ਸੁਖਜਿੰਦਰ ਮਾਨ
ਬਠਿੰਡਾ, 11 ਜੁਲਾਈ: ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਦੀ ਅਗਵਾਈ ਹੇਠ ਜੱਚਾ-ਬੱਚਾ ਹਸਪਤਾਲ ਵਿਖੇ ਜ਼ਿਲ੍ਹਾ ਪੱਧਰੀ ’ਵਿਸ਼ਵ ਅਬਾਦੀ ਦਿਵਸ’ ਸਬੰਧੀ ਸਮਾਗਮ ’ਪਰਿਵਾਰ ਨਿਯੋਜਨ ਦਾ ਅਪਣਾਓ ਉਪਾਏ, ਲਿਖੋ ਤਰੱਕੀ ਦਾ ਨਵਾਂ ਅਧਿਆਏ’ ਨਾਅਰੇ ਹੇਠ ਮਨਾਇਆ ਗਿਆ।ਇਸ ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸੁਖਜਿੰਦਰ ਸਿੰਘ ਗਿੱਲ ਵੱਲੋਂ ਕੀਤੀ ਗਈ। ਇਸ ਸਮਾਗਮ ਵਿੱਚੋਂ ਜ਼ਿਲ੍ਹਾ ਟੀਕਾ ਕਰਨ ਅਫਸਰ ਡਾ. ਮੀਨਾਕਸ਼ੀ ਸਿੰਗਲਾ, ਡਾ. ਸਤੀਸ਼ ਜਿੰਦਲ ਸੀਨੀਅਰ ਮੈਡੀਕਲ ਅਫ਼ਸਰ ਜੱਚਾ ਬੱਚਾ ਹਸਪਤਾਲ, ਬਠਿੰਡਾ, ਗਾਇਨਾਕਲੋਜਿਸਟ ਡਾ. ਲਿਪਸੀ, ਡਿਪਟੀ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ, ਬਲਾਕ ਐਜੂਕੇਟਰ ਪਵਨਜੀਤ ਕੌਰ, ਨਰਿੰਦਰ ਕੁਮਾਰ ਜ਼ਿਲ੍ਹਾ ਬੀਸੀਸੀ ਕੁਆਰਡੀਨੇਟਰ ਹਾਜ਼ਰ ਸਨ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਐਸ.ਐਸ.ਗਿੱਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਵੱਧ ਰਹੀ ਅਬਾਦੀ ਇਕ ਵਿਕਰਾਲ ਰੂਪ ਧਾਰਣ ਕਰੀ ਖੜ੍ਹੀ ਹੈ। ਜੇਕਰ ਅਸੀਂ ਆਉਣ ਵਾਲੇ ਸਮੇਂ ਵਿੱਚ ਇਸ ਸਮੱਸਿਆ ਵੱਲ ਧਿਆਨ ਨਾ ਦਿੱਤਾ ਤਾਂ ਇਸ ਦੇ ਨਤੀਜੇ ਹੋਰ ਵੀ ਭਿਆਨਕ ਹੋ ਸਕਦੇ ਹਨ। ਉਹਨਾਂ ਕਿਹਾ ਕਿ ਇਸ ਸਮੱਸਿਆ ਨੂੰ ਠੱਲ ਪਾਉਣ ਲਈ ਨਾਰੀ ਸ਼ਕਤੀ ਲਈ ਸਿੱਖਿਆ ਸਭ ਤੋਂ ਜ਼ਰੂਰੀ ਹੈ। ਇਸ ਮੌਕੇ ਡਾ. ਲਿਪਸੀ ਨੇ ਕਿਹਾ ਕਿ ਯੋਗ ਜੋੜਿਆਂ ਦੀ ਕੌਂਸਲਿੰਗ ਕੀਤੀ ਜਾਵੇ ਅਤੇ ਉਹਨਾਂ ਨੂੰ ਪਰਿਵਾਰ ਨਿਯੋਜਨ ਦੇ ਸਾਧਨਾਂ ਦੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਆਪਣੇ ਭਵਿੱਖ ਅਤੇ ਖੁਸ਼ਹਾਲ ਜੀਵਨ ਲਈ ਪਰਿਵਾਰ ਸਹੀ ਯੋਜਨਾਬੰਦੀ ਕਰ ਸਕਣ। ਡਾ. ਸਤੀਸ਼ ਜਿੰਦਲ ਵੱਲੋਂ ਪਰਿਵਾਰ ਨਿਯੋਜਨ ਪ੍ਰੋਗਰਾਮ ਵਿੱਚ ਪੁਰਸ਼ਾਂ ਦੇ ਯੋਗਦਾਨ ’ਤੇ ਜ਼ੋਰ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਪੁਰਸ਼ਾਂ ਦੀ ਚੀਰਾ ਰਹਿਤ ਨਸਬੰਦੀ ਇੱਕ ਸੌਖਾ ਅਤੇ ਸਰਲ ਤਰੀਕਾ ਹੈ। ਇਸ ਅਪ੍ਰੇਸ਼ਨ ਲਈ ਸਰਕਾਰ ਵੱਲੋਂ 1100/- ਰੁਪਏ ਦੀ ਬੈਂਕ ਰਾਸ਼ੀ ਵੀ ਦਿੱਤੀ ਜਾਂਦੀ ਹੈ।ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸਿੰਗਲਾ, ਡਿਪਟੀ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ, ਕੌਂਸਲਰ ਚਰਨਪਾਲ ਕੌਰ ਅਤੇ ਨਰਿੰਦਰ ਜ਼ਿਲ੍ਹਾ ਬੀਸੀਸੀ ਕੁਆਰਡੀਨੇਟਰ ਵਲੋਂ ਵੀ ਵਿਸ਼ਵ ਆਬਾਦੀ ਦਿਵਸ ਸਬੰਧੀ ਆਪਣੇ ਆਪਣੇ ਵਿਚਾਰ ਕੀਤੇ ਗਏ।ਪਿਛਲੇ ਸਾਲ ਦੌਰਾਨ ਪਰਿਵਾਰ ਨਿਯੋਜਨ ਪ੍ਰੋਗਰਾਮ ਦੀਆਂ ਸੇਵਾਵਾਂ ਵਿੱਚ ਵਧੀਆ ਕਾਰਗੁਜ਼ਾਰੀ ਲਈ ਏ.ਐਨ.ਐਮ. ਹਰਜਿੰਦਰ ਕੌਰ, ਯੂ.ਪੀ.ਐਚ.ਸੀ ਬੇਅੰਤ ਨਗਰ ਨੂੰ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਲੋਂ ਜਾਰੀ ਸਨਮਾਨ ਪੱਤਰ ਵੀ ਦਿੱਤਾ ਗਿਆ।ਇਸ ਮੌਕੇ ਨਰਸਿੰਗ ਸਿਸਟਰ ਕੁਲਦੀਪ ਕੋਰ, ਪਰਮਜੀਤ ਕੌਰ, ਸੁਖਵਿੰਦਰ ਕੌਰ, ਸੰਤੋਸ਼ ਰਾਣੀ, ਬਲਦੇਵ ਸਿੰਘ, ਐਲ.ਐਚ.ਵੀਜ਼, ਏ.ਐਨ.ਐਮਜ਼, ਆਸ਼ਾ ਫੈਸੀਲੀਟੇਟਰ, ਆਸ਼ਾ ਵਰਕਰਾਂ ਹਾਜ਼ਰ ਸਨ।
ਸਿਹਤ ਵਿਭਾਗ ਵਲੋਂ ਵਿਸਵ ਆਬਾਦੀ ਦਿਵਸ ਮੌਕੇ ਪ੍ਰੋਗਰਾਮ ਦਾ ਆਯੋਜਨ
8 Views