ਸੁਖਜਿੰਦਰ ਮਾਨ
ਬਠਿੰਡਾ, 5 ਅਗਸਤ : ਸੰਯੁਕਤ ਕਿਸਾਨ ਮੋਰਚੇ ਦੀ ਪੰਜਾਬ ਪੱਧਰ ਦੀ ਇੱਕ ਜਰੂਰੀ ਮੀਟਿੰਗ ਸਥਾਨਕ ਟੀਚਰਜ਼ ਹੋਮ ਵਿਖੇ ਹੋਈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 19 ਅਗਸਤ ਨੂੰ ਪੰਜਾਬ ਭਰ ਦੇ ਐਮ.ਐਲ.ਏਜ਼ ਅਤੇ ਐਮ.ਪੀਜ਼ ਨੂੰ ਚਿਤਾਵਨੀ ਪੱਤਰ ਦਿੱਤੇ ਜਾਣਗੇ। ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ ਨੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹੜਾਂ ਕਾਰਨ ਪੰਜਾਬ ਦੇ ਲਗਭਗ 14 ਜ਼ਿਲ੍ਹਿਆਂ ਵਿੱਚ ਸਰਕਾਰ ਦੀ ਅਣਗਹਿਲੀ ਕਰਕੇ ਵੱਡਾ ਨੁਕਸਾਨ ਹੋਇਆ ਹੈ, ਕਿਉਂਕਿ ਸਰਕਾਰ ਨੇ ਪਹਿਲਾਂ ਹੜਾਂ ਦੀ ਰੋਕਥਾਮ ਲਈ ਪ੍ਰਬੰਧ ਨਹੀਂ ਕੀਤੇ।
ਕਿਰਨਜੀਤ ਕੌਰ ਦੇ ਸਮਾਗਮ ਵਿੱਚ ਵੱਡੇ ਕਾਫ਼ਲੇ ਨਾਲ ਕਰਾਂਗੇ ਸ਼ਿਰਕਤ- ਮਨਜੀਤ ਧਨੇਰ
ਜਦਕਿ ਹਾਲੇ ਤੱਕ ਮੁਆਵਜ਼ਾ ਵੀ ਨਹੀਂ ਦਿੱਤਾ ਜਾ ਰਿਹਾ। ਜਿਸਦੇ ਚੱਲਦੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦਿਵਾਉਣ ਲਈ ਚਿਤਾਵਨੀ ਪੱਤਰ ਦੇਣ ਦੀ ਵਿਉਂਤਬੰਦੀ ਕੀਤੀ ਗਈ ਹੈ। ਮੀਟਿੰਗ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਅਮਰਜੀਤ ਹਨੀ, ਬੀਏਕਯੂ ਡਕੌਂਦਾ ਦੇ ਜਿਲਾ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ, ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਮਿੱਠੀ ਫੁੱਲੋ, ਬੀਕੇਯੂ ਲੱਖੋਵਾਲ ਦੇ ਦਾਰਾ ਸਿੰਘ ਮਾਈਸਰਖਾਨਾ, ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੁਰਜੀਤ ਸਿੰਘ ਖੇਮੂਆਣਾ ਆਦਿ ਹਾਜ਼ਰ ਸਨ।