Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਸੀ.ਬੀ.ਜੀ. ਪਲਾਂਟਾਂ ਤੋਂ ਪੈਦਾ ਹੋਈ ਆਰਗੈਨਿਕ ਖਾਦ ਦੀ ਖੇਤੀ ਤੇ ਬਾਗਬਾਨੀ ‘ਚ ਵਰਤੋਂ ਨੂੰ ਸਰਕਾਰ ਕਰੇਗੀ ਉਤਸਾਹਿਤ: ਅਮਨ ਅਰੋੜਾ

15 Views

ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਸੀ.ਬੀ.ਜੀ. ਪਲਾਂਟਾਂ ਦੀ ਖਾਦ ਦੀ ਵਰਤੋਂ ਨੂੰ ਉਤਸਾਹਿਤ ਕਰਨ ਦੇ ਢੰਗ-ਤਰੀਕਿਆਂ ਬਾਰੇ ਵਿਚਾਰ ਵਟਾਂਦਰਾ
ਕੈਬਨਿਟ ਮੰਤਰੀ ਵੱਲੋਂ ਬਾਇਓ-ਗੈਸ ਪਲਾਂਟ ਨਿਵੇਸਕਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ
ਨਿਵੇਸਕਾਂ ਵੱਲੋਂ ਸੈਸਨ ਬੁਲਾਉਣ ਲਈ ਸਰਕਾਰ ਦੇ ਯਤਨਾਂ ਦੀ ਸਲਾਘਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 17 ਅਗਸਤ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪਲਾਂਟਾਂ ਵੱਲੋਂ ਪੈਦਾ ਕੀਤੀ ਜਾ ਰਹੀ ਫਰਮੈਂਟੇਡ ਆਰਗੈਨਿਕ ਮੈਨਿਓਰ (ਖਾਦ) ਦੀ ਖੇਤੀਬਾੜੀ, ਬਾਗਬਾਨੀ ਅਤੇ ਫੁੱਲਾਂ ਦੀ ਖੇਤੀ ਵਿੱਚ ਵਰਤੋਂ ਨੂੰ ਉਤਸਾਹਿਤ ਕਰਨ ਦੀ ਯੋਜਨਾ ਬਣਾ ਰਹੀ ਹੈ। ਇਹ ਜਾਣਕਾਰੀ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇਥੇ ਪੇਡਾ ਵਿੱਚ ਸਮਾਗਮ ਬਾਅਦ ਦਿੱਤੀ। ਸ੍ਰੀ ਅਰੋੜਾ ਅਤੇ ਉਨ੍ਹਾਂ ਦੇ ਕੈਬਨਿਟ ਸਾਥੀ ਅਤੇ ਖੇਤੀਬਾੜੀ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਅਤੇ ਨਿਵੇਸਕਾਂ ਨੂੰ ਇੱਕ ਵਿਆਪਕ ਪ੍ਰਣਾਲੀ ਤਿਆਰ ਕਰਨ ਲਈ ਕਿਹਾ ਤਾਂ ਜੋ ਇਨ੍ਹਾਂ ਸੀ.ਬੀ.ਜੀ. ਪਲਾਂਟਾਂ ਵੱਲੋਂ ਤਿਆਰ ਕੀਤੀ ਜਾ ਰਹੀ ਖਾਦ ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਝੋਨੇ ਦੀ ਪਰਾਲੀ ਅਤੇ ਹੋਰ ਖੇਤੀ ਰਹਿੰਦ-ਖੂੰਹਦ ‘ਤੇ ਆਧਾਰਿਤ ਕੁੱਲ 492.58 ਟਨ ਪ੍ਰਤੀ ਦਿਨ ਸਮਰੱਥਾ ਵਾਲੇ 42 ਸੀ.ਬੀ.ਜੀ. ਪ੍ਰਾਜੈਕਟ ਪਹਿਲਾਂ ਹੀ ਅਲਾਟ ਕੀਤੇ ਗਏ ਹਨ ਅਤੇ ਕੁੱਲ 33.23 ਟਨ ਸੀ.ਬੀ.ਜੀ. ਪ੍ਰਤੀ ਦਿਨ ਦੀ ਸਮਰੱਥਾ ਵਾਲਾ ਏਸੀਆ ਦਾ ਸਭ ਤੋਂ ਵੱਡਾ ਸੀ.ਬੀ.ਜੀ. ਪਲਾਂਟ ਹਾਲ ਹੀ ਵਿਚ ਸੰਗਰੂਰ ਦੇ ਪਿੰਡ ਭੁਟਾਲ ਕਲਾਂ ਵਿਖੇ ਕਾਰਜਸੀਲ ਕੀਤਾ ਗਿਆ ਹੈ। ਇਨ੍ਹਾਂ ਸਾਰੇ ਸੀ.