ਹਰਵਿੰਦਰ ਸਿੰਘ ਲਾਡੀ ਨੂੰ ਬਠਿੰਡਾ ਦਿਹਾਤੀ ਹਲਕੇ ਦੇ ਦਰਜਨ ਪਿੰਡਾਂ ਲੱਡੂਆਂ ਵਿੱਚ ਨਾਲ ਤੋਲਿਆ

0
7
26 Views

ਅਨੇਕਾਂ ਪਰਿਵਾਰ ਕਾਂਗਰਸ ਵਿੱਚ ਸ਼ਾਮਲ
ਸੁਖਜਿੰਦਰ ਮਾਨ
ਬਠਿੰਡਾ,12 ਫਰਵਰੀ: ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਵਿੰਦਰ ਸਿੰਘ ਲਾਡੀ ਨੇ ਆਪਣੀ ਚੋਣ ਮੁਹਿੰਮ ਨੂੰ ਪੂਰੀ ਤਰ੍ਹਾਂ ਭਖਾ ਦਿੱਤਾ ਹੈ। ਉਨ੍ਹਾਂ ਵੱਲੋਂ ਹਰ ਰੋਜ਼ ਕਰੀਬ ਇੱਕ ਦਰਜਨ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਲੋਕਾਂ ਤੋਂ ਵੋਟਾਂ ਮੰਗੀਆਂ ਜਾ ਰਹੀਆਂ ਹਨ। ਅੱਜ ਲਾਡੀ ਨੇ ਹਲਕੇ ਦੇ ਪਿੰਡ ਗੁਲਾਬਗੜ੍ਹ ਕੋਟਸ਼ਮੀਰ ਜੱਸੀ ਪੌ ਵਾਲੀ ਜੋਧਪੁਰ ਰੋਮਾਣਾ ਬਾਹੋ ਯਾਤਰੀ ਬਾਬਾ ਜੀਵਨ ਸਿੰਘ ਨਗਰ ਮੁਲਤਾਨੀਆ ਮੀਆਂ ਬਾਹੋ ਸਿਵੀਆਂ ਚੁੱਘੇ ਕਲਾਂ ਸਰਦਾਰਗਡ਼੍ਹ ਅਤੇ ਕਰਮਗੜ੍ਹ ਛਤਰਾਂ ਦਾ ਦੌਰਾ ਕੀਤਾ। ਇਸ ਦੌਰਾਨ ਹਰਵਿੰਦਰ ਸਿੰਘ ਲਾਡੀ ਨੂੰ ਕਰੀਬ ਅੱਠ ਥਾਵਾਂ ਤੇ ਲੱਡੂਆਂ ਨਾਲ ਤੋਲਿਆ ਗਿਆ ਜਦੋਂ ਕਿ ਅਕਾਲੀ ਦਲ ਅਤੇ ਆਪ ਛੱਡ ਕੇ ਅਨੇਕਾਂ ਪਰਿਵਾਰਾਂ ਨੇ ਕਾਂਗਰਸ ਪਾਰਟੀ ਦਾ ਪੰਜਾ ਫਡ਼ਿਆ। ਇਸ ਮੌਕੇ ਲਾਡੀ ਨੇ ਕਿਹਾ ਕਿ ਵੋਟਰਾਂ ਨੂੰ ਉਮੀਦਵਾਰ ਦੇ ਕੰਮਾਂਕਾਰਾਂ ਨੂੰ ਦੇਖ ਕੇ ਹੀ ਵੋਟ ਪਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਅਜਿਹੇ ਉਮੀਦਵਾਰ ਹਨ ਜਿਨ੍ਹਾਂ ਨੇ ਹਲਕੇ ਅੰਦਰ ਠੱਗੀਆਂ ਮਾਰੀਆਂ ਜਦੋਂ ਕਿ ਉਨ੍ਹਾਂ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਦੁੱਖ ਤਕਲੀਫਾਂ ਨੂੰ ਦੂਰ ਕਰਨ ਲਈ ਕੰਮ ਕੀਤਾ ਹੈ। ਲਾਡੀ ਨੇ ਪੰਜ ਸਾਲਾਂ ਦੌਰਾਨ ਹਲਕੇ ਅੰਦਰ ਕਰਵਾਏ ਵਿਕਾਸ ਕਾਰਜਾਂ ਦਾ ਵਿਸਥਾਰਪੂਰਵਕ ਜ਼ਿਕਰ ਕਰਦਿਆਂ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ਤੇ ਹਲਕੇ ਨੂੰ ਵਿਕਾਸ ਪੱਖੋਂ ਇਕ ਨੰਬਰ ਤੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਪਿਛਲੇ ਪੰਜ ਪੰਜ ਸਾਲ ਤੋਂ ਹਲਕੇ ਦੇ ਲੋਕਾਂ ਵਿੱਚ ਵਿਚਰ ਕੇ ਉਨ੍ਹਾਂ ਦੀਆਂ ਦੁੱਖ ਤਕਲੀਫ਼ਾਂ ਦੂਰ ਕਰਨ ਦਾ ਯਤਨ ਕਰ ਰਹੇ ਹਨ ਪਰ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਉਮੀਦਵਾਰਾਂ ਨੇ ਕਦੇ ਵੀ ਲੋਕਾਂ ਦੀ ਸਾਰ ਨਹੀਂ ਲਈ ਅਤੇ ਨਾ ਹੀ ਉਹ ਹਲਕੇ ਵਿਚ ਵਿਚਰੇ ਹਨ। ਉਨ੍ਹਾਂ ਹਮੇਸ਼ਾ ਸਾਫ ਸੁਥਰੀ ਰਾਜਨੀਤੀ ਕਰਦਿਆਂ ਲੋਕ ਹਿੱਤ ਵਿੱਚ ਕੰਮ ਕੀਤਾ ਹੈ ਇਸ ਲਈ ਉਹ ਲੋਕਾਂ ਤੋਂ ਵੋਟਾਂ ਦੀ ਮੰਗ ਕਰ ਰਹੇ ਹਨ।
ਬਾਕਸ
ਬਠਿੰਡਾ : ਅੱਜ ਪਿੰਡ ਕੋਟਸ਼ਮੀਰ ਦੇ ਕਈ ਪਰਿਵਾਰ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ, ਜਿੰਨ੍ਹਾਂ ਦਾ ਹਰਵਿੰਦਰ ਸਿੰਘ ਲਾਡੀ ਨੇ ਸਵਾਗਤ ਕਰਦਿਆਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਕੇ ਉਹਨਾਂ ਨੂੰ ਹਰ ਸਮੇਂ ਕੋਟਸ਼ਮੀਰ ਦੇ ਲੋਕਾਂ ਨਾਲ ਖੜ੍ਹੇ ਰਹਿ ਕੋਟਸ਼ਮੀਰ ਦੀ ਬਿਹਤਰੀ ਲਈ ਕੁੱਝ ਕਰਨ ਦੇ ਦ੍ਰਿੜ ਇਰਾਦੇ ਤੋਂ ਜਾਣੂ ਕਰਵਾਇਆ। ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਮਿਲੇ ਪਿਆਰ ਅਤੇ ਸਤਿਕਾਰ ਲਈ ਉਹਨਾਂ ਦਾ ਤਹਿਦਿਲੋਂ ਧੰਨਵਾਦੀ ।

LEAVE A REPLY

Please enter your comment!
Please enter your name here