ਟਿੱਲਾ ਬਾਬਾ ਫਰੀਦ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ, ਵਿਧਾਇਕ ਫਰੀਦਕੋਟ, ਡੀ.ਸੀ. ਅਤੇ ਐਸ.ਐਸ.ਪੀ. ਹੋਏ ਨਤਮਸਤਕ
ਫਰੀਦਕੋਟ 19 ਸਤੰਬਰ:- ਰਤੇ ਇਸਕ ਖੁਦਾਇ ਰੰਗਿ ਦੀਦਾਰ ਕੇ ।। ਵਿਸਰਿਆ ਜਿਨ੍ਹ ਨਾਮੁ ਤੇ ਭਾਰੁ ਥੀਏ ।।(ਜੋ ਮਨੁੱਖ ਰੱਬ ਦੇ ਪਿਆਰ ਵਿੱਚ ਰੱਤੇ ਹੋਏ ਹਨ, ਜੋ ਮਨੁੱਖ ਰੱਬ ਦੇ ਰੰਗ ਵਿੱਚ ਰੰਗੇ ਹੋਏ ਹਨ, ਉਹ ਅਸਲ ਮਨੁੱਖ ਹਨ । ਪਰ ਜਿਨ੍ਹਾਂ ਨੂੰ ਰੱਬ ਦਾ ਨਾਮ ਭੁੱਲ ਗਿਆ ਹੈ, ਉਹ ਮਨੁੱਖ ਧਰਤੀ ਤੇ ਭਾਰ ਹਨ।
ਭਾਜਪਾ ਦੇ ਅਹੁੱਦੇਦਾਰਾਂ ਦੀ ਜਾਰੀ ਲਿਸਟ ਤੋਂ ਬਾਅਦ ਵੀ ਘਮਾਸਾਨ ਜਾਰੀ, ਗਰੇਵਾਲ ਨੇ 24 ਨੂੰ ਸੱਦੀ ਮੀਟਿੰਗ
ਬਾਬਾ ਫਰੀਦ ਦੀ ਬਾਣੀ ਵਿੱਚ ਅੰਕਿਤ ਇਨ੍ਹਾਂ ਵਿਚਾਰਾਂ ਤੇ ਫੁੱਲ ਚੜਾਉਂਦਿਆਂ ਅੱਜ ਤੜਕਸਾਰ, ਮੇਲੇ ਦੇ ਪਹਿਲੇ ਦਿਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਐਮ.ਐਲ.ਏ ਗੁਰਦਿੱਤ ਸਿੰਘ ਸੇਖੋਂ, ਡੀ.ਸੀ ਵਿਨੀਤ ਕੁਮਾਰ ਅਤੇ ਐਸ.ਐਸ.ਪੀ ਹਰਜੀਤ ਸਿੰਘ ਟਿੱਲਾ ਬਾਬਾ ਫਰੀਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਸਮਾਗਮ ਵਿੱਚ ਸ਼ਾਮਲ ਹੋ ਕੇ ਨਤਮਸਤਕ ਹੋਏ।ਇਸ ਮੌਕੇ ਬੋਲਦਿਆਂ ਸ. ਸੰਧਵਾਂ ਨੇ ਕਿਹਾ ਕਿ ਆਪਾਂ ਸਾਰਿਆਂ ਨੂੰ ਬਾਬਾ ਫਰੀਦ ਦੀ ਬਾਣੀ ਬੇਅੰਤ ਚੀਜ਼ਾਂ ਸਿਖਾਉਂਦੀ ਹੈ। ਜਿਹੜੀ ਚੀਜ਼ ਮਨ ਨੂੰ ਸਭ ਤੋਂ ਵਧੇਰੇ ਪ੍ਰਭਾਵਿਤ ਕਰਦੀ ਹੈ, ਉਹ ਹੈ ਬਾਬਾ ਫਰੀਦ ਦੀ ਮਿੱਠੀ ਬੋਲੀ।
ਜਾਅਲੀ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਬਣਾਉਣ ਵਾਲਿਆਂ ਵਿਰੁਧ ਕਾਨੂੰਨੀ ਕਾਰਵਾਈ ਲਈ ਡੀਸੀਜ਼ ਨੂੰ ਹੋਏ ਹੁਕਮ
ਉਨ੍ਹਾਂ ਕਿਹਾ ਕਿ ਬਾਬਾ ਫਰੀਦ ਮਿਠਾਸ ਦੇ ਪੁੰਜ ਹਨ ਅਤੇ ਸਾਨੂੰ ਮਿੱਠਤ ਅਤੇ ਪ੍ਰਮਾਤਮਾ ਦੀ ਉਸਤਤ ਵਿੱਚ ਰਹਿਣ ਦਾ ਸੰਦੇਸ਼ ਦਿੰਦੇ ਹਨ। ਸੰਸਾਰ ਵਿੱਚ ਬਾਬਾ ਫਰੀਦ ਨੂੰ ਸ਼ੱਕਰਗੰਜ਼ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਸ਼ੱਕਰਗੰਜ਼ ਇੱਕ ਫਾਰਸੀ ਅਲਫਾਜ਼ ਹੈ, ਜਿਸ ਦਾ ਮਤਲਬ ਹੈ, ਮਿਠਾਸ ਦਾ ਖਜ਼ਾਨਾ। ਉਨ੍ਹਾਂ ਕਿਹਾ ਕਿ ਬਾਬਾ ਫਰੀਦ ਜੀ ਦੀ ਜ਼ੁਬਾਨ ਵਿੱਚ ਏਨੀ ਮਿਠਾਸ ਸੀ ਕਿ ਉਹ ਹਰ ਵਿਅਕਤੀ ਅਤੇ ਵਰਗ ਨੂੰ ਆਪਣੀ ਮਿਠਾਸ ਨਾਲ ਕੀਲ੍ਹ ਲੈਂਦੇ ਸਨ।
ਬੁੱਧਵਾਰ ਨੂੰ ਪੰਜਾਬ ਭਰ ਵਿਚ ਰੋਡਵੇਜ਼/ਪਨਬਸ/ ਪੀ.ਆਰ.ਟੀ.ਸੀ ਦਾ ਰਹੇਗਾ ਚੱਕਾ ਜਾਮ
ਡਿਪਟੀ ਕਮਿਸ਼ਰ ਵਿਨੀਤ ਕੁਮਾਰ ਨੇ ਕਿਹਾ ਕਿ ਪੰਜਾਬ ਦੇ ਪਹਿਲੇ ਸੂਫੀ ਕਵੀ ਬਾਬਾ ਫਰੀਦ ਦੀ ਬਾਣੀ 850 ਸਾਲਾਂ ਬਾਅਦ ਵੀ ਲੋਕਾਂ ਦੇ ਜਹਿਨ ਵਿੱਚ ਉਸੇ ਹੀ ਤਾਕਤ ਨਾਲ ਗੂੰਜ ਰਹੀ ਹੈ ਅਤੇ ਹਿੰਦੂ ਸਿੱਖ ਮੁਸਲਮਾਨ ਅਤੇ ਹੋਰ ਵਰਗ ਦੇ ਲੋਕਾਂ ਲਈ ਵੀ ਪ੍ਰੇਰਨਾ ਦਾ ਸਰੋਤ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਬਾਬਾ ਫਰੀਦ ਇੱਕ ਦੂਰਦਰਸ਼ੀ ਅਤੇ ਵਿੱਲਖਣ ਪ੍ਰਤੀਭਾ ਦੇ ਮਾਲਕ ਸਨ। ਜਿੰਨਾ ਨੇ ਸਮਾਜ ਵਿੱਚ ਮਿੱਠਤ ਨਾਲ ਵਿਚਰਨ ਦਾ ਸੁਨੇਹਾ ਦਿੱਤਾ ਅਤੇ ਨਾਲ ਹੀ ਵਾਤਾਵਰਨ ਦੀ ਸ਼ੁੱਧਤਾ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ।
ਕੈਨੇਡਾ ਦੇ ਦੋਸ਼ਾਂ ਤੋਂ ਬਾਅਦ ਮੋਦੀ ਸਰਕਾਰ ਵੱਲੋਂ ਕੈਨੇਡੀਅਨ ਡਿਪਲੋਮੈਟ ਨੂੰ ਦੇਸ਼ ਛੱਡਣ ਦੇ ਹੁਕਮ
ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਸੰਬੋਧਿਤ ਹੁੰਦਿਆਂ ਮੁੜ ਦੁਹਰਾਇਆ ਕਿ ਇਸ ਵਾਰ ਜਿਲ੍ਹਾ ਪ੍ਰਸ਼ਾਸਨ ਵੱਲੋਂ ਪੁਰਜ਼ੋਰ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਕਿਸਮ ਦੇ ਪਲਾਸਟਿਕ ਦੀ ਮੇਲੇ ਵਿੱਚ ਵਰਤੋਂ ਨਾ ਕੀਤੀ ਜਾਵੇ ਅਤੇ ਸਫਾਈ ਦਾ ਖਾਸ ਖਿਆਲ ਰੱਖਿਆ ਜਾਵੇ।ਇਸ ਮੌਕੇ ਮੁੱਖ ਸੇਵਾਦਾਰ ਟਿੱਲਾ ਬਾਬਾ ਫਰੀਦ ਇੰਦਰਜੀਤ ਸਿੰਘ ਖਾਲਸਾ, ਮਹੀਪਇੰਦਰ ਸਿੰਘ ਸੇਖੋ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।