ਬੀ.ਜੀ. ਪਲਾਂਟਾਂ ਦੇ ਕਾਰਜਸ਼ੀਲ ਹੋਣ ‘ਤੇ ਸਾਲਾਨਾ ਘੱਟੋ-ਘੱਟ 5 ਲੱਖ ਟਨ ਫਰਮੈਂਟਿਡ ਆਰਗੈਨਿਕ ਖਾਦ (ਐਫਓਐਮ) ਪੈਦਾ ਹੋਣ ਦੀ ਉਮੀਦ ਹੈ।ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਕਿਹਾ ਕਿ ਇਸ ਖਾਦ ਦੀ ਵਰਤੋਂ ਜਮੀਨ ਦੇ ਪੌਸਟਿਕ ਤੱਤਾਂ, ਉਪਜ, ਪੌਸਟਿਕ ਗੁਣਾਂ, ਫਸਲਾਂ ਦੀ ਗੁਣਵੱਤਾ ਵਿੱਚ ਵਾਧਾ ਕਰੇਗੀ ਅਤੇ ਜਿਣਸ ਦੀ ਜੈਵਿਕ ਤੇ ਅਜੈਵਿਕ ਤੱਤਾਂ ਪ੍ਰਤੀ ਸਹਿਣਸੀਲਤਾ ਨੂੰ ਵਧਾਏਗੀ। ਇਸ ਦੇ ਨਾਲ ਹੀ ਇਹ ਭਾਰੀ ਧਾਤਾਂ ਦੇ ਰਲਾਅ ਨੂੰ ਰੋਕਣ ਦੇ ਨਾਲ-ਨਾਲ ਸਥਾਨਕ ਉਦਯੋਗਾਂ ਨੂੰ ਵੀ ਹੁਲਾਰਾ ਦੇਵੇਗੀ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਪ੍ਰਾਜੈਕਟ ਨਾਲ ਨਾ ਸਿਰਫ ਕਿਸਾਨਾਂ ਨੂੰ ਚੰਗੀ ਕਿਸਮ ਦੀ ਜੈਵਿਕ ਖਾਦ ਮਿਲੇਗੀ ਸਗੋਂ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਇਹ ਸੜਕਾਂ, ਰੇਲਵੇ, ਸਹਾਇਕ ਉਦਯੋਗਾਂ, ਬੁਨਿਆਦੀ ਢਾਂਚੇ ਦੇ ਵਿਕਾਸ ਤੋਂ ਇਲਾਵਾ ਸਾਫ ਅਤੇ ਸਵੱਛ ਊਰਜਾ ਨੂੰ ਯਕੀਨੀ ਬਣਾਉਣਗੇ। ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਅਤੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ ਯੂਨੀਵਰਸਿਟੀ (ਗਡਵਾਸੂ) ਨੂੰ ਪੇਡਾ/ਸੀ.ਬੀ.ਜੀ. ਪ੍ਰਾਜੈਕਟ ਡਿਵੈੱਲਪਰਾਂ ਨਾਲ ਮਿਲ ਕੇ ਇਸ ਸਬੰਧੀ ਸੰਭਾਵਨਾਵਾਂ ਦੀ ਪੜਚੋਲ ਕਰਨ ਦੇ ਨਿਰਦੇਸ ਦਿੱਤੇ ਅਤੇ ਪੀਏਯੂ ਅਤੇ ਗਡਵਾਸੂ ਨੂੰ ਫਰਮੈਂਟਿਡ ਆਰਗੈਨਿਕ ਖਾਦ ਦੀ ਜਾਂਚ, ਗਰੇਡਿੰਗ, ਪ੍ਰਮਾਣੀਕਰਣ ਅਤੇ ਮਾਰਕੀਟਿੰਗ ਦੇ ਰੂਪ ਵਿੱਚ ਸਰਗਰਮ ਸਹਿਯੋਗ ਦੇਣ ਲਈ ਵੀ ਕਿਹਾ।ਕੈਬਨਿਟ ਮੰਤਰੀਆਂ ਨੇ ਨਿਵੇਸਕਾਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਜਲਦੀ ਹੱਲ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਅੱਜ ਦਾ ਸੈਸਨ ਬੁਲਾਉਣ ਵਾਸਤੇ ਸ੍ਰੀ ਅਮਨ ਅਰੋੜਾ ਦੇ ਯਤਨਾਂ ਦੀ ਸਲਾਘਾ ਕਰਦਿਆਂ ਨਿਵੇਸਕਾਂ ਨੇ ਉਮੀਦ ਪ੍ਰਗਟਾਈ ਕਿ ਇਸ ਸੈਸਨ ਨਾਲ ਨਿਵੇਸਕਾਂ ਵਿੱਚ ਵਿਸਵਾਸ ਪੈਦਾ ਹੋਵੇਗਾ ਅਤੇ ਇਸ ਦੇ ਯਕੀਨਨ ਸਾਰਥਿਕ ਨਤੀਜੇ ਸਾਹਮਣੇ ਆਉਣਗੇ।
ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ-ਕਮ-ਏ.ਸੀ.ਐਸ. ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਸ੍ਰੀ ਏ.ਵੇਣੂ ਪ੍ਰਸਾਦ, ਵਧੀਕ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਸਰਵਜੀਤ ਸਿੰਘ, ਸਕੱਤਰ ਖੇਤੀਬਾੜੀ ਸ੍ਰੀ ਅਰਸਦੀਪ ਸਿੰਘ ਥਿੰਦ, ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਸੁਮੀਤ ਜਾਰੰਗਲ, ਗਡਵਾਸੂ ਦੇ ਵੀ.ਸੀ. ਡਾ. ਇੰਦਰਜੀਤ ਸਿੰਘ, ਪੰਜਾਬ ਐਗਰੋ ਦੇ ਐਮ.ਡੀ. ਸ੍ਰੀ ਮਨਜੀਤ ਸਿੰਘ ਬਰਾੜ, ਡਾਇਰੈਕਟਰ ਖੇਤੀਬਾੜੀ ਸ੍ਰੀ ਗੁਰਵਿੰਦਰ ਸਿੰਘ, ਇੰਡੀਅਨ ਆਇਲ ਕਾਰਪੋਰੇਸਨ ਲਿਮਟਿਡ, ਨਵੀਂ ਦਿੱਲੀ ਦੇ ਜੀ.ਐਮ. ਸ੍ਰੀਜੀਤ ਬਾਸੂ, ਐਨ.ਐਫ.ਐਲ. ਚੰਡੀਗੜ੍ਹ ਦੇ ਮਾਰਕੀਟਿੰਗ ਜੀ.ਐਮ. ਸ੍ਰੀ ਰਾਜਬੀਰ ਸਿੰਘ, ਸੰਪੂਰਨਾ ਐਗਰੀ ਵੈਂਚਰ ਪ੍ਰਾਈਵੇਟ ਲਿਮਟਿਡ, ਚੰਡੀਗੜ੍ਹ ਦੇ ਡਾਇਰੈਕਟਰ ਸ੍ਰੀ ਸੰਜੀਵ ਨਾਗਪਾਲ, ਵਰਬੀਓ ਇੰਡੀਆ ਪ੍ਰਾਈਵੇਟ ਲਿਮਟਿਡ, ਚੰਡੀਗੜ੍ਹ ਦੇ ਸੀਈਓ ਸ੍ਰੀ ਆਸੀਸ ਕੁਮਾਰ, ਫਾਰਮ ਗੈਸ ਪ੍ਰਾਈਵੇਟ ਲਿਮਟਿਡ, ਅਹਿਮਦਾਬਾਦ ਦੇ ਡਾਇਰੈਕਟਰ ਸ੍ਰੀ ਸੋਭਨ ਸਾਹੂ, ਪੀ.ਈ.ਐਸ. ਰੀਨਿਊਏਬਲਜ ਪ੍ਰਾਈਵੇਟ ਲਿਮਟਿਡ, ਨਵੀਂ ਦਿੱਲੀ ਦੇ ਜੀ.ਐਮ. ਸ੍ਰੀ ਰਜਨੀਸ ਬਾਂਸਲ, ਐਵਰ ਐਨਵਾਇਰੋ ਰਿਸੋਰਸਜ ਮੈਨੇਜਮੈਂਟ ਪ੍ਰਾਈਵੇਟ ਲਿਮਟਿਡ, ਮੁੰਬਈ ਦੇ ਸੀਈਓ ਸ੍ਰੀ ਬਸੀਰ ਅਹਿਮਦ ਸ?ਿਰਾਜੀ ਅਤੇ ਐਕੁਆਗਰੀਨ ਐਨਰਜੀਜ ਪ੍ਰਾਈਵੇਟ ਲਿਮਟਿਡ, ਮੁਹਾਲੀ ਦੇ ਐਮ.ਡੀ. ਸ੍ਰੀ ਪਰਮਿੰਦਰ ਸਿੰਘ ਵੀ ਹਾਜਰ ਸਨ।

Related posts

ਸੰਜੇ ਦੱਤ ਨਹੀਂ ਲੜਣਗੇ ਲੋਕ ਸਭਾ ਚੋਣ, ਖੁਦ ਦਿੱਤੀ ਸਾਰੀ ਜਾਣਕਾਰੀ, ਪੜ੍ਹੋ

punjabusernewssite

ਨਸ਼ਾ ਤਸਕਰਾਂ ਵਿਰੁੱਧ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ

punjabusernewssite

ਅਕਾਲੀ ਦਲ ਨੇ ਪੰਜਾਬ ਦੇ ਡਾਕਟਰ ਚੰਡੀਗੜ੍ਹੋਂ ਵਾਪਸ ਭੇਜ ਹੋਰ ਪਾਸਿਓਂ ਡਾਕਟਰ ਡੈਪੂਟੇਸ਼ਨ ’ਤੇ ਸੱਦਣ ਦੀ ਤਜਵੀਜ਼ ਦਾ ਕੀਤਾ ਜ਼ੋਰਦਾਰ ਵਿਰੋਧ

punjabusernewssite