ਪੰਜਾਬੀ ਖ਼ਬਰਸਾਰ ਬਿਉਰੋ
ਖਰੜ, 19 ਫਰਵਰੀ : ਸਾਹਿਬਜ਼ਾਦਾ ਅਜੀਤ ਸਿੰਘ ਫਰੀ ਪੋਲੀਕਲੀਨਿਕ, ਪਿੰਡ ਪੜਚ ਵਿਖੇ ਲਗਾਏ ਗਏ ਮੁਫਤ ਮੈਡੀਕਲ ਚੈਕਅਪ ਕੈਂਪ ਦਾ ਉਦਘਾਟਨ ਸ਼੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵਲੋਂ ਕੀਤਾ ਗਿਆ।
ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਹਾਲਾਂਕਿ, ਸਰਕਾਰੀ ਪੱਧਰ ’ਤੇ ਸਮਾਜ ਦੇ ਸਾਰੇ ਵਰਗਾਂ ਨੂੰ ਸਿਹਤ ਸਹੂਲਤਾਂ ਉਪਲਬਧ ਨਹੀਂ ਕਰਵਾਈਆਂ ਜਾ ਸਕਦੀਆਂ। ਅਜਿਹੀ ਸਥਿਤੀ ਵਿੱਚ ਸਮਾਜ ਸੇਵੀ ਸੰਸਥਾਵਾਂ ਵੱਲੋਂ ਸਮੇਂ-ਸਮੇਂ ’ਤੇ ਲਗਾਏ ਜਾਂਦੇ ਮੁਫ਼ਤ ਮੈਡੀਕਲ ਕੈਂਪ ਅਹਿਮ ਭੂਮਿਕਾ ਨਿਭਾਅ ਰਹੇ ਹਨ। ਉਨ੍ਹਾਂ ਸੰਸਥਾ ਵੱਲੋਂ ਸਮੇਂ-ਸਮੇਂ ’ਤੇ ਲਗਾਏ ਜਾਂਦੇ ਅਜਿਹੇ ਕੈਂਪਾਂ ਦੀ ਸ਼ਲਾਘਾ ਕੀਤੀ।ਇਸ ਦੌਰਾਨ ਹੋਰਨਾਂ ਤੋਂ ਇਲਾਵਾ, ਭਾਗ ਸਿੰਘ ਸਾਬਕਾ ਸਰਪੰਚ, ਟਰੱਸਟ ਦੇ ਵਾਈਸ ਚੇਅਰਮੈਨ ਭੁਪਿੰਦਰ ਪਾਲ ਸਿੰਘ ਆਨੰਦ ਕੈਂਪ ਪ੍ਰੋਜੈਕਟ ਚੇਅਰਮੈਨ, ਡਾ. ਐਸ.ਕੇ.ਬਾਂਸਲ ਡਾਇਰੈਕਟਰ ਮੈਡੀਕਲ ਸੇਵਾਵਾਂ, ਬਿੱਟੂ ਪਰੋਲ, ਹਰਨੇਕ ਸਿੰਘ ਤਕੀਪੁਰ ਆਦਿ ਹਾਜ਼ਰ ਸਨ।
Share the post "ਸੰਸਦ ਮੈਂਬਰ ਤਿਵਾੜੀ ਨੇ ਕੀਤਾ ਪਿੰਡ ਪੜਚ ਵਿਖੇ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਦਾ ਉਦਘਾਟਨ"