30 ਸਾਲ ਤੋਂ ਉਪਰ ਹਰੇਕ ਵਿਅਕਤੀ ਸਾਲ ਵਿੱਚ ਇੱਕ ਵਾਰ ਆਪਣੇ ਸ਼ੂਗਰ ਦੀ ਜਾਂਚ ਜਰੂਰ ਕਰਵਾਉਣ:ਸਿਵਲ ਸਰਜਨ
ਸੁਖਜਿੰਦਰ ਮਾਨ
ਬਠਿੰਡਾ, 24 ਦਸੰਬਰ:ਪੰਜਾਬ ਸਰਕਾਰ ਲੋਕਾਂ ਨੂੰ ਵਧੀਆਂ ਸਿਹਤ ਸੇਵਾਵਾਂ ਅਤੇ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਲਈ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿਲੋਂ ਦੀ ਅਗਵਾਈ ਵਿੱਚ ਬਠਿੰਡਾ ਸਾਈਕਲਿੰਗ ਗਰੁੱਪ ਦੇ ਸਹਿਯੋਗ ਨਾਲ ਬਠਿੰਡਾ ਸ਼ਹਿਰ ਵਿੱਚ ਸ਼ੂਗਰ ਪ੍ਰਤੀ ਜਾਗਰੂਕਤਾ ਰੈਲੀ ਕੱਢੀ ਗਈ। ਇਸ ਵਿਚ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਸੁਖਜਿੰਦਰ ਸਿੰਘ ਗਿੱਲ, ਜਿਲ੍ਹਾ ਮਾਸ ਮੀਡੀਆ ਅਫ਼ਸਰ ਕੁਲਵੰਤ ਸਿੰਘ , ਜਿਲ੍ਹਾ ਬੀ ਸੀ ਸੀ ਕੁਆਰਡੀਨੇਟਰ ਨਰਿੰਦਰ ਕੁਮਾਰ ਅਤੇ ਗਗਨਦੀਪ ਭੁੱਲਰ ਬੀਈਈ, ਬਲਦੇਵ ਸਿੰਘ, ਪ੍ਰੀਤ ਮਹਿੰਦਰ ਸਿੰਘ ਬਰਾੜ ਪ੍ਰਧਾਨ ਬਠਿੰਡਾ ਸਾਈਕਲਿੰਗ ਗਰੁੱਪ ਦੇ ਸਮੂਹ ਮੈਂਬਰਾਂ ਨੇ ਭਾਗ ਲਿਆ। ਇਸ ਰੈਲੀ ਨੂੰ ਡਾ ਤੇਜਵੰਤ ਸਿੰਘ ਢਿੱਲੋਂ ਨੇ ਫਾਇਰ ਬਗ੍ਰੇਡ ਚੌਕ ਤੋ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਰੈਲੀ ਵੱਖ ਵੱਖ ਬਜ਼ਾਰਾਂ ਵਿੱਚ ਹੁੰਦੀ ਹੋਈ ਦਫ਼ਤਰ ਸਿਵਲ ਸਰਜਨ ਵਿਖੇ ਸਮਾਪਤ ਕੀਤੀ ਗਈ। ਦਫ਼ਤਰ ਸਿਵਲ ਸਰਜਨ ਵਿਖੇ ਡਾ ਸੁਖਜਿੰਦਰ ਸਿੰਘ ਗਿੱਲ ਜਿਲ੍ਹਾ ਪਰਿਵਾਰ ਭਲਾਈ ਅਫਸਰ ਨੇ ਦੱਸਿਆ ਕਿ ਸਮਾਜ ਵਿੱਚ ਸ਼ੂਗਰ ਦੀ ਬਿਮਾਰੀ ਦਿਨ ਪ੍ਰਤੀ ਦਿਨ ਵਧ ਰਹੀ ਹੈ। ਜਿਸ ਦਾ ਮੁੱਖ ਕਾਰਣ ਸਾਡੇ ਖਾਣ ਪੀਣ ਦੀਆਂ ਮਾੜੀਆਂ ਆਦਤਾਂ, ਮੋਟਾਪਾ, ਖਾਨਦਾਨੀ ਸ਼ੂਗਰ, ਜ਼ਿਆਦਾ ਬਲੱਡ ਪ੍ਰੈਸ਼ਰ ਰਹਿਣਾ, ਕਸਰਤ ਨਾ ਕਰਨਾ, ਸੰਤੁੁਲਿਤ ਭੋਜਨ ਨਾ ਲੈਣਾ, ਜੀਵਨ ਵਿੱਚ ਤਨਾਅ ਦਾ ਹੋਣਾ, ਸਮੇਂ ਸਿਰ ਭੋਜਨ ਨਾ ਲੈਣਾ, ਤੰਬਾਕੂਨੋਸ਼ੀ ਅਤੇ ਸ਼ਰਾਬ ਦਾ ਇਸਤੇਮਾਲ ਹਨ। ਉਹਨਾਂ ਦੱਸਿਆ ਕਿ ਸ਼ੂਗਰ ਦੀ ਬਿਮਾਰੀ ਪੀੜੀ ਦਰ ਪੀੜੀ ਵੀ ਹੋਣ ਦੀ ਸੰਭਾਵਨਾ ਰਹਿੰਦੀ ਹੈ ਪ੍ਰੰਤੂ ਇਸ ਬਿਮਾਰੀ ਸਬੰਧੀ ਜਾਗਰੂਕ ਰਹਿ ਕੇ ਅਤੇ ਪ੍ਰਹੇਜ਼ ਨਾਲ ਬਚਿਆ ਜਾ ਸਕਦਾ ਹੈ।
Share the post "ਸਿਹਤ ਵਿਭਾਗ ਵੱਲੋਂ ਬਠਿੰਡਾ ਸਾਈਕਲਿੰਗ ਗਰੁੱਪ ਦੇ ਸਹਿਯੋਗ ਨਾਲ ਸ਼ਹਿਰ ਵਿੱਚ ਕੱਢੀ ਜਾਗਰੂਕਤਾ ਰੈਲੀ"