ਕਿਹਾ ਹੋਮਲੈਸ ਤੇ ਲੈਂਡਲੈਸ ਦੀ ਮੈਨੂੰ ਚਿੰਤਾ ਹੈ
ਡੀਬੀਟੀ ਯੋਜਨਾ ਪੂਰੇ ਦੇਸ਼ ਵਿਚ ਅਵੱਲ
ਮੁੱਖ ਮੰਤਰੀ ਨੇ ਕੇਂਦਰੀ ਯੋਜਨਾਵਾਂ ਦੀ ਸਮੀਖਿਆ ਕੀਤੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 13 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਰਾਜ ਵਿਚ ਕੋਈ ਵੀ ਵਿਅਕਤੀ ਬਿਨ੍ਹਾਂ ਘਰ ਦੇ ਨਹੀਂ ਹੋਣਾ ਚਾਹੀਦਾ ਹੈ, ਗਰੀਬ ਤੋਂ ਗਰੀਬ ਵਿਅਕਤੀ ਦੇ ਸਿਰ ‘ਤੇ ਛੱਤ ਮਹੁਇਆ ਕਰਵਾਉਣਾ ਸਾਡਾ ਪ੍ਰਮੁੱਖ ਉਦੇਸ਼ ਹੈ। ਮੁੱਖ ਮੰਤਰੀ ਸੂਬੇ ਵਿਚ ਲਾਗੂ ਕੇਂਦਰੀ ਯੋਜਨਾਵਾਂ ਦੀ ਸਮੀਖਿਆ ਮੀਟਿੰਗ ਦੀ ਇੱਥੇ ਅਗਵਾਈ ਕਰ ਰਹੇ ਸਨ। ਉਨ੍ਹਾਂ ਨੇ ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਰਿਹਾਇਸ਼ ਯੋਜਨਾ ਸ਼ਹਿਰੀ ਤੇ ਪੇਂਡੂ, ਪ੍ਰਧਾਨ ਮੰਤਰੀ ਪਿੰਡ ਸੜਕ ਯੋਜਨਾ ਸ਼ਹਿਰੀ ਤੇ ਪੇਂਡੂ, ਪ੍ਰਧਾਨ ਮੰਤਰੀ ਜੀਵਨ ਜੋਤੀ ਯੋਜਨਾ, ਅਟੱਲ ਪੈਂਸ਼ਨ ਯੋਜਨਾ, ਕਿਸਾਨ ਕ੍ਰੇਡਿਟ ਕਾਰਡ ਯੋਜਨਾ, ਪ੍ਰਧਾਨ ਮੰਤਰੀ ਸਵਨਿਧੀ ਯੋਜਨਾ, ਡਾਇਰੈਕਟ ਬੈਨੀਫਿਟ ਟ੍ਹਾਂਸਫਰ ਯੋਜਨਾ, ਪ੍ਰਧਾਨ ਮੰਤਰੀ ਗਤੀ ਸ਼ਕਤੀ ਯੋਜਨਾ, ਨਵੀਂ ਕੌਮੀ ਸਿਖਿਆ ਨੀਤੀ, ਵਨ-ਡਿਸਟਿ੍ਰਕਟ ਵਨ-ਪ੍ਰੋਫਕਟ ਯੋਜਨਾ ਤੋਂ ਇਲਾਵਾ ਅਮ੍ਰਤ ਸਰੋਵਰ ਯੋਜਨਾ ਦੀ ਵੀ ਸਮੀਖਿਆ ਕੀਤੀ ਅਤੇ ਜਰੂਰਤ ਅਨੂਸਾਰ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਪ੍ਰਧਾਨ ਮੰਤਰੀ ਰਿਹਾਇਸ਼ ਯੌਜਨਾ ਦੀ ਵਿਸਤਾਰ ਜਾਣਕਾਰੀ ਲੈਣ ਬਾਅਦ ਅਧਿਕਾਰੀਆਂ ਨੂੰ ਕਿਹਾ ਕਿ ਜਿਨ੍ਹਾਂ ਦੇ ਕੋਲ ਨਾ ਘਰ ਹੈ, ਨਾ ਜਮੀਨ ਹੈ, ਅਜਿਹੇ ਲੋਕਾਂ ਨੂੰ ਛੱਤ ਮਹੁਇਆ ਕਰਵਾਉਣ ਵਿਚ ਸਿਨਓਰਿਟੀ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਮੈਨੂੰ ਇੰਨ੍ਹਾਂ ਗਰੀਬ ਲੋਕਾਂ ਦੀ ਚਿੰਤਾ ਹੈ, ਇੰਨ੍ਹਾਂ ਸਾਰਿਆਂ ਨੂੰ ਘਰ ਦੇਣ ਲਈ ਕੋਈ ਪਲਾਨ ਬਨਾਓ ਅਤੇ ਪੈਸੇ ਦੀ ਵਜ੍ਹਾ ਨਾਲ ਘਰ ਬਨਾਉਣ ਦਾ ਕੰਮ ਨਹੀਂ ਰੁਕਨਾ ਚਾਹੀਦਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਕਾਰਜ ਵਿਚ ਤੇਜੀ ਵਧਾਉਣ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਮਹੀਨਾ ਟੀਚਾ ਨਿਰਧਾਰਿਤ ਕਰਨ ਅਤੇ ਉਪਰੋਕਤ ਯੋਜਨਾ ਦੇ ਤਹਿਤ ਸੌ-ਫੀਸਦੀ ਸਰਵੇ ਦਾ ਕੰਮ ਵੀ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਪਿੰਡ ਸੜਕ ਯੋਜਨਾ ਦੀ ਸਮੀਖਿਆ ਕਰਦੇ ਹੋਏ ਕਿਹਾ ਕਿ ਇਕ ਪਿੰਡ ਤੋਂ ਦੂਜੇ ਪਿੰਡ ਨੂੰ ਜੋੜਨ ਵਾਲੀ ਸਾਰੀ ਸੜਕਾਂ ਨੂੰ ਪੂਰਾ ਕੀਤਾ ਜਾਵੇ ਅਤੇ ਕੇਂਦਰ ਸਰਕਾਰ ਵੱਲੋਂ ਦਿੱਤੇ ਗਏ ਟਾਰਗੇਟ ਨੂੰ ਸਮੇਂ ਨਾਲ ਪੂਰਾ ਕਰਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਜੀਵਨ ਜੋਤੀ ਯੋਜਨਾ ਦੇ ਤਹਿਤ ਇਕ ਮੈਕੇਨਿਜਮ ਬਨਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਹਰ ਲਾਭਪਾਤਰ ਨੂੰ ਇਸ ਦਾ ਫਾਇਦਾ ਮਿਲ ਸਕੇ। ਇਸ ਦੌਰਾਨ ਮੁੱਖ ਮੰਤਰੀ ਨੂੰ ਦਸਿਆ ਗਿਆ ਕਿ ਹਰਿਆਣਾ ਦੀ ਡੀਬੀਟੀ ਯੋਜਨਾ ਪੂਰੇ ਦੇਸ਼ ਵਿਚ ਅਵੱਲ ਹੈ। ਇਸ ਵਿਚ 150 ਯੋਜਨਾਵਾਂ ਨੂੰ ਡੀਬੀਟੀ ਤੇ ਆਧਾਰ ਨਾਲ ਲਿੰਕ ਕੀਤਾ ਗਿਆ ਹੈ। ਇੰਨ੍ਹਾਂ ਯੋਜਨਾਵਾਂ ਵਿਚ 94 ਯੋਜਨਾਵਾਂ ਸੂਬੇ ਦੀ ਅਤੇ 56 ਯੋਜਨਾਵਾਂ ਕੇਂਦਰ ਸਰਕਾਰ ਦੀਆਂ ਸ਼ਾਮਿਲ ਹਨ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਗਤੀ ਸ਼ਕਤੀ ਯੋਜਨਾ ਦੇ ਤਹਿਤ ਕੀਤੇ ਜਾ ਰਹੇ ਕੰਮਾਂ ਵਿਚ ਵੀ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ।ਇਸ ਮੌਕੇ ‘ਤੇ ਮੁੱਖ ਮੰਤਰੀ ਦੇ ਪ੍ਰਮੁੱਖ ਪ੍ਰਧਾਨ ਸਕੱਤਰ ਡੀਐਸ ਢੇਸੀ, ਪ੍ਰਧਾਨ ਸਕੱਤਰ ਵੀ ਉਮਾਸ਼ੰਕਰ, ਵਿੱਤ ਕਮਿਸ਼ਨਰ ਵੀਐਸ ਕੁੰਡੂ, ਵਿੱਤ ਅਤੇ ਯੋਜਨਾ ਵਿਭਾਗਦੇ ਵਧੀਕ ਮੁੱਖ ਸਕੱਤਰ ਅਨੁਰਾਗ ਰਸਤੋਗੀ, ਉਦਯੋਗ ਅਤੇ ਵਪਾਰ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਨੰਦ ਮੋਹਨ ਸ਼ਰਣ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਅਮਿਤ ਅਗਰਵਾਲ, ਪ੍ਰਧਾਨ ਓਐਸਡੀ ਨੀਰਜ ਦਫਤੁਆਰ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।
ਹਰ ਵਿਅਕਤੀ ਦੇ ਸਿਰ ‘ਤੇ ਛੱਤ ਮਹੁਇਆ ਕਰਵਾਉਣੀ ਹੈ – ਮੁੱਖ ਮੰਤਰੀ
13 Views