WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਖੇਡ ਜਗਤ

ਹਰ ਸੱਚਾ ਦੇਸ਼ ਵਾਸੀ ਅਰਸ਼ਦੀਪ ਸਿੰਘ ਨਾਲ ਚਟਾਨ ਵਾਂਗ ਡਟ ਕੇ ਖੜ੍ਹਾ: ਮੀਤ ਹੇਅਰ

ਖੇਡ ਮੰਤਰੀ ਨੇ ਭਾਰਤੀ ਕ੍ਰਿਕਟਰ ਦੀ ਮਾਤਾ ਜੀ ਨਾਲ ਗੱਲ ਕਰਕੇ ਇਕਜੁੱਟਤਾ ਪ੍ਰਗਟ ਕੀਤੀ*
‘‘*ਜਿੱਤ-ਹਾਰ ਖੇਡ ਦਾ ਹਿੱਸਾ ਅਤੇ ਖੇਡਾਂ ਵਿੱਚ ਨਫਰਤ ਦਾ ਕੋਈ ਸਥਾਨ ਨਹੀਂ’’*
ਪੰਜਾਬੀ ਖਬਰਸਾਰ ਬਿਉਰੋ
ਚੰਡੀਗੜ੍ਹ, 5 ਸਤੰਬਰ: ਸੰਯੁਕਤ ਅਰਬ ਅਮੀਰਾਤ ਵਿਖੇ ਚੱਲ ਰਹੇ ਏਸ਼ੀਆ ਕੱਪ ਵਿੱਚ ਭਾਰਤ-ਪਾਕਿਸਤਾਨ ਮੈਚ ਦੌਰਾਨ ਭਾਰਤ ਦੇ ਉਭਰਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਵੱਲੋਂ ਇਕ ਕੈਚ ਛੱਡਣ ਕਾਰਨ ਉਸ ਦੀ ਬੇਲੋੜੀ ਆਲੋਚਨਾਵਾਂ ਕਰਨ ਵਾਲਿਆਂ ਨੂੰ ਜਵਾਬ ਦਿੰਦਿਆਂ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਅਰਸ਼ਦੀਪ ਸਿੰਘ ਸੰਭਾਵਨਾਵਾਂ ਭਰਪੂਰ ਖਿਡਾਰੀ ਹੈ ਜਿਸ ਤੋਂ ਭਵਿੱਖ ਵਿੱਚ ਵੱਡੀਆਂ ਉਮੀਦਾਂ ਹੈ। ਉਹ ਲੱਖਾਂ ਨੌਜਵਾਨਾਂ ਲਈ ਪ੍ਰੇਰਨਾ ਸ੍ਰੋਤ ਹੈ।ਮੀਤ ਹੇਅਰ ਨੇ ਅਰਸ਼ਦੀਪ ਸਿੰਘ ਦੀ ਮਾਤਾ ਬਲਜੀਤ ਕੌਰ ਜੋ ਇਸ ਵੇਲੇ ਦੁਬਈ ਸਨ, ਨਾਲ ਫੋਨ ਉਤੇ ਗੱਲਬਾਤ ਕਰਕੇ ਵਿਸ਼ਵਾਸ ਦਿਵਾਇਆ ਕਿ ਪੂਰਾ ਦੇਸ਼ ਅਰਸ਼ਦੀਪ ਸਿੰਘ ਦੇ ਨਾਲ ਹੈ। ਉਨਾਂ ਕਿਹਾ ਕਿ ਹਰ ਸੱਚਾ ਦੇਸ਼ ਵਾਸੀ ਅਰਸ਼ਦੀਪ ਸਿੰਘ ਨਾਲ ਚੱਟਾਨ ਵਾਂਗ ਡਟ ਕੇ ਖੜ੍ਹਾ ਹੈ। ਉਨਾਂ ਕਿਹਾ ਕਿ ਅਰਸ਼ਦੀਪ ਸਿੰਘ ਦਾ ਦੇਸ਼ ਵਾਪਸੀ ਉਤੇ ਉਹ ਖੁਦ ਅੱਗੇ ਹੋ ਕੇ ਸਵਾਗਤ ਕਰਨਗੇ।
ਮੀਤ ਹੇਅਰ ਨੇ ਅਰਸ਼ਦੀਪ ਸਿੰਘ ਦੇ ਸਮਰਥਨ ਵਿੱਚ ਆਉਦਿਆਂ ਟਵੀਟ ਕੀਤਾ, “ਖੇਡ ਚ ਹਾਰ-ਜਿੱਤ ਬਣੀ ਆਈ ਹੈ। ਅਰਸ਼ਦੀਪ ਸਿੰਘ ਉੱਭਰਦਾ ਸਿਤਾਰਾ ਹੈ ਜਿਸ ਨੇ ਥੋੜ੍ਹੇ ਅਰਸੇ ਵਿੱਚ ਡੂੰਘੀ ਛਾਪ ਛੱਡੀ ਹੈ। ਪਾਕਿਸਤਾਨ ਖਿਲਾਫ ਮੈਚ ਵਿੱਚ ਵੀ @arshdeepsinghh ਦਾ ਪ੍ਰਦਰਸ਼ਨ ਬਿਹਤਰੀਨ ਰਿਹਾ ਹੈ। ਸਿਰਫ ਇਕ ਕੈਚ ਛੁੱਟਣ ਉੱਤੇ ਆਲੋਚਨਾ ਕਰਨੀ ਗਲਤ ਹੈ। ਅਰਸ਼ਦੀਪ ਦੀ ਪ੍ਰਤਿਭਾ ਨੂੰ ਦੇਖਦਿਆਂ ਇਸ ਨੂੰ ਦੇਸ਼ ਦਾ ਭਵਿੱਖ ਕਿਹਾ ਜਾ ਸਕਦਾ। ਅਰਸ਼ਦੀਪ ਨੌਜਵਾਨਾਂ ਲਈ ਪ੍ਰੇਰਨਾ ਸ੍ਰੋਤ ਹੈ। ਖੇਡਾਂ ਵਿੱਚ ਨਫ਼ਰਤ ਦੀ ਕੋਈ ਥਾਂ ਨਹੀਂ।“ਖੇਡ ਮੰਤਰੀ ਨੇ ਕਿਹਾ ਕਿ ਖੇਡਾਂ ਵਿੱਚ ਨਫਰਤ ਦਾ ਕੋਈ ਸਥਾਨ ਨਹੀਂ ਹੈ ਅਤੇ ਹਾਰ-ਜਿੱਤ ਖੇਡ ਦਾ ਅਟੁੱਟ ਹਿੱਸਾ ਹੈ। ਖੇਡ ਵਿੱਚ ਕਦੇ ਵੀ ਪ੍ਰਦਰਸ਼ਨ ਇਕਸਾਰ ਨਹੀਂ ਹੁੰਦਾ, ਇਸ ਲਈ ਕਿਸੇ ਇਕ ਵੀ ਮਾੜੇ ਪ੍ਰਦਰਸ਼ਨ ਉਤੇ ਹੱਲਾ ਮਚਾਉਣਾ ਠੀਕ ਨਹੀਂ। ਉਨਾਂ ਕਿਹਾ ਕਿ ਅਰਸ਼ਦੀਪ ਸਿੰਘ ਨੇ ਤਾਂ ਆਪਣੀ ਗੇਂਦਬਾਜ਼ੀ ਨਾਲ ਦਿਲ ਜਿੱਤਿਆ। 23 ਵਰਿਆਂ ਦੇ ਇਸ ਨੌਜਵਾਨ ਕ੍ਰਿਕਟਰ ਨੇ ਸਿਰਫ 9 ਕੌਮਾਂਤਰੀ ਮੈਚ ਖੇਡ ਕੇ 13 ਵਿਕਟਾਂ ਹਾਸਲ ਕੀਤੀਆਂ ਹਨ। ਪਾਕਿਸਤਾਨ ਖਿਲਾਫ ਵੀ ਵੱਡੇ ਸਕੋਰ ਵਾਲੇ ਮੈਚ ਵਿੱਚ ਉਸ ਨੇ ਮਹਿਜ਼ 7 ਦੀ ਔਸਤ ਨਾਲ ਰਨ ਦਿੱਤੇ।

Related posts

ਸਰੀਰਕ ਤੇ ਮਾਨਸਿਕ ਪੱਧਰ ਨੂੰ ਉੱਚਾ ਚੁੱਕਣ ਲਈ ਸਹਾਈ ਸਿੱਧ ਹੁੰਦੀਆਂ ਹਨ ਖੇਡਾਂ : ਚੰਦਰ ਗੈਂਦ

punjabusernewssite

ਖੇਡ ਮੰਤਰੀ ਮੀਤ ਹੇਅਰ ਨੇ ਭਾਰਤੀ ਮਹਿਲਾ ਕਿ੍ਰਕਟ ਟੀਮ ਨੂੰ ਇਤਿਹਾਸਕ ਜਿੱਤ ਲਈ ਦਿੱਤੀ ਮੁਬਾਰਕਬਾਦ

punjabusernewssite

ਕਰਾਟੇ ਚੈਂਪੀਅਨਸ਼ਿੱਪ ’ਚ ਗੁਰੂ ਕਾਸ਼ੀ ਯੂਨੀਵਰਸਿਟੀ ਦੀ ਖਿਡਾਰਣ ਨਿਹਾਰਿਕਾ ਕੋਰਵ ਨੇ ਜਿੱਤਿਆ ਕਾਂਸੀ ਦਾ ਤਗਮਾ

punjabusernewssite