ਸ੍ਰੀ ਮੁਕਤਸਰ ਸਾਹਿਬ, 15 ਨਵੰਬਰ: ਪੰਜਾਬ ਰੋਡਵੇਜ ਪਨਬੱਸ ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਨੇ ਹਰਿਆਣਾ ਰੋਡਵੇਜ਼ ਵਿੱਚ ਬਤੌਰ ਡਰਾਈਵਰ ਕੰਮ ਕਰਦੇ ਰਾਜਬੀਰ ਦੇ ਹੋਏ ਕਤਲ ਕਾਂਡ ਵਿੱਚ ਭਾਰੀ ਰੋਸ਼ ਜਤਾਇਆ ਹੈ। ਇੱਥੇ ਜਾਰੀ ਬਿਆਨ ਵਿੱਚ ਸੂਬਾ ਸੰਸਥਾਪਕ ਕਮਲ ਕੁਮਾਰ ਅਤੇ ਸੂਬਾ ਆਗੂ ਗੁਰਪ੍ਰੀਤ ਸਿੰਘ ਢਿੱਲੋ ਨੇ ਦੱਸਿਆ ਕਿ ਡਿਉਟੀ ‘ਤੇ ਤਾਇਨਾਤ ਰਾਜਬੀਰ ਦੀ ਹੱਤਿਆ ਬਹੁਤ ਹੀ ਨਿੰਦਣਯੋਗ ਹੈ ਅਤੇ ਹਰਿਆਣਾ ਸਰਕਾਰ ਨੂੰ ਇਸ ਉਪਰ ਸਖ਼ਤ ਐਕਸ਼ਨ ਲੈਣ ਦੀ ਲੋੜ ਹੈ।
ਕਿਸਾਨਾਂ ਦੇ ਵਿਰੋਧ ਨੂੰ ਦੇਖਦਿਆਂ ਸਰਕਾਰ ਨੇ ਮੁੜ ਸੂਬੇ ‘ਚ 185 ਮੰਡੀਆਂ ਕੀਤੀਆਂ ਬਹਾਲ
ਉਹਨਾਂ ਹਰਿਆਣਾ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਵਲੋ ਦੋਸ਼ੀਆਂ ਨੂੰ ਜਲਦ ਫੜ ਕੇ ਸਜਾ ਨਹੀਂ ਦਿੱਤੀ ਜਾਦੀ ਜਾਂ ਰਾਜਬੀਰ ਦੇ ਪਰਿਵਾਰ ਨੂੰ ਇੰਨਸਾਫ ਨਹੀਂ ਦਿਵਾਇਆ ਗਿਆ ਤਾਂ ਪੰਜਾਬ ਰੋਡਵੇਜ ਪਨਬੱਸ ਪੀ ਆਰ ਟੀ ਸੀ ਪੰਜਾਬ ਦੀਆ ਸਮੂਚੀਆ ਬੱਸਾਂ 16-11-23 ਨੂੰ ਹਰਿਆਣਾ ਵਿੱਚ ਦਾਖਲ ਹੋਣ ਤੋਂ ਰੋਕੀਆਂ ਜਾਣਗੀਆਂ ਅਤੇ ਫਿਰ ਵੀ ਜੇਕਰ ਸਾਥੀ ਨੂੰ ਇਨਸਾਫ ਨਹੀਂ ਮਿਲਦਾ ਤਾਂ ਉਹਨਾਂ ਦੀ ਹਮਾਇਤ ਵਿੱਚ 18-11-2023 ਨੂੰ ਪੀ ਆਰ ਟੀ ਸੀ ਅਤੇ ਪਨਬੱਸ ਦੀਆਂ ਬੱਸਾਂ ਦਾ ਮੁਕੰਮਲ ਚੱਕਾ ਜਾਮ ਕਰਕੇ ਸੈਂਟਰ ਸਰਕਾਰ ਅਤੇ ਹਰਿਆਣਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਹੁਣ ਅਵਾਰਾ ਕੁੱਤੇ ਦੇ ਕੱਟਣ ’ਤੇ ਸਰਕਾਰ ਨੂੰ ਦੇਣੇ ਪੈਣਗੇ 10 ਹਜ਼ਾਰ ਰੁਪਏ
ਆਗੂਆਂ ਨੇ ਪੰਜਾਬ ਸਰਕਾਰ ਨੂੰ ਵੀ ਅਪੀਲ ਕਰਦੇ ਹੋਏ ਕਿਹਾ ਕਿ ਉਹ ਹਰਿਆਣਾ ਸਰਕਾਰ ਦੇ ਨਾਲ ਤਾਲਮੇਲ ਕਰਕੇ ਰਾਜਬੀਰ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਵਿੱਚ ਮੱਦਦ ਕਰੇ, ਨਹੀ ਤਾ ਯੂਨੀਅਨ ਵਲੋ ਸੰਘਰਸ਼ ਦੌਰਾਨ ਹੋਣ ਵਾਲੇ ਨੁਕਸਾਨ ਦੀ ਜੁੰਮੇਵਾਰ ਹਰਿਆਣਾ ਸਰਕਾਰ ਅਤੇ ਪੰਜਾਬ ਸਰਕਾਰ ਦੀ ਹੋਵੇਗੀ।
Share the post "ਹਰਿਆਣਾ ਰੋਡਵੇਜ ਦੇ ਡਰਾਇਵਰ ਦੇ ਕਤਲ ‘ਤੇ ਪੰਜਾਬ ਰੋਡਵੇਜ/ਪਨਬੱਸ/ਪੀਆਰਟੀਸੀ ਦੇ ਮੁਲਾਜ਼ਮਾ ਵਿੱਚ ਭਾਰੀ ਰੋਸ"