲ ਆਵੇ ਤਾਂ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿਖੇ ਸੰਪਰਕ ਕੀਤਾ ਜਾਵੇ। ਸਿਹਤ ਵਿਭਾਗ ਵੱਲੋਂ ਮਾਹਿਰ ਡਾਕਟਰਾਂ ਦੀ ਟੀਮਾਂ ਦਾ ਵਿਸ਼ੇਸ ਪ੍ਰਬੰਧ ਕੀਤਾ ਜਾਵੇਗਾ।

Related posts

ਵਿਸਾਲ ਕੈਂਪ ’ਚ 75 ਖੂਨਦਾਨੀਆਂ ਨੇ ਕੀਤਾ ਖੂਨਦਾਨ

punjabusernewssite

ਸਿਵਲ ਹਸਪਤਾਲ ਵਿਖੇ ਖੂਨਦਾਨ ਕੈਂਪ ਆਯੋਜਿਤ

punjabusernewssite

ਇਲਾਜ਼ ਲਈ ਹਸਪਤਾਲ ਜਾਣ ਵਾਲੇ ਹੋਣ ਸਾਵਧਾਨ, ਅੱਜ ਨਹੀਂ ਖੁੱਲੇਗੀ ਓਪੀਡੀ

punjabusernewssite