ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 7 ਦਸੰਬਰ:- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਹਥਿਆਬੰਦ ਸੈਨਾ ਝੰਡਾ ਦਿਵਸ ਦੇ ਮੌਕੇ ’ਤੇ ਭਾਰਤੀ ਸੈਨਾਵਾਂ ਤੇ ਦੇਸ਼ ਵਾਸੀਆਂ ਨੂੰ ਆਪਣੀ ਸ਼ੁਭਕਾਮਨਾਵਾਂ ਦਿੱਤੀ ਅਤੇ ਉਨ੍ਹਾਂ ਦੀ ਬਹਾਦੁਰੀ ਦਾ ਸਨਮਾਨ ਕੀਤਾ। ਮੁੱਖ ਮੰਤਰੀ ਨੇ ਹਥਿਆਰਬੰਦ ਸੈਨਾ ਝੰਡਾ ਦਿਵਸ ਦੇ ਮੌਕੇ ’ਤੇ ਅੱਜ ਇੱਥੇ ਜਾਰੀ ਇਕ ਸੰਦੇਸ਼ ਵਿਚ ਕਿਹਾ ਕਿ ਇਸ ਸੈਨਿਕ ਵੱਖ-ਵੱਖ ਉਲਟ ਸਥਿਤੀਆਂ ਵਿਚ ਆਪਣੀ ਬਹਾਦੁਰੀ ਨਾਲ ਦੇਸ਼ ਦੀ ਸੀਮਾਵਾਂ ਨੂੰ ਸੁਰੱਖਿਅਤ ਰੱਖਣ ਲਈ ਹਮੇਸ਼ਾ ਤਿਆਰ ਰਹਿੰਦਾ ਹੈ। ਉਨ੍ਹਾਂ ਨੇ ਜਵਾਨਾਂ ਦੀ ਬਹਾਦੁਰੀ ਤੇ ਦਲੇਰੀ ਨੂੰ ਨਮਨ ਕਰਦੇ ਹੋਏ ਕਿਹਾ ਕਿ ਹਰਿਆਣਾ ਵਿਚ ਸੈਨਿਕਾਂ ਦੀ ਵੀਰਤਾ ਤੇ ਬਲੀਦਾਨ ਦੀ ਲੰਬੀ ਪਰੰਪਰਾ ਰਹੀ ਹੈ। ਆਜ਼ਾਦੀ ਤੋਂ ਪਹਿਲਾਂ ਤੇ ਆਜ਼ਾਦੀ ਤੋਂ ਬਾਅਦ, ਹਰਿਆਣਾ ਦੇ ਬਹਾਦਰਾਂ ਨੇ ਦੇਸ਼ ਦੀ ਰੱਖਿਆ ਲਈ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਰਗਿਲ ਯੁੱਧ ਵਿਚ ਜਿਸ ਤਰ੍ਹਾਂ ਨਾਲ ਸਾਡੇ ਵੀਰ ਜਵਾਨਾਂ ਨੇ ਉਲਟ ਸਥਿਤੀਆਂ ਵਿਚ ਵੀਰਤਾ ਦਾ ਸਬੂਤ ਦਿੰਦੇ ਘੁਠਪੈਠੀਇਆਂ ਨੂੰ ਸੀਮਾ ਪਾਰ ਖਦੇੜਿਆ, ਉਸ ਨਾਲ ਪੂਰੇ ਵਿਸ਼ਵ ਨੇ ਭਾਰਤੀ ਸੈਨਾ ਦਾ ਲੋਹ ਮੰਨਿਆ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਸਾਬਕਾ ਸੈਨਿਕਾਂ, ਸ਼ਹੀਦਾਂ ਦੇ ਆਸ਼ਿਰਤਾਂ ਦੀ ਭਲਾਈ ਪ੍ਰਤੀ ਵਚਨਬੱਧ ਹੈ ਤੇ ਉਨ੍ਹਾਂ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦੀ ਦੂਰਦਰਸ਼ੀ ਯੋਜਨਾ ਯਾਨੀ ਅਗਨੀਪੱਥ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਉਪਰੋਕਤ ਯੋਜਨਾ ਦੇਸ਼ ਦੀ ਸੇਵਾ ਅਤੇ ਦੇਸ਼ ਨਿਰਮਾਣ ਵਿਚ ਯੋਗਦਾਨ ਦੇਣ ਲਈ ਨੌਜੁਆਨਾਂ ਨੂੰ ਇਕ ਸੁਨਹਰਾ ਮੌਕਾ ਦੇਵੇਗੀ। ਉਨ੍ਹਾਂ ਕਿਹਾ ਕਿ ਯੋਜਨਾ ਨੂੰ ਲੈਕੇ ਸੂਬੇ ਦੇ ਨੌਜੁਆਨਾਂ ਵਿਚ ਵਿਸ਼ੇਸ਼ ਉਤਸਾਹ ਹੈ। ਮੁੱਖ ਮੰਤਰੀ ਨੇ ਗੁਰੂਗ੍ਰਾਮ ਵਿਚ ਜਿਲਾ ਸੈਨਿਕ ਤੇ ਨੀਮ ਫੌਜੀ ਭਲਾਈ ਬੋਰਡ ਦੇ ਅਧਿਕਾਰੀਆਂ ਰਾਹੀਂ ਹਥਿਆਰਬੰਦ ਸੈਨਾ ਝੰਡਾ ਦਿਵਸ ਫੰਡ ਵਿਚ ਯੋਗਦਾਨ ਦਿੰਦੇ ਹੋਂਏ ਹਰਿਆਣਾ ਸਮੇਤ ਦੇਸ਼ਵਾਸੀਆਂ ਦੇ ਨਾਂਅ ਆਪਣੇ ਸੰਦੇਸ਼ ਵਿਚ ਸਾਰੇ ਲੋਕਾਂ ਨਾਲ ਹਥਿਆਰਬੰਦ ਸੈਨਾ ਝੰਡਾ ਦਿਵਸ ਫੰਡ ਵਿਚ ਯੋਗਦਾਨ ਦੇਣ ਦੀ ਅਪੀਲ ਕੀਤੀ ਹੈ, ਜਿਸ ਵਰਤੋਂ ਉਨ੍ਹਾਂ ਬਹਾਦੁਰ ਸੈਨਿਕਾਂ ਦੇ ਆਸ਼ਰਿਤਾਂ ਦੇ ਮੁੜ ਵਸੇਬੇ ਅਤੇ ਭਲਾਈ ਲਈ ਕੀਤਾ ਜਾਂਦਾ ਹੈ ਜੋ ਦੇਸ਼ ਸੇਵਾ ਕਰਦੇ ਹੋਏ ਸ਼ਹੀਦ ਹੋ ਜਾਂਦੇ ਹਨ ਜਾਂ ਸਰੀਰਕ ਤੌਰ ’ਤੇ ਅਪੰਗ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਝੰਡਾ ਦਿਵਸ ਦੇਸ਼ ਵਾਸੀਆਂ ਨੂੰ ਇਸ ਜਿੰਮੇਵਾਰੀ ਨੂੰ ਨਿਭਾਉਣ ਦਾ ਮੌਕਾ ਦਿੰਦੇ ਹਨ ਜਿਸ ਵਿਚ ਹਰੇਕ ਦੇਸ਼ ਵਾਸੀ ਆਪਣੀ ਇੱਛਾ ਤੇ ਆਪਣੇ ਸਮੱਰਥ ਅਨੁਸਾਰ ਦੇਸ਼ ਦੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਅਤੇ ਮੁੜ ਵਸੇਬੇ ਦੀ ਯੋਜਨਾਵਾਂ ਵਿਚ ਆਪਣਾ ਯੋਗਦਾਨ ਦੇ ਸਕਦਾ ਹੈ
Share the post "ਹਰਿਆਣਾ ਦੇ ਮੁੱਖ ਮੰਤਰੀ ਨੇ ਹਥਿਆਰਬੰਦ ਸੈਨਾ ਝੰਡਾ ਦਿਵਸ ’ਤੇ ਸੂਬਾ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ"