ਸੰਜੇ ਸਿੰਘ ਦੀ ਗਿਰਫ਼ਤਾਰੀ ਦੇ ਵਿਰੋਧ ਵਿੱਚ ਆਪ ਵੱਲੋਂ ਰੋਸ ਪ੍ਰਦਰਸ਼ਨ

0
11

ਬਠਿੰਡਾ, 6 ਅਕਤੂਬਰ (ਅਸ਼ੀਸ਼ ਮਿੱਤਲ) : ਕੇਂਦਰ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੂੰ ਗ੍ਰਿਫਤਾਰ ਕਰਨ ਦੇ ਵਿਰੋਧ ਵਿਚ ਅੱਜ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬਿੱਟੂ ਦੀ ਅਗਵਾਈ ਵਿੱਚ ਡਾ . ਭੀਮ ਰਾਓ ਪਾਰਕ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਦਿਆ ਰੋਸ ਪ੍ਰਦਰਸ਼ਨ ਕੀਤਾ। ਇਸ ਰੋਸ ਪ੍ਰਦਰਸ਼ਨ ਵਿੱਚ ਸੁਖਵੀਰ ਸਿੰਘ ਮਾਈਸਰਖਾਨਾ ਵਿਧਾਇਕ ਹਲਕਾ ਮੌੜ, ਮਾਸਟਰ ਜਗਸੀਰ ਸਿੰਘ ਵਿਧਾਇਕ ਹਲਕਾ ਭੁੱਚੋ, ਰਕੇਸ਼ ਪੁਰੀ ਲੋਕ ਸਭਾ ਇੰਚਾਰਜ ਅਤੇ ਚੇਅਰਮੈਨ ਵਣ ਵਿਭਾਗ ਪੰਜਾਬ, ਨਵਦੀਪ ਸਿੰਘ ਜੀਦਾ ਚੇਅਰਮੈਨ ਸ਼ੂਗਰਫੈੱਡ ਪੰਜਾਬ, ਅਮ੍ਰਿਤ ਅਗਰਵਾਲ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਬਠਿੰਡਾ, ਟੇਕ ਸਿੰਘ ਬੰਗੀ ਚੇਅਰਮੈਨ ਮਾਰਕੀਟ ਕਮੇਟੀ ਤਲਵੰਡੀ ਸਾਬੋ, ਬਲਜਿੰਦਰ ਕੌਰ ਪੰਜਾਬ ਪ੍ਰਧਾਨ ਮਹਿਲਾ ਵਿੰਗ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

ਵਿਜੀਲੈਂਸ ਵਲੋਂ ਮਨਪ੍ਰੀਤ ਬਾਦਲ ਦੇ ਗੰਨਮੈਨ ਦੇ ਘਰ ਛਾਪੇਮਾਰੀ

ਆਪ ਆਗੂਆਂ ਨੇ ਦੋਸ਼ ਲਗਾਇਆ ਕਿ ਦੇਸ਼ ਵਿੱਚ ਰਾਜ ਕਰ ਰਹੀ ਭਾਜਪਾ ਸਰਕਾਰ ਪੂਰੀ ਤਰ੍ਹਾਂ ਨਾਲ ਡਰੀ ਹੋਈ ਹੈ ਕਿਉਂਕਿ ਅਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਸੱਤਾ ਤੋਂ ਲਾਂਭੇ ਹੋਣ ਦਾ ਡਰ ਸਤਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਿਰੁੱਧ ਬੋਲਣ ਵਾਲੇ ਨੂੰ ਅਤਿਆਚਾਰਾਂ ਅਤੇ ਤਾਨਾਸ਼ਾਹੀ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਜਿਹੜਾ ਵੀ ਵਿਅਕਤੀ ਭਾਜਪਾ ਦੀਆਂ ਲੋਕ ਮਾਰੂ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਂਦਾ ਹੈ ਉਸੇ ਨੂੰ ਧਮਕਾਉਣ ਅਤੇ ਦਬਾਉਣ ਲਈ ਝੂਠੇ ਕੇਸ ਪਾ ਕੇ ਜੇਲ੍ਹ ਭੇਜਣ ਵਿੱਚ ਭਾਜਪਾ ਸਰਕਾਰ ਨੇ ਰਿਕਾਰਡ ਤੋੜ ਦਿੱਤੇ ਹਨ। ਆਪ ਆਗੂਆਂ ਨੇ ਕਿਹਾ ਕਿ ਭਾਜਪਾ ਈ ਡੀ ਤੋਂ ਜਾ ਸੀ ਵੀ ਆਈ ਤੋਂ ਭਾਵੇਂ ਕਿੰਨੇ ਵੀ ਛਾਪੇ ਮਰਵਾ ਲਵੇ ਉਹ ਸਾਨੂੰ ਰੋਕਣ ’ਚ ਕਦੇ ਕਾਮਯਾਬ ਨਹੀਂ ਹੋਣਗੇ ਕਿਉਕਿ ਅਸੀਂ ਇੱਕ ਇਮਾਨਦਾਰ ਪਾਰਟੀ ਦੇ ਸਿਪਾਹੀ ਹਾਂ।

LEAVE A REPLY

Please enter your comment!
Please enter your name here