ਮੁੱਖ ਮੰਤਰੀ ਵਲੋਂ ਡੀਐਸਪੀ ਤਾਵੜੂ (ਨੁੰਹ) ਸੁਰੇਂਦਰ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਦਿੱਤੇ ਸਖਤ ਕਾਰਵਾਈ ਦੇ ਆਦੇਸ਼
ਸ਼ਹੀਦ ਸੁਰੇਂਦਰ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਸਹਾਇਤਾ ਅਤੇ ਸਰਕਾਰੀ ਨੌਕਰੀ ਦੇਵੇਗੀ ਸਰਕਾਰ
ਸੁਖਜਿੰਦਰ ਮਾਨ
ਚੰਡੀਗੜ੍ਹ, 19 ਜੁਲਾਈ: ਨਜਾਇਜ਼ ਮਾਈਨਿੰਗ ਰੋਕਣ ਗਏ ਨੁੰਹ ਦੇ ਡੀਐਸਪੀ ਸੁਰਿੰਦਰ ਸਿੰਘ ਦਾ ਮਾਈਨਿੰਗ ਮਾਫ਼ੀਏ ਵਲੋਂ ਕਤਲ ਕਰਨ ਦੀ ਘਟਨਾ ਤੋਂ ਬਾਅਦ ਹਰਿਆਣਾ ਸਰਕਾਰ ਐਕਸ਼ਨ ਵਿਚ ਆ ਗਈ ਹੈ। ਪਤਾ ਲੱਗਿਆ ਹੈ ਕਿ ਪੁਲਿਸ ਨੇ ਇੱਕ ਕਥਿਤ ਦੋਸ਼ੀ ਨੂੰ ਕਾਬੂ ਕਰ ਲਿਆਠ ਹੈ। ਇਸ ਮਾਮਲੇ ਵਿਚ ਜਿੱਥੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਮੀਟਿੰਗ ਕਰਕੇ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਦੇ ਆਦੇਸ ਦਿੱਤੇ ਹਨ, ਉਥੇ ਨਾਲ ਮਹਰੂਮ ਡੀਐਸਪੀ ਨੂੰ ਸ਼ਹੀਦ ਐਲਾਨਦਿਆਂ ਪ੍ਰਵਾਰ ਨੂੰ ਇੱਕ ਕਰੋੜ ਦੀ ਸਰਕਾਰੀ ਸਹਾਇਤਾ ਤੇ ਪ੍ਰਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਗੁਰੂਗ੍ਰਾਮ ਦੇ ਇਕ ਪ੍ਰੋਗ੍ਰਾਮ ਵਿਚ ਸ਼ਾਮਲ ਹੋਣ ਪੁੱਜੇ ਮੁੱਖ ਮੰਤਰੀ ਨੇ ਮੌਨ ਰੱਖ ਕੇ ਡੀਐਸਪੀ ਸੁਰੇਂਦਰ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਮੁੱਖ ਮੰਤਰੀ ਨੇ ਸੋਗ ਪਰਿਵਾਰ ਦੇ ਪ੍ਰਤੀ ਆਪਣੀ ਡੁੰਘੀ ਸੰਵੇਦਾ ਪ੍ਰਗਟਾਉਂਦੇ ਹੋਏ ਕਿਹਾ ਕਿ ਉਹ ਇਸ ਦੁੱਖ ਦੇ ਸਮੇਂ ਵਿਚ ਪਰਿਵਾਰ ਦੇ ਨਾਲ ਹਨ। ਮੁੱਖ ਮੰਤਰੀ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਇਸ ਮਾਮਲੇ ਵਿਚ ਸ਼ਾਮਿਲ ਦੋਸ਼ੀਆਂ ਨੂੰ ਬਿਲਕੁੱਲ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਮਾਮਲੇ ਵਿਚ ਸਖਤ ਤੋਂ ਸਖਤ ਕਾਰਵਾਈ ਕਰਨ ਦੇ ਆਦੇਸ਼ ਦੇ ਦਿੱਤੇ ਗਏ ਹਨ। ਜਲਦੀ ਤੋਂ ਜਲਦੀ ਦੋਸ਼ੀਆਂ ਨੂੰ ਗਿਰਫਤਾਰ ਕਰ ਸਖਤ ਸਜਾ ਦਿਵਾਈ ਜਾਵੇਗੀ। ਵਰਨਣਯੋਗ ਹੈ ਕਿ ਤਾਵੜੂ (ਮੇਵਾਤ) ਦੇ ਡੀਐਸਪੀ ਸੁਰੇਂਦਰ ਸਿੰਘ ਨੁੰਹ ਵਿਚ ਅਵੈਧ ਖਨਨ ਦੀ ਇਕ ਘਟਨਾ ਦੀ ਜਾਂਚ ਕਰਨ ਗਏ ਸਨ। ਜਾਣਕਾਰੀ ਮਿਲੀ ਹੈ ਕਿ ਇਸ ਦੌਰਾਨ ਇਕ ਡੰਪਰ ਡਰਾਈਵਰ ਵੱਲੋਂ ਕੁਚਲੇ ਜਾਣ ਦੇ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਘਟਨਾ ਦੇ ਬਾਅਦ ਦੋਸ਼ੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਜਾਰੀ ਹੈ। ਪੁਲਿਸ ਅਧਿਕਾਰੀ ਮੌਕੇ ‘ਤੇ ਮੌਜੂਦ ਹਨ ਅਤੇ ਖੋਜਬੀਨ ਕਰ ਰਹੇ ਹਨ।
Share the post "ਹਰਿਆਣਾ ’ਚ ਨਜਾਇਜ਼ ਮਾਈਨਿੰਗ ਰੋਕਣ ਗਏ ਡੀਐਸਪੀ ਦਾ ਕਤਲ, ਸਰਕਾਰ ਨੇ ਐਲਾਨਿਆਂ ਸ਼ਹੀਦ"